ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਇਕ ਵਾਰ ਫਿਰ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਸੂਬਾ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਫਾਰਗ ਕੀਤਾ ਸੀ। ਜਿਸ ਤੋਂ ਬਾਅਦ ਸਰਕਾਰ ਦੇ ਹੁਕਮਾਂ ਖ਼ਿਲਾਫ਼ ਮਨੀਸ਼ਾ ਗੁਲਾਟੀ ਵਲੋਂ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ, ਜਿਸ ਮਗਰੋਂ ਸਰਕਾਰ ਨੇ ਯੂ ਟਰਨ ਲੈਂਦੇ ਹੋਏ ਆਪਣੇ ਹੁਕਮ ਵਾਪਸ ਲੈਂਦੇ ਹੋਏ ਮਨੀਸ਼ਾ ਗੁਲਾਟੀ ਨੂੰ ਅਹੁਦੇ ’ਤੇ ਬਹਾਲ ਕਰ ਦਿੱਤਾ ਸੀ। ਹੁਣ ਇਕ ਵਾਰ ਫਿਰ ਪੰਜਾਬ ਸਰਕਾਰ ਨੇ ਮਨਿਸ਼ਾ ਗੁਲਾਟੀ ਨੂੰ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਬੇਰਹਿਮੀ ਨਾਲ ਕੀਤੇ ਗਏ ਪ੍ਰਦੀਪ ਸਿੰਘ ਦੇ ਕਤਲ ਮਾਮਲੇ ’ਚ ਨਵਾਂ ਮੋੜ
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਦੀ ਮਿਆਦ ਪਿਛਲੀ ਕਾਂਗਰਸ ਸਰਕਾਰ ਨੇ ਵਧਾਈ ਸੀ। ਇਹ ਵਾਧਾ ਕਰਨ ਦੇ ਹੁਕਮ 18 ਸਤੰਬਰ 2020 ਨੂੰ ਕਾਂਗਰਸ ਦੀ ਕੈਪਟਨ ਸਰਕਾਰ ਨੇ ਜਾਰੀ ਕੀਤੇ ਸਨ ਪਰ ਹੁਣ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਵੂਮੈਨ ਅਤੇ ਚਾਈਲਡ ਵਿਕਾਸ ਮਹਿਕਮੇ ਦੇ ਅਡੀਸ਼ਨਲ ਚੀਫ਼ ਸੈਕਟਰੀ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ 2020 ਵਾਲੇ ਹੁਕਮ ਵਾਪਸ ਲੈ ਲਏ ਗਏ ਹਨ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਦਹਿਲਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼, ਜੰਗਲ ’ਚ 13 ਘੰਟੇ ਚੱਲੇ ਆਪ੍ਰੇਸ਼ਨ ਮਗਰੋਂ ਅਸਲੇ ਸਣੇ 3 ਗੈਂਗਸਟਰ ਗ੍ਰਿਫ਼ਤਾਰ
NEXT STORY