ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਡੂੰਘੀ ਨੀਂਦ ’ਚੋਂ ਜਗਾਉਣ ਲਈ ਇਕ ਹੋਰ ਦਲੇਰਾਨਾ ਅਤੇ ਸਖ਼ਤ ਕਦਮ ਚੁੱਕਿਆ ਗਿਆ ਹੈ, ਜਿਸ ਅਨੁਸਾਰ ਪੰਜਾਬ ’ਚ 10ਵੀਂ ਜਮਾਤ ਲਈ ਸੀ.ਬੀ.ਐੱਸ.ਈ. ਦੇ ਪਾਠਕ੍ਰਮ ’ਚ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਬਹਾਲ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਾਲ-ਨਾਲ ਦੇਸ਼ ਭਰ ਦੀਆਂ ਖੇਤਰੀ ਭਾਸ਼ਾਵਾਂ ਦੀ ਸੂਚੀ ’ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖਿਆ ਹੈ, ਜਿਸ ’ਚ ਹਾਲ ਹੀ ਵਿਚ ਜਾਰੀ ਕੀਤੇ ਗਏ ਸੀ.ਬੀ.ਐੱਸ.ਈ. 10ਵੀਂ ਜਮਾਤ (2025-26) ਦੇ ਪ੍ਰੀਖਿਆ ਪੈਟਰਨ ’ਚ ਪੰਜਾਬੀ ਨੂੰ ਜਾਣਬੁੱਝ ਕੇ ਦਰਕਿਨਾਰ ਕਰਨ ’ਤੇ ਆਪਣਾ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਅਤੇ ਇਸ ਵੱਡੀ ਕੁਤਾਹੀ ਨੂੰ ਸੁਧਾਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੀ ਭਾਸ਼ਾਈ ਅਤੇ ਸੱਭਿਆਚਾਰਕ ਪਛਾਣ ’ਤੇ ਸਿੱਧਾ ਹਮਲਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਨਵੀਂ ਆਬਕਾਰੀ ਨੀਤੀ 'ਤੇ ਲੱਗੀ ਮੋਹਰ, ਠੇਕਿਆਂ ਦੀ ਅਲਾਟਮੈਂਟ ਬਾਰੇ ਵੀ ਲਏ ਗਏ ਵੱਡੇ ਫ਼ੈਸਲੇ
ਆਪਣੇ ਪੱਤਰ ’ਚ ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ ਨਵੇਂ ਪੈਟਰਨ ਅਨੁਸਾਰ ਸਿਰਫ 5 ਮੁੱਖ ਵਿਸ਼ੇ- ਗਣਿਤ, ਵਿਗਿਆਨ, ਸਮਾਜਿਕ ਵਿਗਿਆਨ, ਅੰਗਰੇਜ਼ੀ ਅਤੇ ਹਿੰਦੀ ਨੂੰ ਨਿਯਮਤ ਬੋਰਡ ਪ੍ਰੀਖਿਆਵਾਂ ਲਈ ਸੂਚੀਬੱਧ ਕੀਤਾ ਗਿਆ ਹੈ, ਜਿਸ ਨਾਲ ਪੰਜਾਬੀ ਨੂੰ ਮੁੱਖ ਵਿਸ਼ਿਆਂ ਦੀ ਸ਼੍ਰੇਣੀ ’ਚੋਂ ਹਟਾ ਦਿੱਤਾ ਗਿਆ ਹੈ, ਜਿਸ ਦੀ ਪ੍ਰੀਖਿਆ ਵਿਦੇਸ਼ੀ ਭਾਸ਼ਾਵਾਂ ਦੇ ਨਾਲ ਇਕੋ ਦਿਨ ਹੋਵੇਗੀ। ਇਹ ਪੰਜਾਬੀ ਵਿਸ਼ੇ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਲਿਖਿਆ ਕਿ ਇਸ ਤੋਂ ਇਲਾਵਾ ਪੰਜਾਬੀ ਨੂੰ ਖੇਤਰੀ ਅਤੇ ਵਿਦੇਸ਼ੀ ਭਾਸ਼ਾਵਾਂ ਦੀ ਸੂਚੀ ’ਚੋਂ ਵੀ ਬਾਹਰ ਕਰ ਦਿੱਤਾ ਗਿਆ ਸੀ, ਪਰ ਜਰਮਨ, ਫਰੈਂਚ, ਥਾਈ ਅਤੇ ਜਾਪਾਨੀ ਵਰਗੀਆਂ ਭਾਸ਼ਾਵਾਂ ਨੂੰ ਸੂਚੀ ’ਚ ਰੱਖਿਆ ਗਿਆ ਹੈ। ਉਨ੍ਹਾਂ ਆਪਣੇ ਪੱਤਰ ’ਚ ਇਸ ਨੂੰ ਜਾਣਬੁੱਝ ਕੇ ਪੰਜਾਬੀ ਨੂੰ ਦਰਕਿਨਾਰ ਕਰਨ ਦੀ ਇਕ ਯੋਜਨਾਬੱਧ ਸਾਜ਼ਿਸ਼ ਦੱਸਦਿਆਂ, ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਨਾਲ ਹਰ ਪੰਜਾਬੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਸ ਬਜਰ ਕੁਤਾਹੀ ਨੂੰ ਸਿਰਫ ਕਲੈਰੀਕਲ ਗਲਤੀ ਨਹੀਂ ਕਿਹਾ ਜਾ ਸਕਦਾ ਹੈ। ਉਨ੍ਹਾਂ ਨੇ ਪੰਜਾਬੀ ਨੂੰ ਦਰਕਿਨਾਰ ਕਰਨ ਖਿਲਾਫ ਮੁਕੰਮਲ ਜਾਂਚ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਦਿਵਿਆਂਗ ਸੈਨਿਕਾਂ ਲਈ ਵੱਡਾ ਐਲਾਨ ; ਐਕਸ ਗ੍ਰੇਸ਼ੀਆ ਰਕਮ ਕੀਤੀ ਦੁੱਗਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਦਾ ਦਿਵਿਆਂਗ ਸੈਨਿਕਾਂ ਲਈ ਵੱਡਾ ਐਲਾਨ ; ਐਕਸ ਗ੍ਰੇਸ਼ੀਆ ਰਕਮ ਕੀਤੀ ਦੁੱਗਣੀ
NEXT STORY