ਜਲੰਧਰ (ਧਵਨ) : ਪੰਜਾਬ ਸਰਕਾਰ ਨੇ ਇਕ ਮਹੱਤਵਪੂਰਣ ਫੈਸਲਾ ਲੈਂਦੇ ਹੋਏ ਪੰਜਾਬ ਪੁਲਸ ਦੇ ਏ. ਡੀ. ਜੀ. ਪੀ. ਵਰਿੰਦਰ ਕੁਮਾਰ ਨੂੰ ਸੂਬੇ ਦੀਆਂ ਜੇਲ੍ਹਾਂ ਦੀ ਜ਼ਿੰਮੇਵਾਰੀ ਸੌਂਪੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਪੱਤਰ ’ਚ ਦੱਸਿਆ ਗਿਆ ਹੈ ਕਿ ਮੌਜੂਦਾ ਏ. ਡੀ. ਜੀ. ਪੀ. ਜੇਲ ਪ੍ਰਵੀਣ ਕੁਮਾਰ ਸਿਨ੍ਹਾ ਨੂੰ ਇਸ ਅਹੁਦੇ ਤੋਂ ਫਾਰਗ ਕਰ ਦਿੱਤਾ ਗਿਆ ਹੈ। ਸਿਨ੍ਹਾ ਨੂੰ ਡੀ. ਜੀ. ਪੀ. ਪੰਜਾਬ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਵੱਖਰੇ ਤੌਰ ’ਤੇ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ : ਗੁਰੂਹਰਸਹਾਏ ਦੇ ਨੌਜਵਾਨ ਦੀ ਵਾਇਰਲ ਵੀਡੀਓ ਨੇ ਫੈਲਾਈ ਸਨਸਨੀ, 'ਆਪ' ਕਾਰਕੁਨ ਨੇ ਚੁੱਕੇ ਵੱਡੇ ਸਵਾਲ
ਵਰਿੰਦਰ ਕੁਮਾਰ ਇਸ ਸਮੇਂ ਏ. ਡੀ. ਜੀ. ਪੀ. ਪ੍ਰੋਵਿਜ਼ਨਿੰਗ ਪੰਜਾਬ ਦੇ ਤੌਰ ’ਤੇ ਕੰਮ ਕਰ ਰਹੇ ਸਨ। ਹੁਣ ਉਨ੍ਹਾਂ ਨੂੰ ਏ. ਡੀ. ਜੀ. ਪੀ. ਜੇਲ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ। ਵਰਿੰਦਰ ਕੁਮਾਰ ਦੀ ਨਿਯੁਕਤੀ ਨੂੰ ਇਸ ਲਈ ਵੀ ਮਹੱਤਵਪੂਰਣ ਮੰਨਿਆ ਜਾ ਰਿਹਾ ਹੈ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਜੇਲ ਵਿਭਾਗ ਦੇ ਨਾਲ ਉੱਚ ਪੱਧਰੀ ਬੈਠਕ ਕੀਤੀ ਸੀ। ੀਇਸ ਬੈਠਕ ’ਚ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਜੇਲ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਸਨ ਕਿ ਉਹ ਜੇਲਾਂ ਦੇ ਅੰਦਰ ਮੋਬਾਇਲ ਅਤੇ ਨਸ਼ਿਆਂ ਦੇ ਦਾਖਲੇ ਨੂੰ ਪੂਰੀ ਤਰ੍ਹਾਂ ਰੋਕਣ। ਜੇਲਾਂ ਦੇ ਅੰਦਰ ਗੈਂਗਸਟਰਾਂ ’ਚ ਆਪਸੀ ਲੜਾਈ-ਝਗੜੇ ਆਮ ਗੱਲ ਹੋ ਚੁੱਕੀ ਹੈ। ਵਰਿੰਦਰ ਕੁਮਾਰ ਇਕ ਸਖ਼ਤ ਪੁਲਸ ਅਧਿਕਾਰੀ ਮੰਨੇ ਜਾਂਦੇ ਹਨ, ਇਸ ਲਈ ਉਨ੍ਹਾਂ ਦੀ ਨਿਯੁਕਤੀ ਨੂੰ ਮਹੱਤਵਪੂਰਣ ਮੰਨਿਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਦੇ ਨਿੱਜੀ ਸਕੂਲਾਂ ਨੇ CM ਭਗਵੰਤ ਮਾਨ ਦੇ ਫ਼ੈਸਲੇ ਨੂੰ ਮੰਨਣ ਤੋਂ ਕੀਤਾ ਇਨਕਾਰ, ਆਖੀ ਇਹ ਵੱਡੀ ਗੱਲ
NEXT STORY