ਲੁਧਿਆਣਾ : ਨਵੇਂ ਸਾਲ ਮੌਕੇ ਪੰਜਾਬ ਸਰਕਾਰ ਨੇ ਲੁਧਿਆਣਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਅੱਜ ਲੁਧਿਆਣਾ ਸ਼ਹਿਰ ਦੇ ਲੋਕਾਂ ਨੂੰ ਨਵੇਂ ਸਾਲ ਦਾ ਇੱਕ ਤੋਹਫ਼ਾ ਦਿੱਤਾ। ਸ਼ਹਿਰ ਨੂੰ ਹੋਰ ਸਾਫ਼ ਸੁਥਰਾ ਰੱਖਣ ਲਈ ਨਗਰ-ਨਿਗਮ ਲੁਧਿਆਣਾ ਲਈ 19 ਕਰੋੜ ਰੁਪਏ ਦੀਆਂ ਮਸ਼ੀਨਾਂ ਨੂੰ ਹਰੀ ਝੰਡੀ ਵਿਖਾ ਰਵਾਨਾ ਕੀਤਾ। ਮੁੱਖ ਮੰਤਰੀ ਨੇ ਆਖਿਆ ਕਿ ਇਹ ਅਤਿ ਆਧੁਨਿਕ 8 ਜੈਟਿੰਗ ਮਸ਼ੀਨਾਂ, ਇਕ ਪੋਕਲੇਨ ਮਸ਼ੀਨ, ਦੋ ਇਨਫਰਾ ਰੈੱਡ ਹੋਲ ਰਿਪੇਅਰ ਮਸ਼ੀਨਾਂ, ਵਿਸ਼ੇਸ਼ ਪੌੜੀ ਵਾਲੀ ਇਕ ਫ਼ਾਇਰ ਬਿਗ੍ਰੇਡ ਅਤੇ ਹੋਰ ਮਸ਼ੀਨਾਂ ਸ਼ਹਿਰ ਦੀ ਨੁਹਾਰ ਬਦਲਣ ’ਚ ਸਹਾਈ ਸਿੱਧ ਹੋਣਗੀਆਂ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੀਲ ਜਾਖੜ ਨੂੰ ਚੈਲੰਜ, ਸਿਆਸਤ ਛੱਡਣ ਦੀ ਦਿੱਤੀ ਚੁਣੌਤੀ
ਅੱਜ ਲੁਧਿਆਣਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨਾਲ ਮੀਟਿੰਗ ਤੋਂ ਬਾਅਦ ਆਖਿਆ ਕਿ ਰਾਹੋਂ ਰੋੜ ਜਿਸ ਦਾ ਕੰਮ ਲੰਮੇ ਸਮੇਂ ਤੋਂ ਲਟਕਿਆ ਹੋਇਆ ਸੀ, ਅੱਜ ਸ਼ੁਰੂ ਹੋ ਰਿਹਾ ਹੈ। ਇਸ ਦਾ ਬਕਾਇਦਾ ਟੈਂਡਰ ਵੀ ਹੋ ਗਿਆ ਹੈ। ਇਸ ਦੀ ਕਿਸੇ ਸਰਕਾਰ ਨੇ ਸਾਰ ਨਹੀਂ ਲਈ ਪਰ ਹੁਣ ਇਸ ਦੇ ਮੁਕੰਮਲ ਹੋਣ ਲਈ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਹਲਕਿਆਂ ਲਈ 1500-1500 ਲਾਈਟਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹਲਵਾਰਾ ਏਅਰਪੋਰਟ ਦੀ ਟਰਮੀਨਲ ਦਾ ਕੰਮ ਵੀ 96 ਫੀਸਦੀ ਮੁਕੰਮਲ ਹੋ ਗਿਆ ਹੈ, ਜਿਸ ਤੋਂ ਜਲਦੀ ਹੀ ਫਲਾਈਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਵਾਰਾ ਏਅਰਪੋਟ ਏਅਰ ਫੋਰਸ ਨਾਲ ਸੰਬੰਧਤ ਹੈ, ਇਸ ਲਈ ਕੰਮ ਥੋੜਾ ਹੌਲੀ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਐੱਨ. ਆਰ. ਆਈਜ਼ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮੁੱਖ ਮੰਤਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਇਸ ਤੋਂ ਇਲਾਵਾ ਬੁੱਢਾ ਦਰਿਆ ਜਿਸ ਦਾ ਏਰੀਆ ਸਾਢੇ 14 ਕਿੱਲੋਮੀਟਰ ਹੈ, ਜੋ ਲੁਧਿਆਣਾ ਲਈ ਨਾਸੂਰ ਬਣਿਆ ਹੋਇਆ ਹੈ। ਕੇਂਦਰ ਸਰਕਾਰ ਵੀ ਇਸ ਲਈ ਮਦਦ ਕਰਨ ਲਈ ਤਿਆਰ ਹੈ। ਬੁੱਢੇ ਦਰਿਆ ਬਾਰੇ ਮੀਟਿੰਗ ਵਿਚ ਕਾਫੀ ਵਿਚਾਰ ਵਟਾਂਦਰਾ ਹੋਇਆ ਹੈ। ਇਸ ਲਈ ਪੰਜਾਬ ਸਰਕਾਰ ਅਹਿਮ ਕਦਮ ਚੁੱਕਣ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜ ਸਾਲ ਤੋਂ ਬੰਦ ਪਿਆ ਪੁੱਲ ਵੀ ਸ਼ੁਰੂ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਰੈੱਡ ਅਲਰਟ, ਮੀਂਹ ਦੀ ਵੀ ਚਿਤਾਵਨੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ ਸ਼ਰਮਨਾਕ ਘਟਨਾ, ਗੁਆਂਢ ’ਚ ਰਹਿੰਦੀ ਧੀਆਂ ਵਰਗੀ ਕੁੜੀ ’ਤੇ ਡੋਲ ਗਿਆ ਦਿਲ, ਫਿਰ ਟੱਪੀਆਂ ਹੱਦਾਂ
NEXT STORY