ਪਠਾਨਕੋਟ(ਕੰਵਲ)- ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਵਿਧਾਨ ਸਭਾ ਹਲਕੇ ਭੋਆ ਦੇ ਪਿੰਡਾਂ 'ਚ ਪਈ ਹੜ੍ਹ ਦੀ ਮਾਰ ਤੋਂ ਬਾਅਦ ਹੁਣ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਸੂਬਾ ਸਰਕਾਰ ਵਲੋਂ ਪੰਚਾਇਤਾਂ ਨੂੰ ਫੰਡ ਜਾਰੀ ਕੀਤੇ ਜਾ ਰਹੇ ਹਨ । ਇਸੇ ਦਰਮਿਆਨ ਵਿਧਾਨ ਸਭਾ ਹਲਕਾ ਭੋਆ ਦੀਆਂ 22 ਪੰਚਾਇਤਾਂ ਨੂੰ ਅੱਜ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵੱਲੋਂ 87 ਲੱਖ 80 ਹਜ਼ਾਰ ਦੇ ਚੈੱਕ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਵਿਭਾਗ ਦੀ ਨਵੀਂ ਭਵਿੱਖਬਾਣੀ
ਇਸ ਸਬੰਧੀ ਜਦ ਪਿੰਡਾਂ ਦੇ ਸਰਪੰਚਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪੰਚਾਇਤਾਂ ਨੂੰ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਕਿਸੇ ਵੀ ਪੰਚਾਇਤ ਨੂੰ ਫੰਡ ਦੀ ਕਮੀ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਅਜਿਹੇ ਕੰਮ ਜੋ ਪਿਛਲੇ 15 ਸਾਲਾਂ ਤੋਂ ਨਹੀਂ ਹੋਏ ਸਨ ਆਮ ਆਦਮੀ ਪਾਰਟੀ ਦੀ ਸਰਕਾਰ ਉਹ ਕੰਮ ਵੀ ਪਹਿਲ ਦੇ ਅਧਾਰ 'ਤੇ ਕਰ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਮੰਤਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਕਿਸੇ ਚੀਜ਼ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ 22 ਦੇ ਕਰੀਬ ਗ੍ਰਾਮ ਪੰਚਾਇਤਾਂ 87 ਲੱਖ 80 ਹਜ਼ਾਰ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਅਗਾਂਹ ਵੀ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਜਾਰੀ ਹੁੰਦੇ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭ੍ਰਿਸ਼ਟਾਚਾਰ ਮਾਮਲੇ 'ਚ ਪੰਜਾਬ ਰੋਡਵੇਜ਼ ਡਿਪੋ ਦੇ ਸੁਪਰੀਡੈਂਟ ਨੂੰ ਨਿਆਇਕ ਹਿਰਾਸਤ 'ਚ ਭੇਜਿਆ
NEXT STORY