ਅੰਮ੍ਰਿਤਸਰ- ਮਜੀਠਾ 'ਚ ਵਾਪਰੇ ਜ਼ਹਿਰਿਲੀ ਸ਼ਰਾਬ ਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਬਾਂਹ ਫੜੀ ਹੈ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੀੜਤ ਅਤੇ ਗਰੀਬ ਪਰਿਵਾਰਾਂ ਨਾਲ ਦੁਖ ਵੰਡਾਉਣ ਲਈ ਪਹੁੰਚੇ। ਮੰਤਰੀ ਧਾਲੀਵਾਲ ਨੇ ਇੱਥੇ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਦਿੰਦਿਆਂ 10-10 ਲੱਖ ਦੇ ਮੁਆਵਜ਼ਾ ਚੈੱਕ ਵੰਡੇ ਹਨ। ਇੱਥੇ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਘਟਨਾ ਦੇ ਦੂਜੇ ਦਿਨ ਹੀ ਪਰਿਵਾਰਾਂ ਨੂੰ ਚੈੱਕ ਸੌਂਪੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ਦੇ ਸਕੂਲ ਖੁੱਲ੍ਹਣ ਨੂੰ ਲੈ ਕੇ ਵੱਡੀ ਖ਼ਬਰ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਮਜੀਠਾ ਪਹੁੰਚੇ ਸਨ ਅਤੇ ਉਨ੍ਹਾਂ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ 10-10 ਲੱਖ ਅਤੇ ਹਰ ਪੀੜਤ ਪਰਿਵਾਰ ਦੇ ਇਕ ਜੀਅ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ- 18 ਮਈ ਦੇ ਸਤਿਸੰਗ ਨੂੰ ਲੈ ਕੇ ਅਹਿਮ ਖ਼ਬਰ, ਰੇਲਵੇ ਵਿਭਾਗ ਨੇ ਲਿਆ ਵੱਡਾ ਫੈਸਲਾ
ਦੱਸ ਦਈਏ ਹੁਣ ਤੱਕ ਜ਼ਹਿਰਿਲੀ ਸ਼ਰਾਬ ਕਾਰਨ 27 ਲੋਕਾਂ ਦੀ ਮੌਤ ਹੋਈ ਹੈ। ਕਈ ਤਾਂ ਪਰਿਵਾਰ ਅਜਿਹੇ ਹਨ ਜਿਨ੍ਹਾਂ ਦੇ ਘਰ 'ਚੋਂ 2 ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਮਰਨ ਵਾਲੇ ਲੋਕ 5 ਪਿੰਡਾਂ ਦੇ ਸਨ। ਇਹ ਵੀ ਦੱਸਣਯੋਗ ਹੈ ਕਿ ਸ਼ਰਾਬ ਕਾਂਡ 'ਚ ਹੁਣ 16 ਲੋਕ ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਦੋ ਦੀ ਗ੍ਰਿਫ਼ਤਾਰੀ ਬਾਕੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਇਸ ਸਮੇਂ ’ਤੇ ਖੁੱਲ੍ਹਣਗੇ ਪ੍ਰਾਈਵੇਟ ਤੇ ਸਰਕਾਰੀ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਤੋਂ ਕੁਝ ਦਿਨ ਬਾਅਦ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਧੀ ਨੇ ਕਰ ਲਈ...
NEXT STORY