ਅੰਮ੍ਰਿਤਸਰ (ਛੀਨਾ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਲਾਸਟ ਕਰਨ ਦੀਆਂ ਲਗਾਤਾਰ ਆ ਰਹੀਆਂ ਧਮਕੀਆਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇ ਅਤੇ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਧਮਕੀਆਂ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਇਹ ਵਿਚਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਜਿਹੜਾ ਉਪਦੇਸ਼ ਮਿਲਦਾ ਹੈ, ਉਹ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਬਖਸ਼ਿਸ਼ ਕਰਦੇ ਹਨ ਜੋ ਸਮੁੱਚੀ ਮਾਨਵਤਾ ਵਾਸਤੇ ਹੈ।
ਇਹ ਵੀ ਪੜ੍ਹੋ- ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ
ਇਥੇ ਕਿਸੇ ਪ੍ਰਕਾਰ ਦਾ ਕੋਈ ਜਾਤ-ਪਾਤ ਧਰਮ, ਰੰਗ ਆਦਿ ਭੇਦ ਨਹੀਂ ਕੀਤਾ ਜਾਂਦਾ। ਇੱਥੇ ਕਿਸੇ ਵੇਲੇ ਕਿਸੇ ਵੀ ਧਰਮ ਦਾ ਵਿਅਕਤੀ ਆ ਕੇ ਨਤਮਸਤਕ ਹੋ ਸਕਦਾ ਹੈ, ਸਰੋਵਰ ਵਿਚ ਇਸ਼ਨਾਨ ਕਰ ਸਕਦਾ ਹੈ, ਪੰਗਤ ਵਿਚ ਬੈਠ ਕੇ ਲੰਗਰ ਪ੍ਰਸ਼ਾਦਾ ਛਕ ਸਕਦਾ ਹੈ। ਐਸੇ ਪਾਵਨ ਪਵਿੱਤਰ ਸਾਂਝੀਵਾਲਤਾ ਤੇ ਰੂਹਾਨੀਅਤ ਦੇ ਕੇਂਦਰ ਨੂੰ ਬੰਬ ਨਾਲ ਉਡਾਉਣ ਦੀਆਂ ਜੋ ਧਮਕੀ ਭਰੀਆਂ ਈਮੇਲ ਆ ਰਹੀਆਂ ਹਨ ਉਹ ਬਹੁਤ ਹੀ ਨਿੰਦਣਯੋਗ ਹਰਕਤ ਹੈ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਇਸ ਬੇਹਦ ਗੰਭੀਰ ਮਾਮਲੇ ਵੱਲ ਸੰਜੀਦਗੀ ਨਾਲ ਧਿਆਨ ਦੇ ਕੇ ਪਤਾ ਲਗਾਉਣ ਕਿ ਇਸ ਸਾਰੇ ਘਟਨਾਕ੍ਰਮ ਪਿੱਛੇ ਕਿਹੜੇ ਸ਼ਰਾਰਤੀ ਅਨਸਰ ਦਾ ਹੱਥ ਹੈ ਉਸ ਦਾ ਚਿਹਰਾ ਵੀ ਬੇਨਕਾਬ ਕੀਤਾ ਜਾਵੇ।
ਇਹ ਵੀ ਪੜ੍ਹੋ- ਤੜਕਸਾਰ ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਤਰ੍ਹਾਂ ਦਾ ਕੋਈ ਵੀ ਡਰ ਭੈ ਆਪਣੇ ਮੰਨ ਦੇ ਵਿੱਚ ਨਾ ਰੱਖਣ ਤੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਜੀਵਨ ਨੂੰ ਸਫਲ ਬਣਾਉਣ ਅਤੇ ਗੁਰ ਉਪਦੇਸ਼ ਸਰਵਣ ਕਰਨ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਲਾਸਟ ਕਰਨ ਦੀਆਂ ਧਮਕੀਆਂ ਦੇਣ ਵਾਲੇ ਮਾੜੇ ਅਨਸਰਾਂ ਦੀ ਜਲਦ ਭਾਲ ਕਰ ਕੇ ਉਨ੍ਹਾਂ ਖਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਜੋ ਮੁੜ ਕੋਈ ਵੀ ਅਜਿਹੀਆਂ ਧਮਕੀਆਂ ਭੇਜਣ ਦੀ ਹਿੰਮਤ ਨਾ ਕਰ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਧੀ ਮੂੰਹੋਂ ਪਿਓ ਦੀ ਗੰਦੀ ਕਰਤੂਤ ਸੁਣ ਨਾ ਹੋਇਆ ਯਕੀਨ, ਤਾਈ ਨੇ ਜਦੋਂ ਅੱਖੀਂ ਵੇਖਿਆ ਮੰਜ਼ਰ ਤਾਂ...
NEXT STORY