ਚੰਡੀਗੜ੍ਹ : ਕੇਂਦਰ ਸਰਕਾਰ ਨੇ ਫਰਵਰੀ, 2023 ਤੋਂ ਹੁਣ ਤੱਕ 621 ਕਰੋੜ ਰੁਪਏ ਦੇ ਫੰਡ ਪੰਜਾਬ ਸਰਕਾਰ ਨੂੰ ਜਾਰੀ ਨਹੀਂ ਕੀਤੇ ਹਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਲਈ ਇਕ ਮਹੀਨੇ 'ਚ 50 ਕਰੋੜ ਰੁਪਏ ਖ਼ਰਚ ਦਿੱਤੇ ਹਨ। ਇਸ ਬਾਰੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਬ੍ਰਾਂਡਿੰਗ ਨੂੰ ਲੈ ਕੇ ਪੈਦਾ ਹੋਈ ਤਕਰਾਰ ਤੋਂ ਬਾਅਦ ਕੇਂਦਰ ਨੇ ਕਰੀਬ ਇਕ ਸਾਲ ਤੋਂ ਪੰਜਾਬ ਦੇ ਰਾਸ਼ਟਰੀ ਸਿਹਤ ਮਿਸ਼ਨ ਫੰਡਾਂ ਦਾ ਪੈਸਾ ਰੋਕਿਆ ਹੋਇਆ ਹੈ।
ਅਜੇ ਤੱਕ ਇਸ ਮੁੱਦੇ ਦਾ ਹੱਲ ਨਹੀਂ ਹੋ ਸਕਿਆ ਹੈ। ਅਜਿਹੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਆਪਣੇ ਪ੍ਰੋਗਰਾਮਾਂ ਨੂੰ ਚਾਲੂ ਰੱਖਣ ਲਈ 50-55 ਕਰੋੜ ਖ਼ਰਚ ਕਰਨ ਤੋਂ ਇਲਾਵਾ ਕੋਈ ਬਦਲ ਨਹੀਂ ਬਚਿਆ। ਅਧਿਕਾਰੀ ਨੇ ਖ਼ੁਲਾਸਾ ਕੀਤਾ ਕਿ ਮੁੱਖ ਮੰਤਰੀ ਮਾਨ ਨੇ ਹੁਣ ਸਪੱਸ਼ਟ ਕਰ ਦਿੱਤਾ ਹੈ ਕਿ ਕੇਂਦਰ ਨਾਲ ਇਸ ਮੁੱਦੇ 'ਤੇ ਹੁਣ ਕੋਈ ਵਿਚਾਰ-ਵਟਾਂਦਰਾ ਨਹੀਂ ਕੀਤਾ ਜਾਵੇਗਾ। ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਨੇ ਇਸ ਸਾਲ ਕਰੀਬ 700 ਕਰੋੜ ਰੁਪਏ ਖ਼ਰਚ ਕੀਤੇ ਹਨ।
ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਵਿਧਾਇਕ ਸ਼ੀਤਲ ਅੰਗੁਰਾਲ ਸਾਥੀਆਂ ਸਮੇਤ ਬਰੀ
NEXT STORY