Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:15:39 PM

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

  • farmers   protest continues for the fourth day in chandigarh

    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ...

  • mata vaishno devi yatra fare hike

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਸਰਕਾਰ ਕਰੇਗੀ 2500 ਬਿਜਲੀ ਕਾਮਿਆਂ ਦੀ ਭਰਤੀ, CM ਮਾਨ ਨੇ ਕੀਤਾ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਕਰੇਗੀ 2500 ਬਿਜਲੀ ਕਾਮਿਆਂ ਦੀ ਭਰਤੀ, CM ਮਾਨ ਨੇ ਕੀਤਾ ਵੱਡਾ ਐਲਾਨ

  • Edited By Shivani Attri,
  • Updated: 08 Oct, 2025 06:53 PM
Jalandhar
punjab government will recruit 2500 electricity workers in 7 days
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਫਗਵਾੜਾ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜਲੰਧਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 5,000 ਕਰੋੜ ਦੇ ਨਿਵੇਸ਼ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਵੱਡੀ ਖ਼ੁਸ਼ਖ਼ਬਰੀ ਦਿੰਦੇ ਹੋਏ 15 ਅਕਤੂਬਰ ਤੱਕ 7 ਦਿਨਾਂ ਵਿੱਚ 2500 ਨਵੇਂ ਕਰਮਚਾਰੀ ਭਰਤੀ ਕੀਤੇ ਜਾਣ ਦਾ ਵੀ ਐਲਾਨ ਕੀਤਾ। ਇਸ ਤੋਂ ਇਲਾਵਾ 2,000 ਇੰਟਰਨ ਨਿਯੁਕਤ ਕੀਤੇ ਜਾਣਗੇ। ਇਸ ਖ਼ਾਸ ਮੌਕੇ 'ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪਹਿਲਾਂ ਸ਼ਿਕਾਇਤਾਂ ਦੇ ਹੱਲ ਲਈ ਔਸਤਨ 2 ਘੰਟੇ ਲੱਗਦੇ ਸਨ। ਅਗਲੇ ਮਹੀਨੇ ਇਹ ਅੱਧੇ ਘੰਟੇ ਵਿੱਚ ਹੱਲ ਹੋ ਜਾਵੇਗਾ। ਲਵਲੀ ਯੂਨੀਵਰਸਿਟੀ ਵਿਖੇ 'ਵਨ ਇੰਡੀਆ 2025 ਨੈਸ਼ਨਲ ਕਲਚਰਲ ਫੈਸਟੀਵਲ' ਦਾ ਉਦਘਾਟਨ ਕਰਨ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਬਿਜਲੀ ਕੱਟਾਂ ਤੋਂ ਮੁਕਤ ਹੋਣ ਵਾਲਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ ਮੁਕਤ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ 'ਰੌਸ਼ਨ ਪੰਜਾਬ ਮੁਹਿੰਮ' ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ, ਜਿਸ ਕਾਰਨ ਬਹੁਤ ਤਬਾਹੀ ਹੋਈ ਪਰ ਸੂਬੇ ਦੇ ਬਹਾਦਰ ਤੇ ਸੂਝਵਾਨ ਲੋਕਾਂ ਨੇ ਇਸ ਦਾ ਡਟ ਕੇ ਮੁਕਾਬਲਾ ਕੀਤਾ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਸਬੰਧੀ ਪੜ੍ਹੋ ਵੱਡੀ ਅਪਡੇਟ! ਹੁਣ ਠੰਡ ਵਿਖਾਏਗੀ ਆਪਣਾ ਜ਼ੋਰ, ਜਾਣੋ ਅਗਲੇ ਦਿਨਾਂ ਦਾ ਹਾਲ

'ਰੌਸ਼ਨ ਪੰਜਾਬ' ਬਾਰੇ ਗੱਲ ਕਰਦੇ ਉਨ੍ਹਾਂ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਪ੍ਰਾਜੈਕਟ ਬਾਰੇ ਸੁਫ਼ਨੇ ਵਿੱਚ ਵੀ ਨਹੀਂ ਸੋਚਿਆ ਸੀ ਪਰ ਪੰਜਾਬ ਸਰਕਾਰ ਨੇ ਇਹ ਇਤਿਹਾਸਕ ਪਹਿਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਨੂੰ ਦੇਸ਼ ਵਿੱਚ ਚੌਥੇ ਨੰਬਰ ਉੱਤੇ ਸਭ ਤੋਂ ਘੱਟ ਦਰਾਂ ਉੱਤੇ ਬਿਜਲੀ ਮਿਲ ਰਹੀ ਹੈ, ਖੇਤੀਬਾੜੀ ਖੇਤਰ ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਹੁਣ ਇਹ ਅਹਿਮ ਪਹਿਲਕਦਮੀ ਕੀਤੀ ਜਾ ਰਹੀ ਹੈ, ਜਿਸ `ਤੇ ਪਿਛਲੇ 75 ਸਾਲਾਂ ਵਿੱਚ ਕੰਮ ਨਹੀਂ ਹੋਇਆ।

ਘਰੇਲੂ, ਉਦਯੋਗਿਕ ਤੇ ਖੇਤੀਬਾੜੀ, ਸਾਰੇ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ 
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਇਹ ਤੱਥ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਬਿਜਲੀ ਅਰਥਵਿਵਸਥਾ ਦੀ ਜੀਵਨ ਰੇਖਾ ਹੈ ਜਿਸ ਕਰਕੇ ਸੂਬਾ ਸਰਕਾਰ ਨੇ ਇਸ ਖੇਤਰ ਦੇ ਵਿਸਥਾਰ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਘਰੇਲੂ, ਉਦਯੋਗਿਕ ਅਤੇ ਖੇਤੀਬਾੜੀ, ਸਾਰੇ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਡੇ ਯਤਨਾਂ ਸਦਕਾ 2015 ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਹੈ ਜਿਸ ਕਾਰਨ ਸੂਬੇ ਕੋਲ ਹੁਣ ਵਾਧੂ ਕੋਲਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਦੇ ਮਿੱਤਰਾਂ ਨੂੰ ਮਾਮੂਲੀ ਕੀਮਤਾਂ 'ਤੇ ਵੇਚੀਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਸੂਬੇ ਨੇ ਗੋਇੰਦਵਾਲ ਪਾਵਰ ਪਲਾਂਟ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਪਾਸੋਂ ਖਰੀਦ ਕੇ ਇਤਿਹਾਸ ਰਚਿਆ ਹੈ। 
ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟ ਰੁਝਾਨ ਸ਼ੁਰੂ ਹੋਇਆ ਹੈ ਕਿ ਕਿਸੇ ਸਰਕਾਰ ਨੇ ਕੋਈ ਨਿੱਜੀ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਆਪਣੀਆਂ ਜਾਇਦਾਦਾਂ ਨੂੰ ਕੌਡੀਆਂ ਦੇ ਭਾਅ ਚਹੇਤਿਆਂ ਨੂੰ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਪਾਵਰ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਸ ਪਲਾਂਟ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਦੇ ਇਨ੍ਹਾਂ ਸੁਧਾਰਾਂ ਨਾਲ ਪੰਜਾਬ, ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਦੇ ਕੁਸ਼ਾਸਨ ਦੌਰਾਨ ਸੂਬੇ ਦੇ ਬਿਜਲੀ ਖੇਤਰ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਬਿਜਲੀ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਸੁਧਾਰ ਸੂਬੇ ਵਿੱਚ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਕਰਨਗੇ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ, ਦੋ ਮਹੀਨੇ ਪਹਿਲਾਂ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤੁਹਾਡੇ ਸਾਰਿਆਂ ਦੇ ਵਿਚਕਾਰ 'ਪਾਵਰ ਕੱਟ ਮੁਕਤ ਪੰਜਾਬ ਪ੍ਰਾਜੈਕਟ' ਦੀ ਸ਼ੁਰੂਆਤ ਕਰਨਾ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਦਾ ਸੰਕੇਤ ਹੈ ਕਿਉਂਕਿ ਪੰਜਾਬ ਦੇ ਬਿਜਲੀ ਖੇਤਰ ਵਿੱਚ ਇਕ ਇਤਿਹਾਸਕ ਪਹਿਲਕਦਮੀ ਕੀਤੀ ਗਈ ਹੈ। ਟਰਾਂਸਮਿਸ਼ਨ ਅਤੇ ਵੰਡ ਨੈੱਟਵਰਕ ਦੀ ਸੰਪੂਰਨ ਤਬਦੀਲੀ ਰਾਹੀਂ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲੀ ਵਾਰ ਬਿਜਲੀ ਖੇਤਰ ਵਿੱਚ ਸੁਧਾਰ ਲਿਆਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਰਾਹੀਂ ਪੰਜਾਬ ਨੂੰ ਅਗਲੇ ਸਾਲ ਤੱਕ ਨਿਰਵਿਘਨ 24 ਘੰਟੇ ਬਿਜਲੀ ਸਪਲਾਈ ਮਿਲੇਗੀ, ਇਸੇ ਕਰ ਕੇ ਇਸ ਪ੍ਰਾਜੈਕਟ ਦਾ ਨਾਮ ‘ਰੌਸ਼ਨ ਪੰਜਾਬ’ ਰੱਖਿਆ ਗਿਆ ਹੈ। ਉਨ੍ਹਾਂ ਇਸ ਪ੍ਰਾਜੈਕਟ ਲਈ ਖ਼ਾਕਾ ਤਿਆਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਨਵੇਂ ਸਬ ਸਟੇਸ਼ਨ ਅਤੇ ਬਿਜਲੀ ਲਾਈਨਾਂ ਵਿਛਾਈਆਂ ਜਾਣਗੀਆਂ, ਫੀਡਰਾਂ `ਤੇ ਲੋਡ ਘਟਾਇਆ ਜਾਵੇਗਾ ਅਤੇ ਹੋਰ ਮਹੱਤਵਪੂਰਨ ਕਦਮ ਚੁੱਕੇ ਜਾਣਗੇ।

ਇਹ ਵੀ ਪੜ੍ਹੋ: ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਦੋਸਤਾਂ ਨਾਲ ਵੱਡਾ ਹਾਦਸਾ, 2 ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵਾਂ ਬੁਨਿਆਦੀ ਢਾਂਚਾ ਬਣਾਉਣ ਮੌਜੂਦਾ ਪ੍ਰਣਾਲੀਆਂ ਨੂੰ ਅਪਗ੍ਰੇਡ ਕਰਨ ਅਤੇ ਬਿਜਲੀ ਖੇਤਰ ਵਿੱਚ ਸਾਂਭ-ਸੰਭਾਲ ਵਧਾਉਣ ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵੋਲਟੇਜ ਦੇ ਉਤਰਾਅ-ਚੜ੍ਹਾਅ ਦੀ ਸਮੱਸਿਆ ਖ਼ਤਮ ਹੋ ਜਾਵੇਗੀ, ਖ਼ਾਸ ਕਰਕੇ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਬਿਜਲੀ ਸਪਲਾਈ ਵਿੱਚ ਵਿਆਪਕ ਸੁਧਾਰ ਹੋਵੇਗਾ। ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਪਰ ਕਈ ਥਾਵਾਂ 'ਤੇ ਸਬ ਸਟੇਸ਼ਨ, ਬਿਜਲੀ ਲਾਈਨਾਂ ਅਤੇ ਹੋਰ ਬੁਨਿਆਦੀ ਢਾਂਚਾ ਪੁਰਾਣਾ ਹੋ ਗਿਆ ਹੈ, ਜਿਸ ਕਾਰਨ ਬਿਜਲੀ ਸਪਲਾਈ ਵਿੱਚ ਦਿੱਕਤਾਂ ਆ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵੱਡੇ ਸ਼ਹਿਰਾਂ ਵਿੱਚ ਬਿਜਲੀ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਵੀ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 13 ਨਗਰ ਨਿਗਮਾਂ ਵਿੱਚ ਲੋਅ ਟੈਨਸ਼ਨ (ਐੱਲ. ਟੀ.) ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਕੌਮੀ ਕਨਵੀਨਰ ਨੇ ਕਿਹਾ ਕਿ ਬਿਜਲੀ ਦੇ ਖੰਭਿਆਂ ਤੋਂ ਬੇਲੋੜੀਆਂ ਤਾਰਾਂ ਹਟਾਈਆਂ ਜਾ ਰਹੀਆਂ ਹਨ, ਹੇਠਾਂ ਲਟਕਦੀਆਂ ਤਾਰਾਂ ਨੂੰ ਉੱਚਾ ਕੀਤਾ ਜਾ ਰਿਹਾ ਹੈ, ਪੁਰਾਣੀਆਂ ਤਾਰਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਮੀਟਰ ਬਕਸਿਆਂ ਨੂੰ ਸੀਲ ਕੀਤਾ ਜਾ ਰਿਹਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਕਸਰ ਨੀਵੀਆਂ ਜਾਂ ਨੰਗੀਆਂ ਤਾਰਾਂ ਹਾਦਸਿਆਂ ਦਾ ਕਾਰਨ ਬਣਦੀਆਂ ਹਨ, ਇਸੇ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਨੂੰ ਪਹਿਲਾਂ ਪੱਛਮੀ ਲੁਧਿਆਣਾ ਸਬ-ਡਿਵੀਜ਼ਨ 'ਚ ਇਕ ਪਾਇਲਟ ਪ੍ਰਾਜੈਕਟ ਵਜੋਂ ਪੇਸ਼ ਕੀਤਾ ਗਿਆ ਸੀ ਅਤੇ ਇਸ ਦੀ ਸਫ਼ਲਤਾ ਤੋਂ ਬਾਅਦ ਹੁਣ ਇਸ ਨੂੰ ਦੂਜੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਪਹਿਲ ਹੁਣ ਇਨ੍ਹਾਂ ਨਗਰ ਨਿਗਮਾਂ ਦੇ ਅਧੀਨ ਆਉਣ ਵਾਲੇ ਸਾਰੇ 87 ਸਬ-ਡਿਵੀਜ਼ਨਾਂ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੂਨ 2026 ਤੱਕ ਪੂਰੀ ਹੋਣ ਦੀ ਉਮੀਦ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਖ਼ਪਤਕਾਰਾਂ ਦੀ ਸਹੂਲਤ ਲਈ ਮੋਹਾਲੀ ਵਿੱਚ ਇਕ ਕਾਲ ਸੈਂਟਰ ਸਥਾਪਤ ਕੀਤਾ ਗਿਆ ਹੈ ਅਤੇ ਇਸ ਦਾ ਹੈਲਪਲਾਈਨ ਨੰਬਰ 1912 ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਲ ਸੈਂਟਰ ਵਿੱਚ 180 ਮੈਂਬਰਾਂ ਦਾ ਸਟਾਫ਼ ਹੈ, ਜੋ ਲੋਕਾਂ ਦੀ ਦਿਨ-ਰਾਤ ਸਹਾਇਤਾ ਕਰਦੇ ਹਨ। ਪੰਜਾਬ ਵਿੱਚ ਪਹਿਲੀ ਵਾਰ ਆਮ ਲੋਕਾਂ `ਤੇ ਵਿੱਤੀ ਬੋਝ ਘਟਾਉਣ ਲਈ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਪਹਿਲ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਨਹੀਂ ਲੱਗਣਗੇ Power Cut, CM ਮਾਨ ਨੇ ਕੀਤਾ ਵੱਡਾ ਐਲਾਨ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਵਿੱਚ ਬਿਜਲੀ ਦਾ ਬਿੱਲ ਜ਼ੀਰੋ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਇਕ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ ਅਤੇ ਇਸ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ। ਇਸ ਪਵਿੱਤਰ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ‘ਆਪ ਦੇ ਕੌਮੀ ਕਨਵੀਨਰ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਹਰ ਖ਼ੇਤਰ ਵਿੱਚ ਨਵੀਆਂ ਉਚਾਈਆਂ ਛੂੰਹਦਾ ਰਹੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਨੇਤਾ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਦੇ ਮੁੱਦੇ ਪਾਰਟੀਆਂ ਦੇ ਰਾਜਨੀਤਿਕ ਏਜੰਡੇ ਦਾ ਕੇਂਦਰ ਬਿੰਦੂ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਨੂੰ ਤਵੱਜੋਂ ਨਹੀਂ ਦਿੱਤੀ ਸੀ ਜੋ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਕਾਰਨ ਸੂਬਾ ਸਰਕਾਰ ਇਸ ਬੀਮਾਰੀ ਨੂੰ ਖ਼ਤਮ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ 'ਤੇ ਪਾਰਦਰਸ਼ੀ ਤਰੀਕੇ ਨਾਲ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਯੁੱਧ ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਢੁੱਕਵੀਂ ਯੋਜਨਾਬੰਦੀ ਉਲੀਕੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚੋਂ ਹਰ ਤਰ੍ਹਾਂ ਦੇ ਹਨੇਰੇ ਨੂੰ ਮਿਟਾ ਕੇ ਰੌਸ਼ਨ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ।

ਇਹ ਵੀ ਪੜ੍ਹੋ: ਕਿਸਾਨਾਂ ਲਈ ਚੰਗੀ ਖ਼ਬਰ! ਤੁਰੰਤ ਖ਼ਾਤਿਆਂ 'ਚ ਆਉਣਗੇ ਪੈਸੇ

ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀ ਜੇ. ਈ. ਈ. ਮੇਨਜ਼ ਪ੍ਰੀਖਿਆ ਵਿੱਚ ਕੁਆਲੀਫਾਈ ਹੋਏ ਹਨ। ਉਨ੍ਹਾਂ ਕਿਹਾ ਕਿ 44 ਵਿਦਿਆਰਥੀਆਂ ਨੇ ਜੇ. ਈ. ਈ. ਐਡਵਾਂਸਡ ਪਾਸ ਕੀਤਾ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਵਿੱਚ ਯੋਗਤਾ ਪ੍ਰਾਪਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਕਲੀਨਿਕ ਦੀ ਗਿਣਤੀ ਛੇਤੀ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 1.75 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੇ ਸਮਾਗਮ ਪਿਛਲੀਆਂ ਸਰਕਾਰਾਂ ਦੌਰਾਨ ਕਦੇ ਨਹੀਂ ਹੁੰਦੇ ਸਨ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਹਨੇਰੇ ਵਿੱਚ ਰੱਖਣਾ ਚਾਹੁੰਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਦੁਆਰਾ ਪਿਛਲੇ 75 ਸਾਲਾਂ ਵਿੱਚ ਪੈਦਾ ਕੀਤੀ ਗੰਦਗੀ ਨੂੰ ਸਾਫ਼ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਅਮੀਰ ਤੇ ਰਸੂਖਵਾਨ ਆਗੂਆਂ ਨੇ ਲੋਕਾਂ ਦੇ ਹੱਕ ਹੜੱਪਣ ਜਾਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਲਈ ਸੱਤਾ ਦੀ ਦੁਰਵਰਤੋਂ ਕੀਤੀ ਹੈ, ਉਨ੍ਹਾਂ ਨੂੰ ਕਿਸੇ ਵੀ ਤਰੀਕੇ ਨਾਲ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ 'ਤੇ ਰਾਜਾ ਵੜਿੰਗ ਵੱਲੋਂ ਦੁੱਖ਼ ਦਾ ਪ੍ਰਗਟਾਵਾ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Big announcement
  • Punjab government
  • electricity workers
  • bhagwant mann
  • ਵੱਡੀ ਖ਼ਬਰ
  • ਬਿਜਲੀ ਕਰਮਚਾਰੀ
  • ਭਰਤੀ

ਸੱਜ-ਧੱਜ ਕੇ ਬਾਰਾਤ ਉਡੀਕਦੀ ਰਹਿ ਗਈ ਲਾੜੀ! ਵਿਆਹ ਵਾਲੇ ਦਿਨ ਦੌੜ ਗਿਆ ਲਾੜਾ

NEXT STORY

Stories You May Like

  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • haryana chief minister nayab singh saini visit rupnagar
    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • olympic city   and   motorsports city   to be built in chennai
    ਚੇਨਈ ਵਿੱਚ ਬਣੇਗੀ 'ਓਲੰਪਿਕ ਸਿਟੀ' ਤੇ 'ਮੋਟਰਸਪੋਰਟਸ ਸਿਟੀ': CM ਵਿਜੇ ਦਾ ਵੱਡਾ ਐਲਾਨ
  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • beneficiaries receive three free lpg cylinders annually
    ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ CM ਨੇ ਕੀਤਾ ਐਲਾਨ
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab 3 boys reach bhakra canal after skipping school
      ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ...
    • hearing of da case postponed in punjab and haryana highcourt
      ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ...
    • complete ban on sale of pregabalin capsules and tablets in the district
      ਜ਼ਿਲ੍ਹੇ ’ਚ ਪ੍ਰੀਗਾਬਾਲਿਨ ਦੇ ਕੈਪਸੂਲਾਂ ਅਤੇ ਟੈਬਲੇਟਸ ਦੀ ਵਿਕਰੀ ’ਤੇ ਮੁਕੰਮਲ...
    • vice president c  p  radhakrishnan to visit chandigarh today
      ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਦਾ ਅੱਜ ਚੰਡੀਗੜ੍ਹ ਦੌਰਾ, ਕਈ ਸੜਕਾਂ ’ਤੇ...
    • mother  fed up with drug addict son  sets herself on fire
      ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ
    • new street vendors are appearing on the pavement of kapurthala road
      ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
    • police tightens belt for shri krishna janmashtami
      ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
    • big incident in punjab
      ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ ਨਗਨ ਹਾਲਤ 'ਚ...
    • punjab cabinet meeting
      5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
    • shameful act of sacrilege in sri darbar sahib
      ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਸ਼ਰਮਨਾਕ ਹਰਕਤ, ਐੱਸ.ਜੀ.ਪੀ.ਸੀ. ਨੇ ਦੋਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +