ਲੁਧਿਆਣਾ (ਵਿੱਕੀ) - ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹ ਰਹੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਅਤੇ ਉਨ੍ਹਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਯੋਗ ਬਣਾਉਣ ਲਈ ਸਿੱਖਿਆ ਵਿਭਾਗ ਨੇ ਵੱਡਾ ਕਦਮ ਚੁੱਕਿਆ ਹੈ। ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਸਿੱਖਿਆ ਪੰਜਾਬ ਦੇ ਦਫ਼ਤਰ ਵਲੋਂ ਸੂਬੇ ਦੇ ਨਾਨ-ਐੱਸ. ਓ. ਈ. ਅਤੇ ਪੀ. ਐੱਮ.-ਸ਼੍ਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਸਾਇੰਸ ਵਿਦਿਆਰਥੀਆਂ ਨੂੰ ‘ਜੇ. ਈ. ਈ. ਮੇਨਜ਼’ ਅਤੇ ‘ਨੀਟ ਪ੍ਰੀਖਿਆ ਦੀ ਤਿਆਰੀ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ।
ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਪੈਟਰੋਲ ਪੰਪ ’ਤੇ ਚਲਾ 'ਤੀਆਂ ਗੋਲੀਆਂ
ਇਸ ਸਬੰਧ ’ਚ ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਸਿੱਖਿਆ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਸਿੱਖਿਆ, ਸਕੂਲ ਮੁਖੀਆਂ/ਇੰਚਾਰਜਾਂ, ਸਮੂਹ ਪੀ. ਡੀ. ਐੱਮ. ਫਿਜ਼ਿਕਸ, ਕੈਮਿਸਟਰੀ ਅਤੇ ਬਾਇਓ ਅਤੇ ਡੀ. ਐੱਨ. ਐੱਲ. ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ 11ਵੀਂ ਅਤੇ 12ਵੀਂ ਜਮਾਤ ’ਚ ਪੜ੍ਹ ਰਹੇ ਸਾਇੰਸ ਵਿਦਿਆਰਥੀਆਂ ਦੀ ਸਕੂਲਵਾਰ ਅਤੇ ਵਿਦਿਆਰਥੀਵਾਰ ਜਾਣਕਾਰੀ ਇਕ ਸੈਂਪਲ ਗੂਗਲ ਸ਼ੀਟ ਰਾਹੀਂ 5 ਅਕਤੂਬਰ ਤੱਕ ਮੰਗਵਾਈ ਗਈ ਹੈ। ਸਕੂਲਾਂ ’ਚ ਤਾਇਨਾਤ ਕੰਪਿਊਟਰ ਫੈਕਲਟੀ ਅਧਿਆਪਕ 5 ਅਕਤੂਬਰ ਤੱਕ ਇਸ ਗੂਗਲ ਸ਼ੀਟ ਨੂੰ ਹਰ ਹਾਲ ’ਚ ਭਰਨਾ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ : ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
ਪੂਰੇ ਜ਼ਿਲ੍ਹੇ ਦੇ ਡਾਟੇ ਨੂੰ ਜ਼ਿਲ੍ਹਾ ਪੱਧਰ ’ਤੇ ਕੰਸੋਲੀਡੇਟ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਦੋ ਕੰਪਿਊਟਰ ਫੈਕਲਟੀਜ਼ ਦੀ ਡਿਊਟੀ ਲਗਾਈ ਗਈ ਹੈ। ਇਨ੍ਹਾਂ ਕੰਪਿਊਟਰ ਫੈਕਲਟੀ ਅਧਿਆਪਕਾਂ ਦਾ ਪੂਰਾ ਵੇਰਵਾ ਫ਼ੋਨ ਨੰਬਰ ਸਮੇਤ ਵ੍ਹਟਸਐਪ ਗਰੁੱਪ ਰਾਹੀਂ ਹੈੱਡਕੁਆਰਟਰ ਨੂੰ ਭੇਜਣ ਦੇ ਹੁਕਮ ਦਿੱਤੇ ਗਏ ਹਨ। ਕੰਪਿਊਟਰ ਫੈਕਲਟੀ ਜ਼ਿਲ੍ਹੇ ਦੀ ਗੂਗਲ ਸ਼ੀਟ ’ਚ ਸਾਇੰਸ ਗਰੁੱਪ ਵਾਲੇ ਸਕੂਲਾਂ ਦੇ ਨਾਂ ਅਤੇ ਵਿਦਿਆਰਥੀਆਂ ਦੇ ਕਾਲਮ ਨੂੰ ਪਹਿਲਾਂ ਤੋਂ ਤੈਅ ਕਰ ਕੇ ਸ਼ੀਟ ਤਿਆਰ ਕਰਨਗੇ, ਤਾਂ ਜੋ ਕਿਸੇ ਵੀ ਸਕੂਲ ਦਾ ਡਾਟਾ ਆਪਸ ’ਚ ਓਵਰਲੈਪ ਨਾ ਹੋਵੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕੰਮ ’ਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਪਾਏ ਜਾਣ ’ਤੇ ਸਬੰਧਤ ਦੀ ਨਿੱਜੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪਿਓ ਦੇ ਮੋਹ 'ਚ ਅੰਨ੍ਹੇ ਹੋਏ ਧੀ-ਪੁੱਤ! ਮੁੜ ਜਿਊਂਦਾ ਹੋਣ ਦੀ ਉਮੀਦ 'ਚ 4 ਸਾਲ ਫ੍ਰੀਜ਼ਰ ’ਚ ਰੱਖੀ ਮ੍ਰਿਤਕ ਦੇਹ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਪੈਟਰੋਲ ਪੰਪ ’ਤੇ ਚਲਾ 'ਤੀਆਂ ਗੋਲੀਆਂ
NEXT STORY