ਲੁਧਿਆਣਾ (ਹਿਤੇਸ਼): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਤਾਜਪੁਰ ਰੋਡ ਨੇੜੇ ਬੁੱਢੇ ਨਾਲੇ ਵਿਖੇ ਪਹੁੰਚੇ। ਉਨ੍ਹਾਂ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਨਾਲੇ ਦੀ ਸਫ਼ਾਈ ਲਈ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਵੇਖੋ LIST
ਦੱਸ ਦਈਏ ਕਿ ਬੁੱਢੇ ਨਾਲੇ ਦਾ ਪ੍ਰਦੂਸ਼ਣ ਸਤਲੁਜ ਦਰਿਆ ਰਾਹੀਂ ਮਾਲਵੇ ਤੋਂ ਲੈ ਕੇ ਰਾਜਸਥਾਨ ਤਕ ਕਹਿਰ ਵਰ੍ਹਾ ਰਿਹਾ ਹੈ। ਗੁਲਾਬ ਚੰਦ ਕਟਾਰੀਆ ਖ਼ੁਦ ਰਾਜਸਥਾਨ ਨਾਲ ਸਬੰਧਤ ਹਨ, ਇਸ ਲਈ ਉਹ ਇਸ ਮੁਹਿੰਮ ਦੀ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ। ਉਨ੍ਹਾਂ ਵੱਲੋਂ ਇਸ ਮਸਲੇ 'ਤੇ ਲਗਾਤਾਰ ਚੰਡੀਗੜ੍ਹ ਵਿਚ ਅਫ਼ਸਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਕਈ ਵਾਰ ਉਹ ਸਾਈਟ ਵੀਜ਼ਿਟ ਵੀ ਕਰ ਚੁੱਕੇ ਹਨ।
ਅੱਜ ਦੇ ਦੌਰੇ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਢੇ ਨਾਲੇ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਦੇ ਨਾਲ ਵੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਰਹੇ।
ਹੜ੍ਹਾਂ ਦੇ ਮਾਰੇ 4 ਭੈਣ-ਭਰਾਵਾਂ ਦੀ ਮਦਦ ਲਈ ਅੱਗੇ ਆਏ ਕਰਨ ਔਜਲਾ, ਭਾਵੁਕ ਹੋ ਕੇ NRI ਭਰਾਵਾਂ ਨੂੰ ਕੀਤੀ ਵੱਡੀ ਅਪੀਲ
NEXT STORY