ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ। ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ 2023 ’ਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿੱਦਿਅਕ ਯੋਗਤਾ ਪੂਰਾ ਨਹੀਂ ਕਰਦੇ, ਨੂੰ ਰੈਗੂਲਰ ਕਰਨ ਦਾ ਪ੍ਰਸਤਾਵ ਵਿੱਤ, ਪਰਸੋਨਲ, ਕਾਨੂੰਨੀ ਮਸ਼ੀਰ ਵਿਭਾਗ ਨੂੰ ਭੇਜਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 7,8,9,10 ਤੇ 11 ਜਨਵਰੀ ਤੱਕ Alert ਜਾਰੀ! ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਪਿਛਲੇ ਸਾਲ 30 ਜੁਲਾਈ ਨੂੰ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਾਮਿਆਂ ਦੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਦੇ ਸਬੰਧ ’ਚ ਮੰਤਰੀ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਇਸ ਸਬੰਧੀ ਏਕੀਕ੍ਰਿਤ ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ (ਆਈ. ਐੱਸ. ਆਰ. ਐੱਮ. ਐੱਸ.) ਆਈ. ਡੀਜ਼ ਅਪਡੇਟ ਕਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਤਨਖ਼ਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ: ਨਸ਼ੇ ਖ਼ਿਲਾਫ਼ ਲੜਾਈ ਕਹਿਰ ਨਾਲ ਨਹੀਂ ਸਗੋਂ ਲਹਿਰ ਨਾਲ ਜਿੱਤਾਂਗੇ : ਭਗਵੰਤ ਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 107 ਨਸ਼ਾ ਤਸਕਰ ਗ੍ਰਿਫ਼ਤਾਰ
NEXT STORY