ਗੁਰਦਾਸਪੁਰ (ਹਰਮਨ)- ਮਾਣਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵੱਲੋਂ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਮਿਤੀ 3 ਤੋਂ 8 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾਵੇਗਾ। ਨਸ਼ਿਆਂ ਵਿਰੁੱਧ ਇਹ ਪੈਦਲ ਯਾਤਰਾ 3 ਅਪ੍ਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋ ਕੇ 8 ਅਪ੍ਰੈਲ 2025 ਨੂੰ ਜੱਲਿਆਂਵਾਲਾ ਬਾਗ, ਅੰਮ੍ਰਿਤਸਰ ਵਿਖੇ ਸਮਾਪਤ ਹੋਵੇਗੀ।
ਇਸ ਪੈਦਲ ਯਾਤਰਾ ਦੀਆਂ ਤਿਆਰੀਆਂ ਸਬੰਧੀ ਸ਼ਿਵਦੁਲਾਰ ਸਿੰਘ ਢਿੱਲੋਂ, ਸਕੱਤਰ, ਪੰਜਾਬ ਰਾਜ ਰੈੱਡ ਕਰਾਸ ਸੁਸਾਇਟੀ, ਚੰਡੀਗੜ੍ਹ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਫ਼ਤਿਹਗੜ੍ਹ ਚੂੜੀਆਂ ਸ੍ਰੀਮਤੀ ਵੀਰਪਾਲ ਕੌਰ, ਸਹਾਇਕ ਕਮਿਸ਼ਨਰ (ਜ) ਆਦਿੱਤਿਆ ਗੁਪਤਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਦੀ ਸ਼ੁਰੂਆਤ ਮਿਤੀ 3 ਅਪ੍ਰੈਲ 2025 ਨੂੰ ਸਵੇਰੇ 6:00 ਵਜੇ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਤੋਂ ਕੀਤੀ ਜਾਵੇਗੀ। ਇਸ ਪੈਦਲ ਯਾਤਰਾ ਵਿੱਚ ਜ਼ਿਲ੍ਹੇ ਦੇ ਨੌਜਵਾਨ, ਖਿਡਾਰੀ, ਵਿਦਿਆਰਥੀ, ਲੇਖਕ, ਬੁੱਧੀਜੀਵੀ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਆਮ ਲੋਕ ਹਿੱਸਾ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲੈਣਗੇ। ਉਨ੍ਹਾਂ ਦੱਸਿਆ ਕਿ ਆਪਣੀ ਯਾਤਰਾ ਦੌਰਾਨ ਮਾਣਯੋਗ ਰਾਜਪਾਲ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਪੈਦਲ ਯਾਤਰਾ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ, ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਟਾਹਲੀ ਸਾਹਿਬ (ਨੇੜੇ ਡੇਰਾ ਬਾਬਾ ਨਾਨਕ) ਵਿਖੇ ਖ਼ਤਮ ਹੋਵੇਗੀ। ਪੈਦਲ ਯਾਤਰਾ ਦਾ ਦੂਸਰੇ ਦਿਨ ਅਗਾਜ਼ ਡਿਵਾਈਨ ਪਬਲਿਕ ਸਕੂਲ ਤੋਂ ਹੋਵੇਗਾ ਅਤੇ ਇਸ ਦੀ ਸਮਾਪਤੀ ਐੱਸ.ਡੀ. ਕਾਲਜ ਫ਼ਤਿਹਗੜ੍ਹ ਚੂੜੀਆਂ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਮਿਤੀ 5 ਤੋਂ 8 ਅਪ੍ਰੈਲ ਤੱਕ ਪੈਦਲ ਯਾਤਰਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਹੋਵੇਗੀ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਮੁੰਡੇ ਦਾ ਕਤਲ
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਨੂੰ ਸਫਲ ਬਣਾਉਣ ਲਈ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਸ ਪੈਦਲ ਯਾਤਰਾ ਵਿੱਚ ਨੌਜਵਾਨ, ਖਿਡਾਰੀ, ਵਿਦਿਆਰਥੀ, ਲੇਖਕ, ਬੁੱਧੀਜੀਵੀ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਪੰਚਾਇਤੀ ਨੁਮਾਇੰਦਿਆਂ ਦੇ ਨਾਲ ਆਮ ਲੋਕ ਵੀ ਹਿੱਸਾ ਲੈਣਗੇ। ਡਾ. ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਾਥ ਦੇਣ ਅਤੇ ਮਾਣਯੋਗ ਰਾਜਪਾਲ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ ਕਰਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਸਨੈਚਰ ਵਿਚਾਲੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਤਿੰਨ ਦਿਨ ਠੇਕੇ ਬੰਦ ਰੱਖਣ ਦੇ ਹੁਕਮ
NEXT STORY