ਜਲੰਧਰ (ਧਵਨ)- ਪੰਜਾਬ ਸਰਕਾਰ ਅੱਜ ਵਿਧਾਨ ਸਭਾ ਵਿਚ ਕਿਸਾਨਾਂ ਦੇ ਸਮਰਥਨ ’ਚ ਮਤਾ ਪਾਸ ਕਰ ਸਕਦੀ ਹੈ। ਕਿਸਾਨ ਆਪਣੀਆਂ ਮੰਗਾਂ ਲਈ ਲੰਬੇ ਸਮੇਂ ਤੋਂ ਲੜ ਰਹੇ ਹਨ ਅਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਚੱਲ ਰਿਹਾ ਹੈ, ਜੋ ਅਜੇ ਤੱਕ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕਿਆ।

‘ਆਪ’ ਦੇ ਸੂਬਾ ਬੁਲਾਰੇ ਨੀਲ ਗਰਗ ਨੇ ਟਵੀਟ ਕੀਤਾ ਕਿ ਪੰਜਾਬ ਸਰਕਾਰ ਖੇਤੀਬਾੜੀ ਮੰਡੀਕਰਨ ਨੀਤੀ ਵਿਰੁੱਧ ਮੰਗਲਵਾਰ ਨੂੰ ਵਿਧਾਨ ਸਭਾ ਵਿਚ ਇਕ ਮਤਾ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਅੰਨਦਾਤਾ ਹੈ ਅਤੇ ਦੇਸ਼ ਦਾ ਪੇਟ ਭਰਦਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ’ਤੇ ਉਨ੍ਹਾਂ ਦੀ ਪਾਰਟੀ ਦਾ ਸਟੈਂਡ ਸਪੱਸ਼ਟ ਹੈ ਅਤੇ ਉਹ ਕਿਸਾਨਾਂ ਦੇ ਹਿੱਤਾਂ ਵਿਰੁੱਧ ਕੋਈ ਸਮਝੌਤਾ ਨਹੀਂ ਕਰੇਗੀ।
ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਐਲਾਨ ; ਸੂਬੇ ਦੇ 88 ਹਲਕਿਆਂ ਲਈ ਜਾਰੀ ਕੀਤੀ AAP ਦੇ ਨਵੇਂ ਚੇਅਰਮੈਨਾਂ ਦੀ ਲਿਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੀ ਕਟਾਸਰਾਜ ਧਾਮ ਦੇ ਦਰਸ਼ਨਾਂ ਲਈ ਸ੍ਰੀ ਦੁਰਗਿਆਣਾ ਮੰਦਰ ਤੋਂ 153 ਸ਼ਰਧਾਲੂਆਂ ਦਾ ਜਥਾ ਰਵਾਨਾ
NEXT STORY