ਚੰਡੀਗੜ੍ਹ (ਵੈੱਬ ਡੈਸਕ)- ਨਸ਼ਿਆਂ ਵਿਰੁੱਧ ਛੇੜੀ ਗਈ ਜੰਗ ਤਹਿਤ ਪੰਜਾਬ ਸਰਕਾਰ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ 'ਤੇ ਨਕੇਲ ਕੱਸਣ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਦਾ ਨਿਰਮਾਣ ਕੀਤਾ ਹੈ। ਕਮੇਟੀ ਦੀ ਮਹੱਤਵਪੂਰਨ ਭੂਮਿਕਾ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਬਣਾਈ ਗਈ 5 ਮੈਂਬਰੀ ਕੈਬਨਿਟ ਕਮੇਟੀ ਦੀ ਪ੍ਰਧਾਨਗੀ ਹਰਪਾਲ ਚੀਮਾ ਕਰਨਗੇ। ਇਸ ਦੇ ਇਲਾਵਾ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੋਂਧ ਕਮੇਟੀ ਦੇ ਮੈਂਬਰ ਹੋਣਗੇ। ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚੋਂ ਨਸ਼ੇ ਨੂੰ ਜੜ੍ਹੋ ਖ਼ਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਰਵੱਈਆ ਅਪਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, 2 ਮਹੀਨਿਆਂ ਤੱਕ ਰਹਿਣਗੀਆਂ ਲਾਗੂ
ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ
ਪੰਜਾਬ ਸਰਕਾਰ ਵੱਲੋਂ ਨਸ਼ੇ ਵਿਰੁੱਧ ਕਈ ਤਰ੍ਹਾਂ ਦੀਆਂ ਮੁਹਿੰਮ ਚਲਾਈ ਜਾਂਦੀ ਹੈ। ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਇਥੋਂ ਤੱਕ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐਨ. ਟੀ. ਐੱਫ਼.) ਦਾ ਗਠਨ ਕੀਤਾ ਹੈ। ਦੱਸ ਦਈਏ ਕਿ ਪਹਿਲਾਂ ਤੋਂ ਕੰਮ ਕਰ ਰਹੀ ਸਪੈਸ਼ਲ ਟਾਸਕ ਫੋਰਸ (STF) ਨੂੰ ਅਪਡੇਟ ਕਰਕੇ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ, ਪੜ੍ਹੋ ਪੂਰੀ ਲਿਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ 'ਚ ਫ਼ਿਰ ਹੋਈ ਫ਼ਾਇਰਿੰਗ, ਦੋਸਤਾਂ ਕੋਲ ਖੜ੍ਹੇ ਮੁੰਡੇ 'ਤੇ ਵਰ੍ਹਾ ਦਿੱਤੀਆਂ ਗੋਲ਼ੀਆਂ
NEXT STORY