ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦਸੰਬਰ ਮਹੀਨੇ 'ਚ ਛੋਟੇ ਸਾਹਿਬਜ਼ਾਦਿਆਂ ਦੀ ਸਭਾ ਦੌਰਾਨ 21 ਦਸੰਬਰ ਤੋਂ ਲੈ ਕੇ 28 ਦਸੰਬਰ ਤੱਕ ਦੇ ਹਫ਼ਤੇ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪੂਰਾ ਪਰਿਵਾਰ ਸ਼ਹੀਦ ਹੋ ਗਿਆ ਸੀ।
ਇਹ ਵੀ ਪੜ੍ਹੋ : 30 ਅਕਤੂਬਰ ਨੂੰ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ, ਸੁਣੋ CM ਮਾਨ ਨੇ ਕਿਉਂ ਕਿਹਾ ਅਜਿਹਾ (ਵੀਡੀਓ)
ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ 20 ਤੋਂ 30 ਦਸੰਬਰ ਤੱਕ ਕੋਈ ਵੀ ਸਰਕਾਰੀ ਸਮਾਗਮ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਛੋਟੇ ਸਾਹਿਬਜ਼ਾਦਿਆਂ ਦੀ ਸਭਾ 'ਚ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਰੀਖ਼ਾਂ ਦੌਰਾਨ ਸਰਕਾਰ ਕੋਈ ਵੀ ਜਸ਼ਨ ਮਨਾਉਣ ਵਾਲਾ ਕੰਮ ਨਹੀਂ ਕਰੇਗੀ ਪਰ ਲੋਕ ਇਹ ਕਰ ਸਕਦੇ ਹਨ।
ਇਹ ਵੀ ਪੜ੍ਹੋ : CM ਮਾਨ ਨੇ ਸਦਨ 'ਚ ਰਾਜਪਾਲ ਦੇ ਸਵਾਲਾਂ ਦਾ ਦਿੱਤਾ ਜਵਾਬ, 25 ਲੱਖ ਦੇ ਕਰਜ਼ੇ ਬਾਰੇ ਕਹਿ ਦਿੱਤੀ ਇਹ ਗੱਲ
ਉਨ੍ਹਾਂ ਨੇ ਸਦਨ 'ਚ ਜਾਣਕਾਰੀ ਦਿੱਤੀ ਕਿ ਸਰਕਾਰ ਅੰਮ੍ਰਿਤਸਰ 'ਚ ਇਲੈਕਟ੍ਰਿਕ ਬੱਸਾਂ ਚਲਾਉਣ ਦੀ ਥਾਂ ਸਕਾਈ ਟਰਾਂਸਪੋਰਟ ਪ੍ਰਾਜੈਕਟ 'ਤੇ ਵਿਚਾਰ ਕਰ ਰਹੀ ਹੈ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਸਣੇ ਵਾਹਗਾ ਬਾਰਡਰ ਤੱਕ ਕੇਬਲ ਕਾਰ ਟਰਾਂਸਪੋਰਟ ਸਰਵਿਸ ਦੇਣ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਹੋਏ ਤੀਹਰੇ ਕਤਲ ਕਾਂਡ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰਦਾ ਸੱਚ
NEXT STORY