ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ ਅਤੇ ਬੱਚਾ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਜਲਦ ਹੀ ਜਨਤਕ ਸਿਹਤ ਸੰਭਾਲ ਸਹੂਲਤਾਂ ਵਿੱਚ ਮਿਡਵਾਈਫਰੀ ਲੈਡ ਕੇਅਰ ਯੂਨਿਟ (ਐਮਐਲਸੀਯੂ) ਸਥਾਪਤ ਕਰਨ ਜਾ ਰਹੀ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਕੁਦਰਤੀ ਜਣੇਪੇ (ਨਾਰਮਲ ਡਿਲਿਵਰੀ) ਨੂੰ ਉਤਸ਼ਾਹਿਤ ਕਰਨ ਲਈ ਐਮ.ਐਲ.ਸੀ.ਯੂ ਦੀ ਸਥਾਪਨਾ ਕੀਤੀ ਜਾਵੇਗੀ ਕਿਉਂਕਿ ਡਬਲਯੂ.ਐਚ.ਓ. ਵੱਲੋਂ ਵੀ ਸੀਜ਼ੇਰੀਅਨ (ਸੀ-ਸੈਕਸ਼ਨ) ਦੁਆਰਾ ਜਣੇਪੇ ਲਈ 10 ਫ਼ੀਸਦ ਤੋਂ 15 ਫ਼ੀਸਦ ਤੱਕ ਦੀ ਆਦਰਸ਼ ਦਰ ਦਾ ਪ੍ਰਸਤਾਵ ਰੱਖਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਇਹ ਦਰ ਕਾਫ਼ੀ ਵੱਧ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, 4 ਵਾਰ ਵਿਧਾਇਕ ਰਹੇ ਆਗੂ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ
ਉਨ੍ਹਾਂ ਕਿਹਾ ਕਿ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਵਿੱਚ ਪਾਇਲਟ ਆਧਾਰ 'ਤੇ ਇੱਕ ਐੱਮ.ਐੱਲ.ਸੀ.ਯੂ. ਪਹਿਲਾਂ ਹੀ ਕਾਰਜਸ਼ੀਲ ਹੈ, ਹੁਣ ਤੱਕ ਲੇਬਰ ਰੂਮ ਅਤੇ ਮਿਡਵਾਈਫਰੀ ਦੀ ਅਗਵਾਈ ਵਾਲੀ ਬਰਥਿੰਗ ਯੂਨਿਟ ਵਿੱਚ ਮਿਡਵਾਈਵਜ਼ ਵੱਲੋਂ ਕੁੱਲ 138 ਕੁਦਰਤੀ ਜਣੇਪੇ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਇਸ ਪ੍ਰੋਗਰਾਮ ਦਾ ਸੂਬੇ ਭਰ ਵਿੱਚ ਪ੍ਰਸਾਰ ਕਰਨ ਲਈ ਪਟਿਆਲਾ ਵਿੱਚ ਮਿਡਵਾਈਫਰੀ ਸਿਖਲਾਈ ਸੰਸਥਾ ਦੀ ਸਥਾਪਨਾ ਕੀਤੀ ਹੈ। ਇਸ ਸੰਸਥਾ ਦੀ ਸਥਾਪਨਾ ਭਾਰਤ ਸਰਕਾਰ ਦੇ "ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ" ਅਨੁਸਾਰ ਕੀਤੀ ਗਈ ਹੈ, ਤਾਂ ਜੋ ਇੱਕ ਨਵਾਂ ਕਾਡਰ ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰ (ਐੱਨ.ਪੀ.ਐੱਮ.) ਲਿਆ ਕੇ, ਪੇਸ਼ੇਵਰ ਮਿਡਵਾਈਵਜ਼ ਦੇ ਇੱਕ ਸਮਰਪਿਤ ਕਾਡਰ ਵਿੱਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾ ਸਕੇ। ਇਸ ਸੰਸਥਾ ਵਿੱਚ, ਮਿਡਵਾਈਫਰੀ ਐਜੂਕੇਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜੋ ਬਦਲੇ ਵਿੱਚ ਐੱਨ.ਪੀ.ਐੱਮ. ਕਾਡਰ ਨੂੰ ਹੋਰ ਅੱਗੇ ਵਧਾਉਣਗੀਆਂ।
ਇਹ ਵੀ ਪੜ੍ਹੋ : ਖੇਤੀਬਾੜੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਸਖ਼ਤ ਆਦੇਸ਼ ਜਾਰੀ
ਸਿਹਤ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸਰਕਾਰੀ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤ ਲਈ ਹਮਦਰਦੀ ਅਤੇ ਜਣੇਪੇ ਸਬੰਧੀ ਸਨਮਾਨਜਨਕ ਅਨੁਭਵ ਹੋਵੇਗਾ। ਐਨ.ਪੀ.ਐਮ. ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਤੰਦਰੁਸਤੀ ਲਈ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਇੱਕ ਸਨਮਾਨਜਨਕ ਢੰਗ ਨਾਲ ਕੁਸ਼ਲ, ਮਾਵਾਂ, ਪ੍ਰਜਨਨ ਅਤੇ ਨਵਜੰਮੇ ਬੱਚੇ ਨਾਲ ਸਬੰਧਤ ਸਿਹਤ ਦੇਖਭਾਲ ਸੇਵਾਵਾਂ ਪ੍ਰਦਾਨ ਕਰੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਸੁਖਪਾਲ ਖਹਿਰਾ ਖ਼ਿਲਾਫ਼ ਪੁਲਸ ਨੇ ਕੋਰਟ 'ਚ ਪੇਸ਼ ਕੀਤੇ ਨਵੇਂ ਸਬੂਤ
ਮਿਡਵਾਈਫਰੀ ਦੀ ਮਹੱਤਤਾ ਨੂੰ ਦਰਸਾਉਂਦਿਆਂ ਡਾਇਰੈਕਟਰ ਹੈਲਥ ਸਰਵਿਸਿਜ਼ (ਪਰਿਵਾਰ ਭਲਾਈ) ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਦੁਨੀਆ ਭਰ ਵਿੱਚ ਮਿਡਵਾਈਫਰੀ ਬੱਚੇ ਦੇ ਜਨਮ ਸਮੇਂ ਜੱਚੇ-ਬੱਚੇ ਦੀ ਦੇਖਭਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਕੁਦਰਤੀ ਜਟਿਲ ਜਣੇਪੀਆਂ ਨੂੰ ਸਿਖਲਾਈ ਪ੍ਰਾਪਤ ਮਿਡਵਾਈਵਜ਼ ਦੁਆਰਾ ਸੰਭਾਲਿਆ ਜਾਵੇਗਾ ਅਤੇ ਇਹ ਯਕੀਨੀ ਤੌਰ 'ਤੇ ਉੱਚ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਉਤਸ਼ਾਹਤ ਕਰਨ ਵਿੱਚ ਮਦਦ ਕਰੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੀਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦੀ ਤਾਰੀਫ਼
NEXT STORY