ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/ਹਿਤੇਸ਼): ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 6 ਵੱਡੇ IAS ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ, ਜਿਸ ਵਿਚ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਹੁਣ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਐੱਸ. ਏ. ਐੱਸ. ਨਗਰ 'ਚ ਮੁੱਖ ਪ੍ਰਸ਼ਾਸਕ ਲਗਾਇਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਵਿੰਦਰਜੀਤ ਸਿੰਘ ਅੰਮ੍ਰਿਤਸਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜ਼ਬਰਦਸਤ ਧਮਾਕਾ! 2 ਔਰਤਾਂ ਸਣੇ ਕਈ ਲੋਕ ਆਏ ਲਪੇਟ 'ਚ, ਪੈ ਗਈਆਂ ਭਾਜੜਾਂ
ਇਸੇ ਤਰ੍ਹਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਦਵਿੰਦਰਜੀਤ ਸਿੰਘ ਦੀ ਜਗ੍ਹਾ ਹੁਣ IAS ਪੱਲਵੀ ਲੈਣਗੇ ਤੇ ਉਨ੍ਹਾਂ ਨੂੰ ਹੀ ਨਗਰ ਨਿਗਮ ਪਠਾਨਕੋਟ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਹੁਣ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣਗੇ। ਇਸ ਤੋਂ ਇਲਾਵਾ ਵਿਸ਼ੇਸ਼ ਸਾਰੰਗਲ ਅਤੇ ਹਰਪ੍ਰੀਤ ਸਿੰਘ ਦੀ ਵੀ ਬਦਲੀ ਕਰ ਦਿੱਤੀ ਗਈ ਹੈ।


ਮੁਅੱਤਲ DIG ਭੁੱਲਰ ਮਾਮਲੇ 'ਚ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ, ਸੁਖਬੀਰ ਬਾਦਲ ਨੇ ਕੀਤਾ ਟਵੀਟ
NEXT STORY