ਜਲੰਧਰ (ਸੋਨੂੰ, ਕੁੰਦਨ, ਪੰਕਜ)- ਜਲੰਧਰ ਦੇ ਥਾਣਾ-2 ਅਧੀਨ ਆਉਂਦੇ ਗੋਪਾਲ ਨਗਰ ਇਲਾਕੇ ਵਿੱਚ ਪ੍ਰਸ਼ਾਸਨ ਦਾ ਬੁਲਡੋਜ਼ਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ 10 ਮਾਮਲਿਆਂ ਵਿੱਚ ਨਾਮਜ਼ਦ ਮੁਲਜ਼ਮ ਦੇ ਘਰ 'ਤੇ ਚੱਲਿਆ। ਇਹ ਕਾਰਵਾਈ ਨਗਰ ਨਿਗਮ ਅਤੇ ਜਲੰਧਰ ਪੁਲਸ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਹੈ। ਜਲੰਧਰ ਨਗਰ ਨਿਗਮ ਨੇ ਕਮਿਸ਼ਨਰੇਟ ਪੁਲਸ ਜਲੰਧਰ ਨਾਲ ਤਾਲਮੇਲ ਕਰਕੇ ਗੋਪਾਲ ਨਗਰ ਇਲਾਕੇ 'ਚ ਦੋ ਭਰਾਵਾਂ ਦੀ ਬਦਨਾਮ ਨਸ਼ਿਆਂ ਦੇ ਤੱਸਕਰੀ ਨਾਲ ਸਬੰਧਤ ਇਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ। ਵੱਡੀ ਗਿਣਤੀ ਵਿਚ ਪੁਲਸ ਦੀ ਤਾਇਨਾਤੀ ਕੀਤੀ ਗਈ ਅਤੇ ਪੂਰਾ ਇਲਾਕਾ ਸੀਲ ਕਰਕੇ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ: ਕੈਨੇਡਾ ਤੋਂ ਮਿਲੀ ਮੰਦਭਾਗੀ ਖ਼ਬਰ ਨੇ ਘਰ 'ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ. ਸੀ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਗੋਪਾਲ ਨਗਰ ਇਲਾਕੇ ਵਿੱਚ ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ਼ ਮੰਨਾ ਪੁੱਤਰਾਨ ਪ੍ਰੇਮ ਕੁਮਾਰ ਵਾਸੀ ਐੱਨ. ਐੱਨ. 1472 ਗੋਪਾਲ ਨਗਰ ਜਲੰਧਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹ ਦਿੱਤੀ ਗਈ। ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ ਮੰਨਾ ਦੋਨੋਂ ਜਾਣੇ-ਪਛਾਣੇ ਨਸ਼ਿਆਂ ਦੇ ਤਸਕਰ ਹਨ, ਜਿਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ ਐਕਟ ਅਤੇ ਭਾਰਤੀ ਦੰਡ ਸੰਘਤਾ ਤਹਿਤ 10 ਮੁਕੱਦਮੇ ਦਰਜ ਹਨ।

ਨਗਰ ਨਿਗਮ ਗੈਰ-ਕਾਨੂੰਨੀ ਉਸਾਰੀ ਨੂੰ ਲੈ ਕੇ ਕਾਰਵਾਈ ਕਰਨ ਲਈ ਮੁਲਜ਼ਮਾਂ ਨੂੰ ਨੋਟਿਸ ਵੀ ਜਾਰੀ ਕੀਤਾ ਸੀ ਪਰ ਜਦੋਂ ਨਗਰ ਨਿਗਮ ਨੂੰ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਤਾਂ ਨਗਰ ਨਿਗਮ ਵੱਲੋਂ ਕਾਰਵਾਈ ਕਰਨ 'ਤੇ ਪੁਲਸ ਸੁਰੱਖਿਆ ਦੀ ਮੰਗ ਕੀਤੀ ਗਈ ਸੀ। ਜਦੋਂ ਦੋਵਾਂ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਦੋਵਾਂ ਖ਼ਿਲਾਫ਼ ਪਹਿਲਾਂ ਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ 10 ਮਾਮਲੇ ਦਰਜ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲੇ ਸਾਵਧਾਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਡਰੱਗ ਮਾਫ਼ੀਆ ਲਈ ਇਕ ਸਖ਼ਤ ਸੰਦੇਸ਼ ਹੈ। ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਖ਼ਤਮ ਕਰਕੇ, ਅਸੀਂ ਨਾ ਸਿਰਫ਼ ਕਾਨੂੰਨ ਲਾਗੂ ਕਰ ਰਹੇ ਹਾਂ ਸਗੋਂ ਆਪਣੇ ਆਂਢ-ਗੁਆਂਢ ਨੂੰ ਨਸ਼ੀਲੇ ਪਦਾਰਥਾਂ ਦੀ ਪਕੜ ਤੋਂ ਵੀ ਮੁਕਤ ਕਰ ਰਹੇ ਹਾਂ। ਉਨ੍ਹਾਂ ਨੇ ਕਮਿਸ਼ਨਰੇਟ ਪੁਲਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਉਖਾੜ ਸੁੱਟਣ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਨਾਗਰਿਕਾਂ ਨੂੰ ਸਰਕਾਰ ਦੇ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ, ਜਿਸ ਨਾਲ ਸੂਚਨਾ ਦੇਣ ਵਾਲਿਆਂ ਦੀ ਪੂਰੀ ਗੁਪਤਤਾ ਦਾ ਭਰੋਸਾ ਦਿੱਤਾ ਗਿਆ।

ਨਿਵਾਸੀਆਂ ਨੇ ਜਲੰਧਰ ਕਮਿਸ਼ਨਰੇਟ ਪੁਲਸ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸਰਕਾਰ ਦੇ ਦਲੇਰਾਨਾ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨਸ਼ਾ ਤਸਕਰਾਂ ਨੂੰ ਇਕ ਮਜ਼ਬੂਤ ਸੰਕੇਤ ਦੇਵੇਗਾ ਅਤੇ ਜਨਤਕ ਵਿਸ਼ਵਾਸ ਨੂੰ ਪ੍ਰੇਰਿਤ ਕਰੇਗਾ। ਲੋਕਾਂ ਨੇ ਅਜਿਹੀਆਂ ਕਾਰਵਾਈਆਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਚੱਲ ਰਹੀ ਨਸ਼ਿਆਂ ਵਿਰੁੱਧ ਰਾਜ ਦੀ ਜੰਗ ਵਿੱਚ ਇੱਕ ਮਹੱਤਵਪੂਰਨ ਕਦਮ ਦੱਸਿਆ।

ਇਹ ਵੀ ਪੜ੍ਹੋ: ਪੰਜਾਬ 'ਚ 24, 25, 26, 27 ਤਾਰੀਖ਼ਾਂ ਲਈ ਹੋਈ ਵੱਡੀ ਭਵਿੱਖਬਾਣੀ ! 11 ਜ਼ਿਲ੍ਹਿਆਂ ਦੇ ਲੋਕ ਰਹਿਣ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ ਛੱਡਣ ਕਾਰਨ ਟੁੱਟਿਆ 7 ਪਿੰਡਾਂ ਦਾ ਲਿੰਕ, Alert ਜਾਰੀ
NEXT STORY