ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ 'ਤੇ ਨੌਕਰੀਆਂ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਆਪਣੇ 33 ਮਹੀਨਿਆਂ ਦੇ ਕਾਰਜਕਾਲ ਵਿਚ ਹੀ ਮਾਨ ਸਰਕਾਰ ਵੱਲੋਂ 50 ਹਜ਼ਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ। ਇਸ ਨਾਲ ਨਾ ਸਿਰਫ਼ ਉਨ੍ਹਾਂ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਹੋਇਆ ਹੈ, ਸਗੋਂ ਉਨ੍ਹਾਂ ਦੇ ਪਰਿਵਾਰਾਂ ਦੀ ਵੀ ਜ਼ਿੰਦਗੀ ਬਦਲ ਗਈ ਹੈ। ਖ਼ਾਸ ਗੱਲ ਇਹ ਹੈ ਕਿ ਸਰਕਾਰ ਵੱਲੋਂ ਇਹ ਸਾਰੀ ਪ੍ਰਕਿਰਿਆ ਬਿਲਕੁੱਲ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਢੰਗ ਨਾਲ ਮੁਕੰਮਲ ਕੀਤੀ ਜਾ ਰਹੀ ਹੈ। ਨੌਜਵਾਨਾਂ ਨੂੰ ਬਿਨਾ ਕਿਸੇ ਕਿਸਮ ਦੇ ਭ੍ਰਿਸ਼ਟਾਚਾਰ ਜਾਂ ਸਿਫ਼ਾਰਸ਼ ਦੇ ਮੈਰਿਟ ਦੇ ਅਧਾਰ 'ਤੇ ਨੌਕਰੀਆਂ ਮਿਲ ਰਹੀਆਂ ਹਨ।
ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਪੰਜਾਬ ਦੇ ਹੋਰ ਨੌਜਵਾਨਾਂ ਲਈ ਵੀ ਪ੍ਰੇਰਣਾਸਰੋਤ ਬਣ ਰਹੇ ਹਨ ਕਿ ਹੁਣ ਉਨ੍ਹਾਂ ਨੂੰ ਚੰਗੇ ਭਵਿੱਖ ਲਈ ਆਪਣਾ ਪੰਜਾਬ ਛੱਡ ਕੇ ਜਾਣ ਦੀ ਕੋਈ ਲੋੜ ਨਹੀਂ ਹੈ। ਇਹੀ ਕਾਰਨ ਹੈ ਕਿ ਕਈ ਨੌਜਵਾਨ ਵਿਦੇਸ਼ ਜਾਣ ਦੀ ਦੌੜ ਛੱਡ ਕੇ ਸਰਕਾਰੀ ਨੌਕਰੀਆਂ ਦੀ ਤਿਆਰੀ ਵਿਚ ਜੁੱਟ ਗਏ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਲਈ ਆਸ ਦੀ ਇਕ ਕਿਰਨ ਬਣ ਕੇ ਆਈ ਹੈ। ਨੌਜਵਾਨਾਂ ਨੂੰ ਭਰੋਸਾ ਹੋ ਗਿਆ ਹੈ ਕਿ ਹੁਣ ਉਨ੍ਹਾਂ ਨੂੰ ਸਰਕਾਰੀ ਨੌਕਰੀ ਲੈਣ ਲਈ ਕਿਸੇ ਕਿਸਮ ਦੀ ਸਿਫ਼ਾਰਿਸ਼ ਜਾਂ ਰਿਸ਼ਵਤ ਦੇਣ ਦੀ ਲੋੜ ਨਹੀਂ, ਸਗੋਂ ਆਪਣੇ ਆਪ ਨੂੰ ਉਸ ਕਾਬਿਲ ਬਣਾਉਣ ਦੀ ਲੋੜ ਹੈ। ਇਸ ਦਾ ਕਾਰਨ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਨੌਕਰੀਆਂ ਮੈਰਿਟ ਦੇ ਅਧਾਰ 'ਤੇ ਅਤੇ ਬੇਹੱਦ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ।
ਪੰਜਾਬ ਪੁਲਸ ਨੇ ਨਾਕੇ 'ਤੇ ਰੋਕ ਲਈ IPS ਅਫ਼ਸਰ, ਫ਼ਿਰ ਜੋ ਹੋਇਆ ਜਾਣ ਰਹਿ ਜਾਓਗੇ ਦੰਗ
NEXT STORY