ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ 1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ 593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਇੰਨਾ ਪਵੇਗਾ ਮੀਂਹ ਜਿੰਨਾ ਪਿਛਲੇ 80 ਸਾਲਾਂ 'ਚ ਨਹੀਂ ਪਿਆ
ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਸਿਰਫ਼ ਰਕਮ ਵੰਡਣ ਤੱਕ ਸੀਮਤ ਨਹੀਂ, ਬਲਕਿ ਉਨ੍ਹਾਂ ਔਰਤਾਂ ਨੂੰ ਇਕ ਨਵੀਂ ਉਮੀਦ ਦੇਣੀ ਹੈ ਜੋ ਜੀਵਨ ਦੀਆਂ ਮੁਸ਼ਕਲਾਂ ਵਿਚ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ। ਇਸ ਯੋਜਨਾ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਲਈ ਸਹਾਰਾ ਬਣਦੀ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਨਿਖਾਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋ ਗਏ ਕਾਰਵਾਈ ਦੇ ਹੁਕਮ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਹੁਣ ਨਹੀਂ ਖੈਰ
ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ਨਾਲ ਉਹ ਪਰਿਵਾਰ ਅਤੇ ਸਮਾਜ ਵਿਚ ਵਧੇਰੇ ਸਰਗਰਮ ਭੂਮਿਕਾ ਨਿਭਾਉਂਦੀਆਂ ਹਨ। ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਕਰਕੇ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਰੁਕਾਵਟ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿਚ ਪਹੁੰਚ ਰਹੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਵਿਸ਼ਵਾਸ ਦੋਵਾਂ ਵਧੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਇੱਕ ਸਮਾਜਿਕ ਤੌਰ 'ਤੇ ਸੁਰੱਖਿਅਤ, ਸਸ਼ਕਤ ਅਤੇ ਸਮਾਵੇਸ਼ੀ ਰਾਜ ਵੱਲ ਵੱਧ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਰਨਤਾਰਨ ਦੌਰੇ 'ਤੇ ਆਏ CM ਭਗਵੰਤ ਮਾਨ, ਕੀਤੇ ਵੱਡੇ ਐਲਾਨ
NEXT STORY