ਚੰਡੀਗੜ੍ਹ/ਅੰਮ੍ਰਿਤਸਰ (ਅੰਕੁਰ) : ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਇੱਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ 2019 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਮਨਿੰਦਰ ਸਿੰਘ ਦੀ ਮੁਅੱਤਲੀ ਮਿਆਦ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਮਨਿੰਦਰ ਸਿੰਘ ਨੂੰ ਬਹਾਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਨਵੀਂ ਤਾਇਨਾਤੀ ਸਬੰਧੀ ਹੁਕਮ ਵੱਖਰੇ ਤੌਰ ’ਤੇ ਜਾਰੀ ਕੀਤੇ ਜਾਣਗੇ। ਇਹ ਫ਼ੈਸਲਾ ਪ੍ਰਸ਼ਾਸਨਿਕ ਅਤੇ ਪੁਲਸ ਹਲਕਿਆਂ 'ਚ ਖ਼ਾਸ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਦਾ DOUBLE ATTACK, 15 ਜਨਵਰੀ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਰਹੋ ਸਾਵਧਾਨ
ਸਰਕਾਰੀ ਜਾਣਕਾਰੀ ਮੁਤਾਬਕ ਗ੍ਰਹਿ ਵਿਭਾਗ ਵੱਲੋਂ 15 ਨਵੰਬਰ, 2025 ਨੂੰ ਜਾਰੀ ਕੀਤਾ ਗਿਆ ਮੁਅੱਤਲੀ ਦਾ ਹੁਕਮ ਹੁਣ ਪੰਜਾਬ ਦੇ ਰਾਜਪਾਲ ਨੇ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮ, 1969 ਦੇ ਨਿਯਮ 3(7)(c) ਦੇ ਅਧੀਨ ਵਾਪਸ ਲੈ ਲਿਆ ਹੈ। ਇਸ ਨਾਲ ਸਪੱਸ਼ਟ ਹੋ ਗਿਆ ਹੈ ਕਿ ਮਨਿੰਦਰ ਸਿੰਘ ਹੁਣ ਮੁੜ ਸਰਗਰਮ ਸੇਵਾ 'ਚ ਆ ਗਏ ਹਨ।
ਇਹ ਵੀ ਪੜ੍ਹੋ : ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ
ਜ਼ਿਕਰਯੋਗ ਹੈ ਕਿ ਮਨਿੰਦਰ ਸਿੰਘ ਨੂੰ ਪਿਛਲੇ ਸਾਲ ਨਵੰਬਰ ਮਹੀਨੇ 'ਚ ਉਸ ਵੇਲੇ ਮੁਅੱਤਲ ਕੀਤਾ ਗਿਆ ਸੀ, ਜਦੋਂ ਉਹ ਅੰਮ੍ਰਿਤਸਰ ਰੂਰਲ ਦੇ ਐੱਸ. ਐੱਸ. ਪੀ. ਦੇ ਤੌਰ ’ਤੇ ਤਾਇਨਾਤ ਸਨ। ਉਸ ਸਮੇਂ ਅੰਮ੍ਰਿਤਸਰ ਰੂਰਲ ਜ਼ਿਲ੍ਹੇ 'ਚ ਵੱਧ ਰਹੀਆਂ ਗੈਂਗਸਟਰ ਗਤੀਵਿਧੀਆਂ ਅਤੇ ਉਨ੍ਹਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਨਾ ਹੋਣ ਦੇ ਦੋਸ਼ ਲਗਾਉਂਦਿਆਂ ਸਰਕਾਰ ਨੇ ਇਹ ਸਖ਼ਤ ਕਦਮ ਚੁੱਕਿਆ ਸੀ। ਇਸ ਫ਼ੈਸਲੇ ਤੋਂ ਬਾਅਦ ਮਨਿੰਦਰ ਸਿੰਘ ਕਰੀਬ ਦੋ ਮਹੀਨੇ ਤੱਕ ਮੁਅੱਤਲੀ ਦੀ ਸਥਿਤੀ ਵਿੱਚ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿ ਦੀ 'ਸਰਕਾਰੀ ਦੇਖ ਰੇਖ' ਹੇਠ ਰਹੇਗੀ ਸਰਬਜੀਤ ਕੌਰ, ਹਾਲੇ ਨਹੀਂ ਆਵੇਗੀ ਭਾਰਤ
NEXT STORY