ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ 'ਚ ਪਤੰਗ ਉਡਾਉਣ ਲਈ ਚੀਨੀ ਡੋਰ ਦੀ ਵਰਤੋਂ ਕਰਨ 'ਤੇ ਪੁਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਸਰਕਾਰ ਬਸੰਤ ਪੰਚਮੀ ਨੂੰ ਪਤੰਗ ਉਡਾਉਣ ਸਮੇਂ ਚੀਨੀ ਡੋਰ ਤੇ ਸਿੰਥੈਟਿਕ ਡੋਰ ਨਾਲ ਵਾਪਰਨ ਵਾਲੇ ਹਾਦਸਿਆਂ 'ਤੇ ਨੱਥ ਪਾਉਣ ਲਈ ਬੇਹੱਦ ਚੌਕਸ ਹੋ ਗਈ ਹੈ, ਉਥੇ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੁਲਸ ਪ੍ਰਸ਼ਾਸਨ ਨੇ ਚੀਨੀ ਡੋਰ ਵੇਚਣ ਅਤੇ ਖ਼ਰੀਦਣ ਵਾਲਿਆਂ ਵਿਰੁੱਧ ਵੀ ਕਾਰਵਾਈ ਕਰਨ ਦੀ ਤਿਆਰੀ ਖਿੱਚ ਲਈ ਹੈ।
ਇਸ ਦੇ ਨਾਲ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਚੀਨੀ ਡੋਰ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ ਸਨਮਾਨਤ ਕਰਨ ਦਾ ਫ਼ੈਸਲਾ ਕੀਤਾ ਹੈ। ਚੀਨੀ ਡੋਰ ਵੇਚਣ ਅਤੇ ਖ਼ਰੀਦਣ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਵਿਉਂਤਬੰਦੀ ਵੀ ਕਰ ਲਈ ਗਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ਪਾਲ ਵਿਗ ਨੇ ਕਿਹਾ ਕਿ ਪੰਜਾਬ ਵਿੱਚ ਚੀਨੀ ਡੋਰ ਵੇਚਣ ਅਤੇ ਖ਼ਰੀਦਣ ਵਾਲਿਆਂ ਦੀ ਜਾਣਕਾਰੀ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਦਾ ਨਕਦੀ ਇਨਾਮ ਦਿੱਤਾ ਜਾਵੇਗਾ ਅਤੇ ਜਾਣਕਾਰੀ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਇਹ ਵੀ ਪੜ੍ਹੋ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਭੱਠਾ ਸਾਹਿਬ ਨਤਮਸਤਕ ਹੋਏ CM ਮਾਨ
ਉਨ੍ਹਾਂ ਕਿਹਾ ਕਿ ਪਤੰਗ ਉਡਾਉਂਦੇ ਸਮੇਂ ਚੀਨੀ ਡੋਰ ਦੀ ਵਰਤੋਂ ਕਰਨ ਕਰਕੇ ਕਈ ਖ਼ਤਰਨਾਕ ਹਾਦਸੇ ਵਾਪਰਦੇ ਹਨ, ਜਿਸ ਕਰਕੇ ਲੋਕਾਂ ਦੀ ਜਾਨ ਤੱਕ ਚਲੀ ਜਾਂਦੀ ਹੈ। ਇਸ ਲਈ ਚੀਨੀ ਡੋਰ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੀਨੀ ਡੋਰ ਵੇਚਣ ਅਤੇ ਵਰਤੋਂ ਕਰਨ ਵਾਲੇ ਨੂੰ 10 ਹਜ਼ਾਰ ਰੁਪਏ ਤੋਂ ਲੈ ਕੇ 15 ਲੱਖ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਤੰਗ ਉਡਾਉਣ ਸਮੇਂ ਚੀਨੀ ਡੋਰ ਜਾਂ ਸਿੰਥੇਟਿਕ ਪਦਾਰਥ ਨਾਲ ਬਣੀ ਡੋਰ ਨਾਲ ਕਈ ਵਾਰ ਹਾਦਸਿਆਂ ਦੌਰਾਨ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਇਸੇ ਕਰਕੇ ਸਰਕਾਰ ਵੱਲੋਂ ਚੀਨੀ ਅਤੇ ਸਿੰਥੇਟਿਕ ਡੋਰ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ- ਭਾਜਪਾ ਦੇ ਕੌਮੀ ਬੁਲਾਰੇ RP ਸਿੰਘ ਨਾਲ 'ਜਗ ਬਾਣੀ' ਦੀ ਖ਼ਾਸ ਗੱਲਬਾਤ, ਦੱਸਿਆ ਕਿਹੜੇ ਮੁੱਦਿਆਂ 'ਤੇ ਰਹੇਗਾ ਫੋਕਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਕਾਰੀ ਬੱਸਾਂ ਨੂੰ ਲੈ ਕੇ ਆ ਗਈ ਨਵੀਂ Update! ਬੀਬੀਆਂ ਨੂੰ ਵੀ ਮਿਲੇਗੀ ਵੱਡੀ ਰਾਹਤ
NEXT STORY