ਉਦੈਪੂਰ/ਚੰਡੀਗੜ੍ਹ (ਜ. ਬ.) : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੋਸ਼ਲ ਮੀਡੀਆ ’ਤੇ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਸ਼ੱਤਰੀਯ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦੇ ਨਾਂ ’ਤੇ ਇਕ ਪੋਸਟ 'ਚ ਕਟਾਰੀਆ ਖ਼ਿਲਾਫ਼ ਅਪਮਾਨਜਨਕ ਅਤੇ ਹਿੰਸਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਇਹ ਧਮਕੀ 3 ਦਿਨ ਪਹਿਲਾਂ ਉਦੈਪੁਰ ਜ਼ਿਲ੍ਹੇ ਦੇ ਗੋਗੁੰਦਾ ਖੇਤਰ 'ਚ ਮਹਾਰਾਣਾ ਪ੍ਰਤਾਪ ਨੂੰ ਲੈ ਕੇ ਦਿੱਤੇ ਗਏ ਕਟਾਰੀਆ ਦੇ ਬਿਆਨ ਤੋਂ ਬਾਅਦ ਸਾਹਮਣੇ ਆਈ ਹੈ। ਉਕਤ ਬਿਆਨ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਅਤੇ ਲੋਕਾਂ 'ਚ ਨਾਰਾਜ਼ਗੀ ਦੇਖੀ ਜਾ ਰਹੀ ਹੈ। ਸੋਸ਼ਲ ਮੀਡੀਆ ’ਤੇ ਕੁੱਝ ਲੋਕ ਧਮਕੀ ਭਰੀ ਪੋਸਟ ਦਾ ਸਮਰਥਨ ਕਰਦੇ ਵੀ ਨਜ਼ਰ ਆਏ, ਜਿਸ ਨਾਲ ਮਾਮਲੇ ਦੀ ਗੰਭੀਰਤਾ ਹੋਰ ਵੱਧ ਗਈ ਹੈ।
ਇਹ ਵੀ ਪੜ੍ਹੋ : ਹੋ ਗਈਆਂ ਸਰਦੀਆਂ ਦੀਆਂ ਛੁੱਟੀਆਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕ ਜਨਵਰੀ ਤੱਕ ਬੰਦ ਰਹਿਣਗੀਆਂ...
ਹਾਲਾਂਕਿ, ਹੁਣ ਤੱਕ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਸਬੰਧ 'ਚ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਕਟਾਰੀਆ ਨੇ ਵੀ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਉਦੈਪੁਰ ਦੇ ਪੁਲਸ ਸੁਪਰੀਡੈਂਟ ਯੋਗੇਸ਼ ਗੋਇਲ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਨੋਟਿਸ 'ਚ ਆਇਆ ਹੈ ਅਤੇ ਸੋਸ਼ਲ ਮੀਡੀਆ ਪੋਸਟ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪੋਸਟ ਕਿਸ ਅਕਾਊਂਟ ਤੋਂ ਅਤੇ ਕਿਹੜੇ ਹਾਲਾਤ 'ਚ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਆ ਰਿਹਾ ਵੱਡਾ ਪ੍ਰਾਜੈਕਟ! ਪਿੰਡਾਂ ਦੀ ਜ਼ਮੀਨ ਹੋਵੇਗੀ ਐਕਵਾਇਰ, ਮਾਲਕਾਂ ਨੂੰ ਮਿਲਣਗੇ ਕਰੋੜਾਂ ਰੁਪਏ
ਨਾਲ ਹੀ ਇਸ 'ਚ ਕਿਸੇ ਤਰ੍ਹਾਂ ਦੀ ਸਾਜ਼ਿਸ਼ ਜਾਂ ਕਾਨੂੰਨ ਵਿਵਸਥਾ ਪ੍ਰਭਾਵਿਤ ਕਰਨ ਦਾ ਇਰਾਦਾ ਤਾਂ ਨਹੀਂ ਹੈ। ਜ਼ਿਕਰਯੋਗ ਹੈ ਕਿ 22 ਦਸੰਬਰ ਨੂੰ ਗੋਗੁੰਦਾ 'ਚ ਇਕ ਸਮਾਗਮ ਦੌਰਾਨ ਕਟਾਰੀਆ ਨੇ ਮਹਾਰਾਣਾ ਪ੍ਰਤਾਪ ਅਤੇ ਉਨ੍ਹਾਂ ਦੇ ਰਾਜ ਬਾਰੇ ਇਕ ਬਿਆਨ ਦਿੱਤਾ ਸੀ, ਜਿਸ ਨਾਲ ਵਿਵਾਦ ਪੈਦਾ ਹੋ ਗਿਆ ਸੀ। ਪੁਲਸ ਨੇ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ ’ਤੇ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਭੜਕਾਊ ਬਿਆਨਬਾਜ਼ੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਨਲ ਬਾਠ ਮਾਮਲੇ ’ਚ CBI ਵੱਲੋਂ ਚਾਰ ਪੁਲਸ ਅਫ਼ਸਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
NEXT STORY