ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਨਵੰਬਰ ਮਹੀਨੇ ਤੱਕ 1,73,823 ਸਮਾਰਟਫੋਨ ਵੰਡੇ ਜਾਣਗੇ। ਪੰਜਾਬ ਮੰਤਰੀ ਮੰਡਲ ਨੇ ਇਸ ’ਤੇ ਮੋਹਰ ਲਗਾ ਦਿੱਤੀ ਹੈ। ਬੁੱਧਵਾਰ ਨੂੰ ਮੰਤਰੀ ਮੰਡਲ ਦੀ ਹੋਈ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ। ਸਰਕਾਰੀ ਬੁਲਾਰੇ ਅਨੁਸਾਰ ਅਜਿਹੇ 50 ਹਜ਼ਾਰ ਫੋਨਾਂ ਦੀ ਪਹਿਲੀ ਖੇਪ ਸੂਬਾ ਸਰਕਾਰ ਨੂੰ ਹਾਸਲ ਹੋ ਚੁੱਕੀ ਹੈ ਅਤੇ ਇਨ੍ਹਾਂ ਦੀ ਵੰਡ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੁਧਿਆਣਾ : ਹਾਈ ਪ੍ਰੋਫਾਈਲ ਦੇਹ ਵਪਾਰ ਦੇ ਅੱਡੇ ਤੋਂ ਫੜ੍ਹੇ ਨੌਜਵਾਨ ਨੇ ਪਾਇਆ ਨਵਾਂ ਭੜਥੂ
ਇਹ ਫੋਨ ਕਈ ਸਮਾਰਟ ਫੀਚਰਾਂ ਨਾਲ ਲੈਸ ਹੈ। ਇਸ 'ਚ ਪਹਿਲਾਂ ਤੋਂ ਲੋਡ ਕੀਤੀਆਂ ਸਰਕਾਰੀ ਐਪਲੀਕੇਸ਼ਨਾਂ ਵੀ ਸ਼ਾਮਲ ਹਨ, ਜਿਨ੍ਹਾਂ ਰਾਹੀਂ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਉਪਲੱਬਧ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਹੈ ਕਿ ਹਾਲਾਂਕਿ ਪਹਿਲਾਂ ਉਨ੍ਹਾਂ ਸਿਰਫ਼ ਕੁੜੀਆਂ ਨੂੰ ਹੀ ਸਮਾਰਟਫੋਨ ਦੇਣ ਦੀ ਗੱਲ ਕਹੀ ਸੀ ਪਰ ਹੁਣ 12ਵੀਂ 'ਚ ਪੜ੍ਹਦੇ ਉਨ੍ਹਾਂ ਸਾਰੇ ਕੁੜੀਆਂ-ਮੁੰਡਿਆਂ ਨੂੰ ਸਮਾਰਟਫੋਨ ਦਿੱਤੇ ਜਾਣਗੇ, ਜਿਨ੍ਹਾਂ ਕੋਲ ਸਮਾਰਟਫੋਨ ਨਹੀਂ ਹਨ। ਇਸ ਤਰ੍ਹਾਂ ਸਰਕਾਰ ਆਪਣੇ ਘੋਸ਼ਣਾ ਪੱਤਰ ਦਾ ਵਾਅਦਾ ਪੂਰਾ ਕਰੇਗੀ।
ਇਹ ਵੀ ਪੜ੍ਹੋ : ...ਤੇ ਹੁਣ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਨਹੀਂ ਹੋਣਗੇ 'ਆਪਰੇਸ਼ਨ'
ਸਰਕਾਰੀ ਤੇ ਗੈਰ-ਸਰਕਾਰੀ ਖੇਤਰਾਂ ਦੇ ਮੁਲਾਜ਼ਮਾਂ ਵੀ ਸਿਹਤ ਬੀਮਾ ਯੋਜਨਾ ਦੇ ਦਾਇਰੇ 'ਚ ਆਉਣਗੇ
ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇਕ ਸਾਲ ਲਈ ਵਧਾਉਂਦਿਆਂ ਪੰਜਾਬ ਵਜ਼ਾਰਤ ਵੱਲੋਂ ਬੁੱਧਵਾਰ ਨੂੰ ਸੂਬਾ ਸਰਕਾਰ ਦੇ ਕਰਮਚਾਰੀਆਂ/ਪੈਨਸ਼ਨਰਾਂ ਅਤੇ ਨਿੱਜੀ ਖੇਤਰ/ਬੋਰਡ ਤੇ ਕਾਰਪੋਰੇਸ਼ਨਾਂ ਸਣੇ ਗੈਰ-ਸਰਕਾਰੀ ਸੰਗਠਿਤ ਖੇਤਰਾਂ ਦੇ ਮੁਲਾਜ਼ਮਾਂ ਨੂੰ ਵੀ ਸਿਹਤ ਬੀਮਾ ਯੋਜਨਾ ਦੇ ਦਾਇਰੇ 'ਚ ਲਿਆਉਣ ਦਾ ਫ਼ੈਸਲਾ ਕੀਤਾ ਗਿਆ। ਸਿਹਤ ਤੇ ਪਰਿਵਾਰ ਭਲਾਈ ਮਹਿਕਮੇ ਨੂੰ ਕਿਹਾ ਗਿਆ ਹੈ ਕਿ ਇਸ ਸਕੀਮ ਦੇ ਘੇਰੇ 'ਚ ਨਵੇਂ ਵਰਗਾਂ ਨੂੰ ਸ਼ਾਮਲ ਕਰਨ ਲਈ ਵਿਸਥਾਰਤ ਤਜਵੀਜ਼ ਤਿਆਰ ਕੀਤੀ ਜਾਵੇ, ਜਿਸ ਨਾਲ 42.27 ਲੱਖ ਗਰੀਬ ਤੇ ਹੋਰ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 5 ਲੱਖ ਰੁਪਏ ਦਾ ਬੀਮਾ ਕਵਰ ਦਿੱਤਾ ਜਾਵੇਗਾ। ਮੰਤਰੀ ਮੰਡਲ ਦੇ ਫ਼ੈਸਲੇ ਅਨੁਸਾਰ ਸਕੀਮ ਹੁਣ 20 ਅਗਸਤ 2020 ਤੋਂ 19 ਅਗਸਤ 2021 ਤੱਕ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੱਧ ਪ੍ਰਦੇਸ਼ ਦੀ ਬਾਸਮਤੀ ਲਈ 'ਜੀ. ਆਈ. ਟੈਗ' ਸਬੰਧੀ ਕੈਪਟਨ ਦੀ ਮੋਦੀ ਨੂੰ ਚਿੱਠੀ
ਲੰਗਾਹ ਮਾਮਲੇ ’ਚ ਗੋਰਾ ਤੇ ਜੱਫ਼ਰਵਾਲ ਮੁਆਫ਼ੀ ਮੰਗਣ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ
NEXT STORY