ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਰਾਸ਼ੀ ਸੂਬੇ ਦੇ ਸਰਕਾਰੀ ਐਲੀਮੈਂਟਰੀ (ਪ੍ਰਾਇਮਰੀ ਅਤੇ ਮਿਡਲ) ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਕੂਲਾਂ ਵਿਚ ਖ਼ਰਾਬ ਹੋ ਚੁੱਕੇ ਸਾਜ਼ੋ-ਸਮਾਨ ਦੀ ਥਾਂ ‘ਤੇ ਨਵੇਂ ਦੀ ਖਰੀਦ ਕੀਤੀ ਜਾਣੀ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਖਿਡਾਰੀਆਂ ਨੂੰ ਦਿੱਤੇ 6.85 ਕਰੋੜ ਰੁਪਏ, ਖੇਡਾਂ ਨੂੰ ਉਤਸ਼ਾਹਤ ਕਰਨ ਦੀ ਅਗਲੀ ਯੋਜਨਾਬੰਦੀ ਵੀ ਕੀਤੀ ਸਾਂਝੀ
ਇਸ ਤੋਂ ਇਲਾਵਾ ਖੇਡਾਂ ਦਾ ਸਾਜ਼ੋ-ਸਾਮਾਨ, ਪ੍ਰਯੋਗਸ਼ਾਲਾ ਦੇ ਉਪਕਰਨ ਅਤੇ ਲੋੜੀਂਦੀ ਟੀਚਿੰਗ ਸਹਾਇਕ ਸਮੱਗਰੀ ਦੀ ਖਰੀਦ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਰਾਸ਼ੀ ਦੀ ਵਰਤੋਂ ਬੁਨਿਆਦੀ ਢਾਂਚੇ ਜਿਨ੍ਹਾਂ ਵਿਚ ਕਲਾਸ ਰੂਮ, ਲਾਇਬਰੇਰੀ, ਲੈਬ, ਪਖਾਨੇ ਅਤੇ ਹੋਰ ਦੀ ਸਾਂਭ-ਸੰਭਾਲ ਕਰਨਾ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਹਰੇਕ ਸਕੂਲ ਲਈ ਇਹ ਵੀ ਨਿਸ਼ਚਿਤ ਕੀਤਾ ਗਿਆ ਹੈ ਕਿ ਇਸ ਸਕੀਮ ਅਧੀਨ ਪ੍ਰਾਪਤ ਰਾਸ਼ੀ ਵਿੱਚੋਂ 10 ਫ਼ੀਸਦੀ ਰਾਸ਼ੀ ਸਵੱਛਤਾ ਐਕਸ਼ਨ ਪਲਾਨ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ‘ਤੇ ਖਰਚ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਬੋਹਰ ’ਚ ਵਾਪਰੀ ਵੱਡੀ ਵਾਰਦਾਤ, ਨਕਾਬਪੋਸ਼ ਹਮਲਾਵਰਾਂ ਨੇ ਬੱਸ ਕੰਡਕਟਰ ਨੂੰ ਉਤਾਰਿਆ ਮੌਤ ਦੇ ਘਾਟ
NEXT STORY