ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ਼ ਫਾਈਲਾਂ ਅਤੇ ਸਬੂਤ ਮੰਗੇ ਹਨ। ਦਰਅਸਲ ਕੈਪਟਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਸਾਬਕਾ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਭ੍ਰਿਸ਼ਟਾਚਾਰ ਦੀ ਸੂਚੀ ਹੈ। ਖਾਸ ਤੌਰ ’ਤੇ ਜਿਨ੍ਹਾਂ ਨੇ ਨਾਜਾਇਜ਼ ਮਾਈਨਿੰਗ ਕਰਕੇ ਪੰਜਾਬ ਨੂੰ ਲੁੱਟਿਆ ਹੈ। ਜਲਦੀ ਹੀ ਕੈਪਟਨ ਇਸ ਸੰਬੰਧ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਕਾਤ ਕਰਨ ਜਾ ਰਹੇ ਹਨ। ਇਸ ਦਰਮਿਆਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਾਨੂੰ ਸਬੂਤ ਦੇਣ, ਸਾਰੇ ਭ੍ਰਿਸ਼ਟਾਚਾਰੀਆਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ‘ਆਪ’ ਵਲੋਂ ਦੋ ਰਾਜ ਸਭਾ ਮੈਂਬਰਾਂ ਦਾ ਐਲਾਨ, ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਂ ’ਤੇ ਲੱਗੀ ਮੋਹਰ
ਕੀ ਕਿਹਾ ਵਿੱਤ ਮੰਤਰੀ ਨੇ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਖੁਦ ਮੰਨਿਆ ਹੈ ਕਿ ਉਨ੍ਹਾਂ ਦੀ ਸਰਕਾਰ ਵਿਚ ਭ੍ਰਿਸ਼ਟਾਚਾਰ ਹੋਇਆ ਹੈ। ਬਹੁਤ ਸਾਰੇ ਮੰਤਰੀ ਵਿਧਾਇਕ ਭ੍ਰਿਸ਼ਟਾਚਾਰ ਵਿਚ ਸ਼ਾਮਲ ਸਨ। ਉਸ ਸਮੇਂ ਕੈਪਟਨ ਨੇ ਕੋਈ ਕਾਰਵਾਈ ਨਹੀਂ ਕੀਤੀ। ਕੈਪਟਨ ਨੇ ਕਿਹਾ ਕਿ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਫਾਈਲਾਂ ਅਤੇ ਸਬੂਤ ਉਨ੍ਹਾਂ ਕੋਲ ਹਨ। ਮੈਂ ਕੈਪਟਨ ਸਾਬ੍ਹ ਨੂੰ ਅਪੀਲ ਕਰਦਾ ਹਾਂ ਕਿ ਉਹ ਸਬੂਤ ਅਤੇ ਫਾਇਲਾਂ ਪੰਜਾਬ ਸਰਕਾਰ ਨੂੰ ਸੌਂਪਣ ਅਤੇ ਸਾਰੇ ਭ੍ਰਿਸ਼ਟ ਆਗੂਆਂ ਖ਼ਿਲਾਫ਼ ਕਾਰਵਾਈ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਜਥੇਦਾਰ ਦੀ ਸੁਰੱਖਿਆ ਬਹਾਲ, ਸਿੰਘ ਸਾਹਿਬ ਨੇ ਲੈਣ ਕੀਤਾ ਇਨਕਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ਪੁਲਸ ਦਾ ਸਟਿੱਕਰ ਲੱਗੀ Scorpio ਨੇ ਦਰੜੇ ਪਤੀ-ਪਤਨੀ, ਖ਼ੌਫ਼ਨਾਕ ਮੰਜ਼ਰ ਦੇਖ਼ ਕੰਬੇ ਲੋਕਾਂ ਦੇ ਦਿਲ (ਤਸਵੀਰਾਂ)
NEXT STORY