ਚੰਡੀਗੜ੍ਹ (ਹਰੀਸ਼ਚੰਦਰ, ਅੰਕੁਰ) : ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ 56 ਮਹੀਨਿਆਂ ਦੇ ਕਾਰਜਕਾਲ ਦਾ ਪੂਰਾ ਹਿਸਾਬ ਦੇਣ ਅਤੇ ਨਸ਼ੇ, ਵਿਗੜ ਰਹੀ ਕਾਨੂੰਨ-ਵਿਵਸਥਾ, ਗੈਂਗਸਟਰਵਾਦ, ਗੈਰ-ਕਾਨੂੰਨੀ ਮਾਈਨਿੰਗ, ਵਧਦੇ ਕਰਜ਼ੇ ਅਤੇ ਕਰਮਚਾਰੀਆਂ-ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ.ਏ.) ਤੇ ਮਹਿੰਗਾਈ ਰਾਹਤ (ਡੀ.ਆਰ.) ’ਤੇ ਵਿਧਾਨ ਸਭਾ ’ਚ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਚੁੱਘ ਨੇ ਨਸ਼ੇ ਖ਼ਿਲਾਫ਼ ਕਾਰਵਾਈ ਲਈ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਵਿਸ਼ੇਸ਼ ਸ਼ਕਤੀਆਂ ਦੇਣ ਸਬੰਧੀ 21 ਅਕਤੂਬਰ ਦੀ ਨੋਟੀਫਿਕੇਸ਼ਨ ’ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਸਰਕਾਰ ਨੂੰ 56 ਮਹੀਨਿਆਂ ਬਾਅਦ ਇਸ ਦੀ ਲੋੜ ਕਿਉਂ ਪਈ। ਉਨ੍ਹਾਂ ਨਸ਼ੇ ਖ਼ਿਲਾਫ਼ ਕਾਰਵਾਈ ਦਾ ਪੂਰਾ ਵੇਰਵਾ ਜਨਤਕ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਸਬਜ਼ੀ ਮੰਡੀ ਤੋਂ ਵਾਪਸ ਆ ਰਹੀ ਬਾਈਕ ਸਵਾਰ ਔਰਤ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਮੌਤ
ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਨਸ਼ਾ ਸਮੱਗਲਰਾਂ, ਗੈਂਗਸਟਰਾਂ ਅਤੇ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਵਿਸਥਾਰਪੂਰਵਕ ਵੇਰਵਾ ਦੇਵੇ। ਇਸ ਦੇ ਨਾਲ ਹੀ ਸੂਬੇ ’ਤੇ ਵਧਦੇ ਕਰਜ਼ੇ, ਵਿੱਤੀ ਪ੍ਰਬੰਧਨ ਅਤੇ ਕਰਮਚਾਰੀਆਂ-ਪੈਨਸ਼ਨਰਾਂ ਦੇ ਪੈਂਡਿੰਗ ਡੀ.ਏ./ਡੀ.ਆਰ. ਦੀ ਕੁੱਲ ਰਕਮ ਅਤੇ ਭੁਗਤਾਨ ਦੀ ਸਮਾਂ-ਹੱਦ ਵੀ ਸਪੱਸ਼ਟ ਕਰੇ। ਮੁੱਖ ਮੰਤਰੀ ਭਗਵੰਤ ਮਾਨ ਦੇ ਐੱਸ. ਆਈ. ਆਰ. ਨਾਲ ਸਬੰਧਤ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਚੁੱਘ ਨੇ ਕਿਹਾ ਕਿ ਚੋਣ ਪ੍ਰਕਿਰਿਆ ’ਤੇ ਸਵਾਲ ਚੁੱਕਣ ਲਈ ਠੋਸ ਸਬੂਤ ਸਾਹਮਣੇ ਰੱਖੇ ਜਾਣੇ ਚਾਹੀਦੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਅਾਗੂ ਪ੍ਰਤਾਪ ਸਿੰਘ ਬਾਜਵਾ ਤੋਂ ਸਰਕਾਰ ਦੇ 4 ਸਾਲ 9 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰਨ ਦੀ ਮੰਗ ਕੀਤੀ। ਚੁੱਘ ਨੇ ਕਿਹਾ ਕਿ ਪੰਜਾਬ ਨੂੰ ਸਿਆਸੀ ਬਿਆਨਬਾਜ਼ੀ ਨਹੀਂ, ਸਗੋਂ ਜਵਾਬਦੇਹੀ ਅਤੇ ਠੋਸ ਨਤੀਜਿਆਂ ਦੀ ਲੋੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਕੱਟੇ ਗਏ ਚਲਾਨ ਦੀ ਰਸੀਦ ਜਨਤਕ ਕਰਨ ਮੁੱਖ ਮੰਤਰੀ : ਅਨਿਲ ਸਰੀਨ
NEXT STORY