ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਵੀਰਵਾਰ ਦੇਰ ਰਾਤ ਅਚਾਨਕ ਤਬੀਅਤ ਵਿਗੜ ਗਈ। ਛਾਤੀ ਵਿਚ ਦਰਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਆ ਗਿਆ। ਉਹ ਰਾਜਸਥਾਨ ਦੇ ਉਦੈਪੁਰ ਵਿਚ ਗਏ ਹੋਏ ਸਨ। ਡਾਕਟਰਾਂ ਦੀ ਟੀਮ ਵੱਲੋਂ ਸਾਰੀ ਰਾਤ ਉਨ੍ਹਾਂ ਦਾ ਇਲਾਜ ਕੀਤਾ ਗਿਆ। ਸਾਰੇ ਟੈਸਟ ਨਾਰਮਲ ਆਉਣ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਤੇ ਉਹ ਘਰ ਵਾਪਸ ਪਰਤ ਆਏ ਹਨ।
ਇਹ ਖ਼ਬਰ ਵੀ ਪੜ੍ਹੋ - ਜ਼ਿਮਨੀ ਚੋਣਾਂ ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਿਹਾ ਅਕਾਲੀ ਦਲ
ਜਾਣਕਾਰੀ ਮੁਤਾਬਕ ਗਵਰਨਰ ਕਟਾਰੀਆ ਮਾਛਲਾ ਮਗਰਾ ਸਥਿਤ ਰਿਹਾਇਸ਼ 'ਚ ਸਨ। ਇਸ ਦੌਰਾਨ ਉਨ੍ਹਾਂ ਦੀ ਛਾਤੀ ਵਿਚ ਦਰਦ ਹੋਣ ਲੱਗ ਪਿਆ। ਮੁੱਢਲੀ ਜਾਂਚ ਵਿਚ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਜ਼ਿਆਦਾ ਨਿਕਲਿਆ। ਇਸ ਮਗਰੋਂ ਉਨ੍ਹਾਂ ਨੂੰ ਉਦੈਪੁਰ ਦੇ MB ਹਸਪਤਾਲ ਲਿਜਾਇਆ ਗਿਆ। ਰਾਤ ਭਰ ਚੱਲੇ ਇਲਾਜ ਮਗਰੋਂ ਅੱਜ ਸਵੇਰੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਾਲਾਂਕਿ ਤਬੀਅਤ ਖ਼ਰਾਬ ਹੋਣ ਕਾਰਨ ਰਾਜਪਾਲ ਦੇ ਉਦੈਪੁਰ ਵਿਚ ਹੋਣ ਵਾਲੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਪਾਰਕ ਅਤੇ ਲਾਇਨ ਸਫਾਰੀ ਦੇ ਕਿਸੇ ਸਮਾਗਮ ਵਿਚ ਸ਼ਾਮਲ ਹੋਣਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
ਇਸ ਸਬੰਧੀ ਹਸਪਤਾਲ ਨੇ ਮੀਡੀਆ ਬੁਲੇਟਿਨ ਜਾਰੀ ਕਰ ਕੇ ਕਿਹਾ ਹੈ ਕਿ ਜਦੋਂ ਗੁਲਾਬ ਚੰਦ ਕਟਾਰੀਆ ਨੂੰ ਇੱਥੇ ਲਿਆਂਦਾ ਗਿਆ ਤਾਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵਧਿਆ ਹੋਇਆ ਸੀ। ਇਸ ਮਗਰੋਂ ਉਨ੍ਹਾਂ ਦਾ ਇਲਾਜ ਕੀਤਾ ਗਿਆ। ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਠੀਕ ਆਈਆਂ ਹਨ ਤੇ ਉਹ ਹੁਣ ਤੰਦਰੁਸਤ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੀ ਬਸਤੀ ਨੌ 'ਚ ਹਥਿਆਰ ਦੇ ਜ਼ੋਰ 'ਤੇ ਵਿਅਕਤੀ ਕੋਲੋਂ ਲੁੱਟਿਆ ਮੋਬਾਇਲ ਤੇ ਹਜ਼ਾਰਾਂ ਦੀ ਨਕਦੀ
NEXT STORY