ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇਕ ਅਹਿਮ ਕਦਮ ਦਾ ਐਲਾਨ ਕੀਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਾਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਮੁਤਾਬਕ ਕੈਦੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਇਹ ਪਹਿਲਕਦਮੀ ਜੇਲ੍ਹ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਨੂੰ ਵਿਆਪਕ ਸਹਾਇਤਾ ਪ੍ਰਦਾਨ ਕਰਨ, ਜਿਸ ਵਿਚ ਮਹੱਤਵਪੂਰਨ ਮਾਨਸਿਕ ਸਿਹਤ ਸੇਵਾਵਾਂ ਸ਼ਾਮਲ ਹਨ, ਪ੍ਰਤੀ ਰਾਜ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਸਬ ਇੰਸਪੈਕਟਰ 'ਤੇ ਹੋਈ ਗਈ ਵੱਡੀ ਕਾਰਵਾਈ, ਅਦਾਲਤ ਨੇ ਸੁਣਾਈ ਪੰਜ ਸਾਲ ਦੀ ਸਜ਼ਾ
ਪੰਜਾਬ ਸਰਕਾਰ ਮੁਤਾਬਕ ਜੇਲ੍ਹ ਵਿਭਾਗ ਪੂਰੀ ਤਰ੍ਹਾਂ ਪਾਰਦਰਸ਼ੀ ਆਊਟਸੋਰਸਿੰਗ ਪ੍ਰਕਿਰਿਆ ਰਾਹੀਂ ਇਨ੍ਹਾਂ 60 ਮਨੋਵਿਗਿਆਨੀ ਸਲਾਹਕਾਰਾਂ ਦੀ ਭਰਤੀ ਕਰੇਗਾ। ਇਸ ਕਦਮ ਨਾਲ ਕੈਦੀਆਂ ਨੂੰ ਉਪਲੱਬਧ ਮਨੋਵਿਗਿਆਨਕ ਸਹਾਇਤਾ ਵਿਚ ਵਾਧਾ ਹੋਣ ਦੀ ਉਮੀਦ ਹੈ, ਜੋ ਉਨ੍ਹਾਂ ਦੇ ਮੁੜ ਵਸੇਬੇ ਅਤੇ ਸਮੁੱਚੀ ਭਲਾਈ ਵੱਲ ਅਹਿਮ ਪਹਿਲੂ ਨੂੰ ਸੰਬੋਧਿਤ ਕਰੇਗਾ।
ਇਹ ਵੀ ਪੜ੍ਹੋ : 12 ਦਿਨ ਪਹਿਲਾਂ ਜਰਮਨੀ ਗਿਆ ਸੀ ਪੁੱਤ, ਸਵੇਰੇ ਜ਼ੁਕਾਮ ਹੋਇਆ ਤੇ ਕੁਝ ਸਮੇਂ ਬਾਅਦ ਤੋੜ ਗਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੈਂਕਾਂ 'ਚ ਪਈ 67,000 ਕਰੋੜ ਰੁਪਏ ਦੀ ਰਕਮ ਕਿਤੇ ਤੁਹਾਡੀ ਤਾਂ ਨਹੀਂ, SBI, PNB ਅਤੇ ਕੇਨਰਾ ਬੈਂਕ ਹਨ ਸਭ ਤੋਂ ਅੱਗੇ
NEXT STORY