ਲੁਧਿਆਣਾ (ਵਿੱਕੀ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ’ਚ ਪੜ੍ਹ ਰਹੇ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ। ਸੈਸ਼ਨ 2026-27 ਦੇ ਲਈ ਇਹ ਸਕੂਲ ਬੈਗ ਤਿਆਰ ਕਰਵਾਏ ਗਏ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਕੂਲ ਬੈਗਾਂ ਨੂੰ ਜ਼ਿਲ੍ਹਾ ਪੱਧਰ ’ਤੇ ਸਥਿਤ ਖੇਤਰੀ ਦਫ਼ਤਰਾਂ ਜ਼ਰੀਏ ਸਿੱਖਿਆ ਬਲਾਕਾਂ ’ਚ ਪਹੁੰਚਾਇਆ ਜਾ ਚੁੱਕਾ ਹੈ।
ਪੜ੍ਹੋ ਇਹ ਵੀ - ਹਾਈਵੇਅ 'ਤੇ 5 ਦੋਸਤਾਂ ਨੂੰ ਸੈਲਫ਼ੀ ਲੈਣੀ ਮਹਿੰਗੀ, ਤੇਜ਼ ਰਫ਼ਤਾਰ ਵਾਹਨ ਨੇ ਕੁਚਲਿਆ, ਹੋਈ ਦਰਦਨਾਕ ਮੌਤ
ਇਸ ਸਬੰਧ ’ਚ ਬੋਰਡ ਵੱਲੋਂ ਡਾਇਰੈਕਟਰ ਸਕੂਲ ਸਿੱਖਿਆ (ਸ) ਨੂੰ ਜਾਰੀ ਇਕ ਪੱਤਰ ’ਚ ਕਿਹਾ ਗਿਆ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸ) ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ। ਇਨ੍ਹਾਂ ਨਿਰਦੇਸ਼ਾਂ ਤਹਿਤ ਉਹ ਆਪਣੇ ਜ਼ਿਲਿਆਂ ਨਾਲ ਸਬੰਧਤ ਸਕੂਲ ਮੁਖੀਆਂ ਨੂੰ ਹਦਾਇਤ ਦੇਣ ਕਿ ਉਹ ਸਕੂਲ ਬੈਗ ਜ਼ਿਲ੍ਹਾ ਮੈਨੇਜਰ, ਖੇਤਰੀ ਦਫ਼ਤਰ, ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਜਲਦ ਤੋਂ ਜਲਦ ਪ੍ਰਾਪਤ ਕਰ ਲੈਣ। ਸਕੂਲ ਮੁਖੀ ਇਨ੍ਹਾਂ ਬੈਗਾਂ ਨੂੰ ਲੈ ਕੇ ਸਰਕਾਰੀ ਸਕੂਲਾਂ ’ਚ ਸਮੇਂ ਸਿਰ ਵਿਦਿਆਰਥੀਆਂ ਨੂੰ ਵੰਡਣਾ ਯਕੀਨੀ ਬਣਾਉਣ ਤਾਂ ਜੋ ਸਾਰੇ ਵਿਦਿਆਰਥੀਆਂ ਤੱਕ ਸਕੂਲ ਬੈਗ ਸਮੇਂ ਸਿਰ ਪਹੁੰਚ ਸਕਣ।
ਪੜ੍ਹੋ ਇਹ ਵੀ - 4,00,00,000 ਦੀ ਫਿਰੌਤੀ ਮਾਮਲੇ 'ਚ ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੱਜ SIT ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ
NEXT STORY