ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ 5 ਵਰਕਿੰਗ ਵੂਮੈਨ ਹੋਸਟਲ ਬਣਾਏ ਜਾ ਰਹੇ ਹਨ, ਜੋ ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਵਿਚ ਸਥਾਪਿਤ ਹੋਣਗੇ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿਚ 3, ਜਦਕਿ ਅੰਮ੍ਰਿਤਸਰ ਅਤੇ ਜਲੰਧਰ ਵਿਚ ਇਕ-ਇਕ ਹੋਸਟਲ ਬਣੇਗਾ।
ਇਹ ਵੀ ਪੜ੍ਹੋ : ਆਂਗਣਵਾੜੀ ਵਰਕਰ ਦੀ ਭਰਤੀ ਲਈ ਇਸ ਤਾਰੀਖ਼ ਤੋਂ ਕੀਤਾ ਜਾ ਸਕਦਾ ਅਪਲਾਈ
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਔਰਤਾਂ ਲਈ ਸੁਰੱਖਿਅਤ, ਸਸਤਾ ਅਤੇ ਆਧੁਨਿਕ ਰਿਹਾਇਸ਼ੀ ਬਦਲ ਉਪਲਬਧ ਕਰਵਾਉਣ ਦੀ ਦਿਸ਼ਾ ਵਿਚ ਇਕ ਵੱਡਾ ਕਦਮ ਹੈ, ਜਿਸ ਨਾਲ ਹਜ਼ਾਰਾਂ ਵਰਕਿੰਗ ਵੂਮੈਨ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਹੋਸਟਲ ਸਿਰਫ਼ ਰਿਹਾਇਸ਼ ਤੱਕ ਸੀਮਿਤ ਨਹੀਂ ਹੋਣਗੇ, ਸਗੋਂ ਇਨ੍ਹਾਂ ਵਿਚ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ, ਬੁਨਿਆਦੀ ਅਤੇ ਆਧੁਨਿਕ ਸੁਵਿਧਾਵਾਂ ਵੀ ਹੋਣਗੀਆਂ ਤਾਂ ਜੋ ਮਹਿਲਾਵਾਂ ਲਈ ਇਹ ਸਫ਼ਰ ਹੋਰ ਵੀ ਸੁਖਾਲਾ ਬਣੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਭਰਤੀ ਨੂੰ ਪ੍ਰਵਾਨਗੀ, ਇਸ ਵਿਭਾਗ ਵਿਚ ਭਰੀਆਂ ਜਾਣਗੀਆਂ ਸੈਂਕੜੇ ਅਸਾਮੀਆਂ
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਹਿਲਾਵਾਂ ਨੂੰ ਸਸ਼ਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਈ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਹਨ ਤਾਂ ਜੋ ਔਰਤਾਂ ਨੂੰ ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਭਾਗੀਦਾਰੀ ਰਾਹੀਂ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਵਰਕਿੰਗ ਵੂਮੈਨ ਹੋਸਟਲਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਅਤੇ ਉੱਚ ਪੱਧਰੀ ਗੁਣਵੱਤਾ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ ਤਾਂ ਜੋ ਇਹ ਸਹੂਲਤ ਜਲਦ ਤੋਂ ਜਲਦ ਮਹਿਲਾਵਾਂ ਲਈ ਉਪਲੱਬਧ ਹੋ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਲਈ ਜਾਰੀ ਹੋ ਗਏ ਨਵੇਂ ਹੁਕਮ, ਇਕ ਪੱਤਰ ਨੇ ਮਚਾਈ ਹਲਚਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ Weather ਦੀ ਪੜ੍ਹੋ Latest ਅਪਡੇਟ! ਜਾਣੋ 23 ਨਵੰਬਰ ਤੱਕ ਕਿਹੋ-ਜਿਹਾ ਰਹੇਗਾ ਮੌਸਮ
NEXT STORY