ਅੰਮ੍ਰਿਤਸਰ (ਛੀਨਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ’ਚੋਂ ਨਸ਼ਿਆਂ ਨੂੰ ਮੁੱਢੋਂ ਉਖਾੜ ਸੁੱਟਣ ਦੇ ਮੰਤਵ ਨਾਲ ਵਿੱਢੀ ਗਈ ਮੁਹਿੰਮ ਤਹਿਤ ਹੁਣ ਕੋਈ ਵੀ ਨਸ਼ਾ ਤਸਕਰ ਬਖਸ਼ਿਆ ਨਹੀ ਜਾਵੇਗਾ। ਇਹ ਵਿਚਾਰ ਹਲਕਾ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਲੋਕਾਂ ਦੀਆ ਮੰਗਾਂ 'ਤੇ ਮੁਸ਼ਕਲਾਂ ਸੁਣਨ ਤੋਂ ਬਾਅਦ ਗੱਲਬਾਤ ਕਰਦਿਆਂ ਪ੍ਰਗਟਾਏ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਜ਼ਿੰਦਗੀਆਂ ’ਚ ਜ਼ਹਿਰ ਘੋਲ ਕੇ ਨਸ਼ਾ ਤਸਕਰਾਂ ਵਲੋਂ ਬਣਾਈਆ ਗਈਆ ਲੱਖਾਂ-ਕਰੋੜਾਂ ਦੀਆਂ ਜਾਇਦਾਦਾਂ ਵੀ ਸਰਕਾਰ ਵਲੋਂ ਸੀਲ ਤੇ ਢਹਿ-ਢੇਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਮਾੜੇ ਅਨਸਰਾਂ ਨੂੰ ਨਸ਼ਿਆਂ ਖਿਲਾਫ਼ ਸਰਕਾਰ ਦੇ ਮਜ਼ਬੂਤ ਇਰਾਦੇ ਬਾਰੇ ਚੰਗੀ ਤਰਾਂ ਨਾਲ ਗਿਆਨ ਹੋ ਸਕੇ।
ਇਹ ਵੀ ਪੜ੍ਹੋ- ਸਾਬਕਾ ਫੌਜੀ ਨਾਲ ਹੋ ਗਿਆ ਵੱਡਾ ਕਾਂਡ, ਗੁਆ ਬੈਠਾ ਸਾਰੀ ਜ਼ਿੰਦਗੀ ਦੀ ਜਮ੍ਹਾ ਪੂੰਜੀ
ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਤਾੜਨਾ ਕਰਦਿੋਆਂ ਆਖਿਆ ਕਿ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਪੁਲਸ ਅਧਿਕਾਰੀ ਤੇ ਮੁਲਾਜ਼ਮ ਵੀ ਬਖਸ਼ੇ ਨਹੀ ਜਾਣਗੇ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਫਾਰਗ ਕਰਨ ਸਮੇਤ ਪੁਲਸ ਕੇਸ ਵੀ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੀ ਸਰਪ੍ਰਸਤੀ ’ਚ ਨਸ਼ਿਆਂ ਨੇ ਪੰਜਾਬ ਅੰਦਰ ਪੈਰ ਪਸਾਰ ਕੇ ਵੱਡੀ ਤਬਾਹੀ ਮਚਾਈ ਹੈ।
ਪਰ ਹੁਣ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੂਰੀ ਸਰਗਰਮੀ ਨਾਲ ਅਰੰਭ ਕੀਤੀ ਗਈ ਇਸ ਮੁਹਿੰਮ ਨੂੰ ਨਸ਼ਿਆਂ ਦੇ ਖਾਤਮੇ ਨਾਲ ਹੀ ਠੱਲ੍ਹ ਪਵੇਗੀ। ਵਿਧਾਇਕਾ ਮੈਡਮ ਜੀਵਨਜੋਤ ਕੌਰ ਨੇ ਸਮੂਹ ਪੰਜਾਬ ਵਾਸੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ- ਜਦੋਂ MLA ਨੇ ਦਫ਼ਤਰ 'ਚ ਮਾਰ'ਤੀ ਰੇਡ ਤੇ BDPO ਸਾਬ੍ਹ ਬੈਠੇ ਸੀ ਘਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਦੋਂ MLA ਨੇ ਦਫ਼ਤਰ 'ਚ ਮਾਰ'ਤੀ ਰੇਡ ਤੇ BDPO ਸਾਬ੍ਹ ਬੈਠੇ ਸੀ ਘਰ...
NEXT STORY