ਫਿਰੋਜ਼ਪੁਰ : ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਲਗਾਤਾਰ ਜਾਰੀ ਹੈ। ਅੱਜ ਫਿਰੋਜ਼ਪੁਰ 'ਚ ਹੁਸੈਨੀਵਾਲਾ ਬਾਰਡਰ ਨੇੜੇ ਪਿੰਡ ਹਜ਼ਾਰਾ ਸਿੰਘ ਵਾਲਾ 'ਚ ਸਰਕਾਰ ਵਲੋਂ ਪੀਲਾ ਪੰਜਾ ਚਲਾਇਆ ਗਿਆ ਅਤੇ ਨਸ਼ਾ ਤਸਕਰ ਦੇ ਘਰ ਢਾਹਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਸ ਟੀਮ ਨੇ ਦੱਸਿਆ ਕਿ ਇੱਥੇ ਨਸ਼ਾ ਤਸਕਰ ਗੁਰਚਰਨ ਸਿੰਘ ਉਰਫ਼ ਚੰਨੀ ਪੁੱਤਰ ਸੁਰਜੀਤ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਦਾ ਘਰ ਢਾਹਿਆ ਗਿਆ ਹੈ, ਜਿਸ ਖ਼ਿਲਾਫ਼ 3 ਪਰਚੇ ਦਰਜ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਹਸਪਤਾਲਾਂ 'ਚ ਨਾਰਮਲ ਸਲਾਈਨ ਦੀ ਵਰਤੋਂ 'ਤੇ ਪਾਬੰਦੀ! ਜਾਰੀ ਹੋ ਗਏ ਸਖ਼ਤ ਹੁਕਮ
ਇਨ੍ਹਾਂ 'ਚੋਂ ਇਕ ਮਾਮਲੇ 'ਚ ਉਕਤ ਵਿਅਕਤੀ ਨੇ 7 ਸਾਲ ਦੀ ਕੈਦ ਕੱਟੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਥਾਂ 'ਤੇ ਨਸ਼ਾ ਤਸਕਰ ਵਲੋਂ ਨਾਜਾਇਜ਼ ਕਬਜ਼ਾ ਕੀਤਾ ਗਿਆ ਸੀ, ਜੋ ਕਿ ਭਗੌੜਾ ਹੈ। ਉਕਤ ਨਸ਼ਾ ਤਸਕਰ ਨੇ ਨਸ਼ਾ ਵੇਚ ਕੇ ਇਹ ਘਰ ਬਣਾਇਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਨ੍ਹਾਂ 2 DSPs ਦੀ ਸੇਵਾਮੁਕਤੀ ਦਾ ਸੁਣ ਹਰ ਕੋਈ ਹੈਰਾਨ, ਜਾਣੋ ਕੀ ਹੈ ਕਾਰਨ
ਉਨ੍ਹਾਂ ਦੱਸਿਆ ਕਿ ਪਹਿਲੇ ਪਰਚੇ ਤਹਿਤ ਉਕਤ ਨਸ਼ਾ ਤਸਕਰ ਤੋਂ 25 ਕਿੱਲੋ ਹੈਰੋਇਨ ਬਰਾਮਦ ਹੋਈ ਸੀ, ਜਿਸ 'ਚ ਉਸ ਨੂੰ 15 ਸਾਲ ਦੀ ਸਜ਼ਾ ਹੋਈ ਸੀ ਅਤੇ 7 ਸਾਲ ਪੂਰੇ ਹੋਣ ਮਗਰੋਂ ਉਸ ਨੂੰ ਅਦਾਲਤ ਵਲੋਂ ਜ਼ਮਾਨਤ ਮਿਲੀ ਸੀ। ਹੁਣ ਦੁਬਾਰਾ ਉਹ ਇਕ ਕੇਸ 'ਚ ਭਗੌੜਾ ਹੈ, ਜਿਸ ਤੋਂ ਬਾਅਦ ਉਸ ਦੇ ਘਰ 'ਤੇ ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ਤਹਿਤ ਕਾਰਵਾਈ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੈਰ-ਕਾਨੂੰਨੀ ਵਿਦੇਸ਼ੀ ਹਥਿਆਰਾਂ ਸਣੇ 2 ਲੋਕ ਗ੍ਰਿਫ਼ਤਾਰ
NEXT STORY