Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    5:45:09 PM

  • akali dal new appointments

    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਹੜ੍ਹਾਂ 'ਚ ਮੁਰਗੀ ਜਾਂ ਬੱਕਰੀ ਦਾ ਨੁਕਸਾਨ ਸਹਿਣ ਵਾਲਿਆਂ ਨੂੰ ਵੀ ਮੁਆਵਜ਼ਾ ਦੇਵੇਗੀ ਮਾਨ ਸਰਕਾਰ

PUNJAB News Punjabi(ਪੰਜਾਬ)

ਹੜ੍ਹਾਂ 'ਚ ਮੁਰਗੀ ਜਾਂ ਬੱਕਰੀ ਦਾ ਨੁਕਸਾਨ ਸਹਿਣ ਵਾਲਿਆਂ ਨੂੰ ਵੀ ਮੁਆਵਜ਼ਾ ਦੇਵੇਗੀ ਮਾਨ ਸਰਕਾਰ

  • Edited By Shivani Attri,
  • Updated: 01 Aug, 2023 05:02 AM
Sangrur-Barnala
punjab government will also give compensation loss of hen or goat in floods
  • Share
    • Facebook
    • Tumblr
    • Linkedin
    • Twitter
  • Comment

ਸੁਨਾਮ ਸ਼ਹੀਦ ਊਧਮ ਸਿੰਘ ਵਾਲਾ/ਸੰਗਰੂਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਫ਼ਨੇ ਸਾਕਾਰ ਕਰਨ ਲਈ ਬਰਤਾਨਵੀ ਹਕੂਮਤ ਕੋਲੋਂ ਆਜ਼ਾਦ ਹੋਣ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ। ਉਥੇ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨੂੰ 15 ਅਗਸਤ ਤੱਕ ਹਰ ਹੀਲੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਾਡੀ ਸਰਕਾਰ ਹੜ੍ਹਾਂ ਵਿਚ ਹੋਏ ਨੁਕਸਾਨ ਲਈ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ, ਭਾਵੇਂ ਉਨ੍ਹਾਂ ਦੀ ਇਕ ਮੁਰਗੀ ਜਾਂ ਬੱਕਰੀ ਦਾ ਦੀ ਨੁਕਸਾਨ ਹੋਇਆ ਹੋਵੇ। 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਤੋਂ ਭੀਖ ਨਹੀਂ ਮੰਗੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਲੋਕਾਂ ਨੂੰ ਇਸ ਗੰਭੀਰ ਸੰਕਟ ਵਿੱਚੋਂ ਕੱਢਣ ਲਈ ਲੋੜੀਂਦੇ ਸਾਧਨ ਮੌਜੂਦ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਲਈ ਕੇਂਦਰ ਸਰਕਾਰ ਤੋਂ ਇਕ ਪੈਸਾ ਵੀ ਨਹੀਂ ਮੰਗੇਗੀ। ਅੱਜ ਇਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ਼ ਜ਼ਾਹਰ ਕਰਦਿਆਂ ਕਿਹਾ ਕਿ ਭਾਵੇਂ ਦੇਸ਼ ਨੇ 1947 ਵਿੱਚ ਬਰਤਾਨਵੀ ਹਾਕਮਾਂ ਦੀ ਗੁਲਾਮੀ ਤੋਂ ਆਜ਼ਾਦੀ ਹਾਸਲ ਕਰ ਲਈ ਸੀ ਪਰ ਦੇਸ਼ ਭਗਤਾਂ ਅਤੇ ਮਹਾਨ ਸ਼ਹੀਦਾਂ ਦੇ ਸੁਫ਼ਨੇ ਕਦੇ ਵੀ ਸਾਕਾਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਉਨ੍ਹਾਂ ਉਤੇ ਬੇਰਿਹਮੀ ਨਾਲ ਜ਼ੁਲਮ ਢਾਹਿਆ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਨ੍ਹਾਂ ਜਾਬਰ ਲੀਡਰਾਂ ਨੂੰ ਬਾਹਰ ਦਾ ਰਾਹ ਦਿਖਾਇਆ ਜਾਵੇ ਜਿਸ ਲਈ ਆਜ਼ਾਦੀ ਦੇ ਸੰਘਰਸ਼ ਦੀ ਦੂਜੀ ਲਹਿਰ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ- ਮਨਪ੍ਰੀਤ ਬਾਦਲ 'ਤੇ ਵਰ੍ਹੇ CM ਭਗਵੰਤ ਮਾਨ, ਕਿਹਾ-ਸਭ ਤੋਂ ਵੱਡਾ ਡਰਾਮੇਬਾਜ਼, ਮਿਲਣਾ ਚਾਹੀਦਾ ਹੈ 'ਆਸਕਰ ਐਵਾਰਡ'

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਇਸ ਆਜ਼ਾਦੀ ਸੰਘਰਸ਼ ਵਿਚ ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਜਾਂ ਆਪਣੇ ਆਪ ਨੂੰ ‘ਕਾਕਾ ਜੀ’ ਤੇ ‘ਬੀਬਾ ਜੀ’ ਕਹਾਉਣ ਵਾਲਿਆਂ ਨੂੰ ਸਿਆਸੀ ਤੌਰ ’ਤੇ ਗੁੰਮਨਾਮੀ ਵਿਚ ਧੱਕ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਂ ਇਹੀ ਮੰਗ ਕਰਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਹੀ ਸ਼ਹੀਦਾਂ ਦੇ ਸੁਫ਼ਨੇ ਪੂਰੇ ਕੀਤੇ ਜਾ ਸਕਦੇ ਹਨ ਅਤੇ ਸਭ ਲਈ ਬਰਾਬਰ ਅਧਿਕਾਰਾਂ ਵਾਲੇ ਭਾਰਤ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਨੇਤਾ ਕਦੇ ਵੀ ਲੋਕਾਂ ਦੇ ਪੱਖ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੋਕ ਉਸੇ ਧਿਰ ਦੇ ਕਲਾਵੇ ਵਿਚ ਚਲੇ ਜਾਂਦੇ ਹਨ, ਜਿੱਥੇ ਏਨਾ ਦਾ ਆਪਣਾ ਫਾਇਦਾ ਹੁੰਦਾ ਹੋਵੇ, ਚਾਹੇ ਮੁਗਲ ਸ਼ਾਸ਼ਕ ਹੋਣ, ਬਰਤਾਨਵੀ ਹਾਕਮ, ਕਾਂਗਰਸ ਅਤੇ ਚਾਹੇ ਭਾਜਪਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਭਾਜਪਾ ਦੇ ਇਕ ਵਫ਼ਦ ਜਿਸ ਨੇ ਕੁਝ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ, ਵਿੱਚ ਉਹ ਸਾਰੇ ਦਲ-ਬਦਲੂ ਸ਼ਾਮਲ ਸਨ, ਜੋ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਭਾਜਪਾ ਦਾ ਕੋਈ ਵੀ ਪੁਰਾਣਾ ਨੇਤਾ ਇਸ ਵਫ਼ਦ ਦਾ ਹਿੱਸਾ ਨਹੀਂ ਸੀ, ਜਿਸ ਦੀ ਅਗਵਾਈ ਭਗਵਾਂ ਪਾਰਟੀ ਦੇ ਨਵੇਂ ਪ੍ਰਧਾਨ ਕਰ ਰਹੇ ਸਨ। ਇਥੋਂ ਤੱਕ ਕਿ ਵਫ਼ਦ ਦੀ ਅਗਵਾਈ ਸੁਨੀਲ ਜਾਖੜ ਨੇ ਕੀਤੀ, ਜੋ ਖ਼ੁਦ ਕਿਸੇ ਸਮੇਂ ਸੂਬਾ ਕਾਂਗਰਸ ਦੇ ਪ੍ਰਧਾਨ ਸਨ ਪਰ ਹਾਲ ਹੀ ਵਿੱਚ ਇਸ ਅਹੁਦੇ ਲਈ ਆਪਣੀ ਵਫ਼ਾਦਾਰੀ ਬਦਲ ਚੁੱਕੇ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਲੋਕਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਤਾਂ ਕਿ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਸਾਲ 2022 ਵਿੱਚ ਸੂਬੇ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਨਾਲ ਇਸ ਲਹਿਰ ਨੂੰ ਦੇਖ ਚੁੱਕਾ ਹੈ। ਇਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਜਿਨ੍ਹਾਂ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਲਿਆਂਦਾ ਸੀ, ਖ਼ਿਲਾਫ਼ ਵੀ ਬੇਨਿਯਮੀਆਂ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਜਾ ਕੇ ਸੂਬੇ ਦੀ ਸੇਵਾ ਕਰਨ ਦੀ ਸਹੁੰ ਚੁੱਕੀ ਸੀ ਪਰ ਉਹ ਆਪਣਾ ਵਾਅਦਾ ਪੂਰਾ ਕਰਨ ਦੀ ਬਜਾਏ ਇਸ ਨੂੰ ਭੁੱਲ ਗਏ ਅਤੇ ਅਹੁਦੇ ਦੀ ਖਾਤਰ ਪਹਿਲਾਂ ਕਾਂਗਰਸ ਵਿੱਚ ਅਤੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਸੂਬੇ ਦੇ ਲੋਕਾਂ ਨਾਲ ਗੱਦਾਰੀ ਕਰਦਾ ਹੈ, ਉਸ ਨੂੰ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ।

ਇਹ ਵੀ ਪੜ੍ਹੋ- ਦੋਆਬਾ ਵਾਸੀਆਂ ਲਈ ਚੰਗੀ ਖ਼ਬਰ, ਆਦਮਪੁਰ ਏਅਰਪੋਰਟ ਤੋਂ ਨਾਂਦੇੜ ਤੇ ਗੋਆ ਸਣੇ ਕਈ ਸ਼ਹਿਰਾਂ ਲਈ ਉੱਡਣਗੀਆਂ ਉਡਾਣਾਂ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਪਹਿਲਾਂ ਵਾਂਗ ਹੁਣ ਖਾਲੀ ਨਹੀਂ ਰਿਹਾ ਸਗੋਂ ਇਸ ਵਿੱਚੋਂ ਇਕ-ਇਕ ਪੈਸਾ ਆਮ ਆਦਮੀ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਆਪਕ ਵਿਕਾਸ ਅਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਨਾਮ ਦੀ ਇਸ ਪਵਿੱਤਰ ਧਰਤੀ 'ਤੇ ਸਿਰ ਝੁਕਾਉਂਦੇ ਹਨ ਜਿੱਥੇ ਇਸ ਧਰਤੀ ਦੇ ਮਹਾਨ ਪੁੱਤਰ ਨੇ ਜਨਮ ਲਿਆ ਸੀ। ਉਨ੍ਹਾਂ ਨੇ ਆਪਣੇ ਦੋਸਤਾਂ ਅਤੇ ਇਲਾਕੇ ਦੇ ਅਧਿਆਪਕਾਂ ਨਾਲ ਆਪਣੀ ਲੰਮੀ ਸਾਂਝ ਨੂੰ ਚੇਤੇ ਕਰਦਿਆਂ ਕਿਹਾ ਕਿ ਉਹ ਬਚਪਨ ਵਿੱਚ ਆਪਣੇ ਪਿਤਾ ਨਾਲ ਇਸ ਸਥਾਨ 'ਤੇ ਸ਼ਹੀਦ ਨੂੰ ਸਿਜਦਾ ਕਰਨ ਆਉਂਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਸ਼ਹੀਦ ਕਰਕੇ ਬਹਾਦਰੀ ਦਾ ਸਬੂਤ ਦਿੱਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿਚ ਇਸ ਮਹਾਨ ਨਾਇਕ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਹੋਣ ਵਿੱਚ ਮਦਦ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇੱਕ ਕਲਾਕਾਰ ਹੋਣ ਦੇ ਨਾਤੇ ਉਹ ਜਦੋਂ ਵੀ ਲੰਡਨ ਜਾਂਦੇ ਸਨ ਤਾਂ ਉਹ ਕੈਕਸਟਨ ਹਾਲ ਵਿੱਚ ਜ਼ਰੂਰ ਜਾਂਦੇ ਸੀ ਜਿੱਥੇ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਹਾਲ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਾਨੂੰ ਸ਼ਹੀਦ ਦੀ ਵੀਰ ਗਾਥਾ ਦੀ ਯਾਦ ਦਿਵਾਉਂਦਾ ਹੈ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਲਈ ਜਬਰ-ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ-  ਫਿਲੌਰ ਦੀ ਪੰਜਾਬ ਪੁਲਸ ਅਕੈਡਮੀ ਦੀਆਂ ਮੁਸ਼ਕਿਲਾਂ ਵਧੀਆਂ, ਭੇਜੇ ਗਏ ਕਾਨੂੰਨੀ ਨੋਟਿਸ, ਜਾਣੋ ਵਜ੍ਹਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • goat
  • floods
  • hen
  • bhagwant mann
  • ਮਾਨ ਸਰਕਾਰ
  • ਮੁੱਖ ਮੰਤਰੀ ਭਗਵੰਤ ਮਾਨ
  • ਸੁਫ਼ਨੇ
  • ਮੁਆਵਜ਼ਾ
  • ਮੁਰਗੀ
  • ਬੱਕਰੀ

ਜਲੰਧਰ ਦੇ ਪੜ੍ਹੇ-ਲਿਖੇ ਨੌਜਵਾਨਾਂ ਦਾ ਹੈਰਾਨੀਜਨਕ ਕਾਰਾ, NRI ਮੈਰਿਜ ਵੈੱਬਸਾਈਟ ਬਣਾ ਲੋਕਾਂ ਨਾਲ ਕੀਤੀ ਕਰੋੜਾਂ ਦੀ ਠੱਗੀ

NEXT STORY

Stories You May Like

  • terrible fire broke out in a woman  s house
    ਔਰਤ ਦੇ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
  • jagraon news
    ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ ਦਾ ਸਿਰ
  • nepal conditions
    ਹੜ੍ਹਾਂ ਮਗਰੋਂ ਨੇਪਾਲ 'ਚ ਲੈਂਡਸਲਾਈਡ ਨੇ ਵਧਾਇਆ ਖ਼ਤਰਾ ! ਭਾਰਤ ਲਈ ਵੀ ਖੜ੍ਹੀ ਹੋਈ 'ਚਿੰਤਾ'
  • flood  rescue practice  soldier  motorboat  missing
    ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ ਵੀ ਲਾਪਤਾ
  • cuba us conflict
    ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ ! ਕਿਊਬਾ 'ਤੇ ਅਮਰੀਕੀ ਪਾਬੰਦੀਆਂ ਦਾ ਕਹਿਰ
  • young women  wrap v neckline  outfits  fashion
    ਮੁਟਿਆਰਾਂ ’ਚ ਵਧਿਆ ‘ਰੈਪ ਵੀ-ਨੈਕਲਾਈਨ’ ਆਊਟਫਿਟਸ ਦਾ ਕ੍ਰੇਜ਼
  • cloudburst damages hydropower project in himachal
    ਹਿਮਾਚਲ ’ਚ ਬੱਦਲ ਫਟਣ ਨਾਲ ਪਣ ਬਿਜਲੀ ਪ੍ਰਾਜੈਕਟ ਨੂੰ ਨੁਕਸਾਨ
  • parvathy thiruvothu   voice debut   kareena kapoor  character  malayalam daayra
    "ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • punjab  tarn taran  punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • punjab police sho arrested
      ਪੰਜਾਬ ਪੁਲਸ ਦਾ ਥਾਣੇਦਾਰ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ
    • news of relief for the common people  in sugar prices
      ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧੇ ਦਰਮਿਆਨ ਆਮ ਲੋਕਾਂ ਲ਼ਈ ਰਾਹਤ ਦੀ ਖ਼ਬਰ
    • big news for punjab board students
      ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ...
    • punjabis get relief from long power cuts
      ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ...
    • brother sister tapa mandi
      ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੀ ਹਾਲਤ 'ਚ ਮੌਤ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +