ਚੰਡੀਗੜ੍ਹ : ਕਿਸਾਨ ਅੰਦੋਲਨ ਦੇ ਮੁੱਦੇ 'ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਭੇਜਿਆ ਹੈ। ਪੰਜਾਬ ਦੇ ਮੁੱਖ ਸਕੱਤਰ ਵਲੋਂ ਚਿੱਠੀ ਲਿਖ ਕੇ ਇਹ ਜਵਾਬ ਭੇਜਿਆ ਗਿਆ ਹੈ। ਆਪਣੇ ਜਵਾਬ 'ਚ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਹ ਕਹਿਣਾ ਪੂਰੀ ਤਰ੍ਹਾਂ ਗਲਤ ਹੈ ਕਿ ਪੰਜਾਬ ਸਰਕਾਰ ਸ਼ੰਭੂ ਅਤੇ ਧਾਬੀ-ਗੁਰਜਨ ਬਾਰਡਰ 'ਤੇ ਲੋਕਾਂ ਨੂੰ ਇਕੱਠਾ ਹੋਣ ਦੇ ਰਹੀ ਹੈ। ਸਰਕਾਰ ਨੇ ਕਿਹਾ ਕਿ ਕਿਸਾਨ ਅੰਦੋਲਨ ਕਰਨ ਦਿੱਲੀ ਜਾ ਰਹੇ ਸਨ ਪਰ ਕੋਈ ਹੱਲ ਨਾ ਨਿਕਲਣ ਕਾਰਨ ਕਿਸਾਨ ਪੰਜਾਬ ਅਤੇ ਹਰਿਆਣਾ ਦੇ ਬਾਰਡਰ 'ਤੇ ਹਨ। ਪੰਜਾਬ ਸਰਕਾਰ ਨੇ ਆਪਣੇ ਜਵਾਬ 'ਚ ਕਿਹਾ ਕਿ ਹੁਣ ਤੱਕ ਹਰਿਆਣਾ ਪੁਲਸ ਵਲੋਂ ਹੰਝੂ ਗੈਸ, ਸ਼ੈੱਲਸ, ਰਬੜ ਦੀਆਂ ਗੋਲੀਆਂ, ਫਿਜ਼ੀਕਲ ਫੋਰਸ ਅਤੇ ਡਰੋਨ ਰਾਹੀਂ 160 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 22 ਤਾਰੀਖ਼ ਨੂੰ ਪੈਟਰੋਲ ਪੰਪ ਬੰਦ ਹੋਣਗੇ ਜਾਂ ਨਹੀਂ! ਜਾਣੋ ਕੀ ਹੈ ਡੀਲਰਾਂ ਦਾ ਨਵਾਂ ਪਲਾਨ
ਉਸ ਤੋਂ ਬਾਅਦ ਵੀ ਪੰਜਾਬ ਸਰਕਾਰ ਨੇ ਜ਼ਿੰਮੇਵਾਰੀ ਨਾਲ ਲਾਅ ਐਂਡ ਆਰਡਰ ਨੂੰ ਬਰਕਰਾਰ ਰੱਖਿਆ ਹੋਇਆ ਹੈ। ਪੰਜਾਬ ਸਰਕਾਰ ਨੇ ਵਿਚਕਾਰ ਦੀ ਭੂਮਿਕਾ ਨਿਭਾਈ ਹੈ ਅਤੇ 4 ਮੀਟਿੰਗਾਂ 'ਚੋਂ 3 ਮੀਟਿੰਗਾਂ 'ਚ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਬੈਠੇ ਹਨ। ਜਿਸ ਮੀਟਿੰਗ 'ਚ ਮੁੱਖ ਮੰਤਰੀ ਨਹੀਂ ਬੈਠ ਸਕੇ, ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਨਾਲ ਹਾਈ ਰੈਂਕ ਵਾਲੇ ਅਫ਼ਸਰਾਂ ਨੂੰ ਭੇਜਿਆ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕਿਸਾਨਾਂ ਪ੍ਰਤੀ ਜ਼ਿਆਦਾ ਹਮਦਰਦੀ ਦਿਖਾਉਣ ਦੀ ਲੋੜ ਹੈ। ਸਰਹੱਦੀ ਸੂਬਾ ਹੋਣ ਕਾਰਨ ਲਾਅ ਐਂਡ ਆਰਡਰ ਨੂੰ ਸੰਭਾਲਿਆ ਜਾਣਾ ਜ਼ਰੂਰੀ ਹੈ। ਪੰਜਾਬ ਸਰਕਾਰ ਨੇ ਇਹ ਵੀ ਦੱਸਿਆ ਕਿ ਪੰਜਾਬ ਪੁਲਸ ਵਲੋਂ ਡੀ. ਆਈ. ਜੀ. ਰੈਂਕ ਦੇ ਆਈ. ਪੀ. ਐੱਸ. ਅਤੇ ਪੀ. ਪੀ. ਐੱਸ. ਅਫ਼ਸਰਾਂ ਸਮੇਤ 2000 ਪੁਲਸ ਮੁਲਾਜ਼ਮ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੇ ਹਨ ਅਤੇ ਸਾਡੀ ਹਾਲਾਤ 'ਤੇ ਪੂਰੀ ਨਜ਼ਰ ਹੈ। ਲੋੜ ਪੈਣ 'ਤੇ ਉੱਚਿਤ ਕਦਮ ਚੁੱਕੇ ਜਾਣਗੇ।
ਇਹ ਵੀ ਪੜ੍ਹੋ : Farmers Protest : ਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਲੱਗੇ ਹਾਈਟੈੱਕ ਨਾਕੇ, ਰੋਕੀਆਂ ਗਈਆਂ ਪੋਕਲੇਨ ਤੇ JCB ਮਸ਼ੀਨਾਂ
ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਦਿੱਤੇ ਸੀ ਸਖ਼ਤ ਨਿਰਦੇਸ਼
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਭੇਜੇ ਇਕ ਪੱਤਰ ਵਿਚ ਕਿਹਾ ਸੀ ਕਿ ਪਿਛਲੇ ਕੁਝ ਦਿਨਾਂ ਵਿਚ ਸੂਬੇ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾ ਦਾ ਵਿਸ਼ਾ ਹੈ ਅਤੇ ਮੰਤਰਾਲੇ ਨੇ ਸੂਬਾ ਸਰਕਾਰ ਨੂੰ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਸੀ। ਗ੍ਰਹਿ ਮੰਤਰਾਲੇ ਨੇ ਕਿਹਾ ਸੀ ਕਿ ਕਿਸਾਨਾਂ ਦੀ ਆੜ ਵਿਚ ਕਈ ਸ਼ਰਾਰਤੀ ਅਨਸਰ ਭਾਰੀ ਮਸ਼ੀਨਰੀ ਇਕੱਠੀ ਕਰ ਰਹੇ ਹਨ ਅਤੇ ਹਰਿਆਣਾ ਨਾਲ ਲੱਗਦੀ ਪੰਜਾਬ ਦੀ ਸ਼ੰਭੂ ਸਰਹੱਦ ਨੇੜੇ ਪਥਰਾਅ ਕਰ ਰਹੇ ਹਨ। ਮੰਤਰਾਲੇ ਨੇ ਕਿਹਾ ਸੀ ਕਿ ਕੇਂਦਰੀ ਸੁਰੱਖਿਆ ਏਜੰਸੀਆਂ ਵਲੋਂ ਤਿਆਰ ਕੀਤੀ ਗਈ ਰਿਪੋਰਟ ਅਨੁਸਾਰ ਰਾਜਪੁਰਾ-ਅੰਬਾਲਾ ਰੋਡ 'ਤੇ ਸ਼ੰਭੂ ਬੈਰੀਅਰ 'ਤੇ ਲਗਭਗ 14,000 ਲੋਕਾਂ ਨੂੰ ਲਗਭਗ 1200 ਟਰੈਕਟਰ-ਟਰਾਲੀਆਂ, 300 ਕਾਰਾਂ, 10 ਮਿੰਨੀ ਬੱਸਾਂ ਅਤੇ ਹੋਰ ਛੋਟੇ ਵਾਹਨਾਂ ਦੇ ਨਾਲ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸੇ ਤਰ੍ਹਾਂ ਪੰਜਾਬ ਨੇ ਢਾਬੀ-ਗੁਜਰਾਂ ਬੈਰੀਅਰ 'ਤੇ ਕਰੀਬ 4500 ਲੋਕਾਂ ਦੇ ਨਾਲ-ਨਾਲ 500 ਟਰੈਕਟਰ-ਟਰਾਲੀਆਂ ਦੇ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ ਹੋਈ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਨੇ ਸਾਂਝੀ ਕੀਤੀ ਨਵੀਂ ਅਪਡੇਟ
NEXT STORY