ਪਟਿਆਲਾ (ਜੋਸਨ, ਪਰਮੀਤ)-ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ 'ਚ ਖਾਲੀ ਪਈਆਂ ਮਾਹਿਰ ਡਾਕਟਰਾਂ ਤੇ ਹੋਰ ਜ਼ਰੂਰੀ ਸਟਾਫ ਦੀਆਂ ਆਸਾਮੀਆਂ ਛੇਤੀ ਹੀ ਭਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਕਿ ਸੂਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਬ੍ਰਹਮ ਮਹਿੰਦਰਾ ਨੇ ਵਿਸ਼ਵ ਡਾਕਟਰ ਦਿਵਸ ਦੇ ਮੌਕੇ 'ਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਆਡੀਟੋਰੀਅਮ ਵਿਖੇ ਕਰਵਾਏ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜਿੰਦਰਾ ਹਸਪਤਾਲ ਲਈ ਬਜਟ 'ਚ 100 ਕਰੋੜ ਰੁਪਏ ਦੀ ਵਿਵਸਥਾ ਰੱਖੀ ਗਈ ਹੈ, ਜਿਸ ਨਾਲ ਹਸਪਤਾਲ ਦੀਆਂ ਕਾਫੀ ਘਾਟਾਂ ਪੂਰੀਆਂ ਹੋਣਗੀਆਂ। ਉਨ੍ਹਾਂ ਰਾਜਿੰਦਰਾ ਹਸਪਤਾਲ ਲਈ ਸਿਹਤ ਵਿਭਾਗ ਵਲੋਂ 20 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਉਨ੍ਹਾਂ ਵਿਸ਼ਵ ਡਾਕਟਰ ਦਿਵਸ ਦੇ ਮੌਕੇ ਡਾਕਟਰ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੌਜੂਦਾ ਸਰਕਾਰ ਡਾਕਟਰੀ ਭਾਈਚਾਰੇ ਦੇ ਸੁਰੱਖਿਅਤ ਭਵਿੱਖ ਲਈ ਵਚਨਬੱਧ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਮੈਡੀਕਲ, ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ ਨੇ ਵਿਸ਼ਵ ਡਾਕਟਰ ਦਿਵਸ ਦੀ ਡਾਕਟਰ ਭਾਈਚਾਰੇ ਨੂੰ ਵਧਾਈ ਦਿੱਤੀ।
ਪੰਜਾਬ 'ਚ 5 ਤੇ 12 ਜੁਲਾਈ ਨੂੰ ਨਹੀਂ ਮਿਲੇਗਾ ਪੈਟਰੋਲ ਤੇ ਡੀਜ਼ਲ, ਜਾਣੋ ਕਾਰਨ
NEXT STORY