ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 20 ਭਲਾਈ ਬੋਰਡਾਂ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਦੀ ਸਰਕਾਰ ਇਨ੍ਹਾਂ ਬੋਰਡਾਂ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰੇਗੀ।
ਇਹ ਵੀ ਪੜ੍ਹੋ : ਦਿੱਲੀ ਕਮੇਟੀ ਨੇ ਸੱਜਣ ਕੁਮਾਰ ਨੂੰ ਜੇਲ੍ਹ 'ਚੋਂ ਨਿਕਲਣ ਲਈ ਦਿੱਤਾ ਰਾਹ : ਮਨਜੀਤ ਸਿੰਘ GK
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਭਲਾਈ ਬੋਰਡਾਂ ਵਿੱਚ ਕੰਬੋਜ ਵੈੱਲਫੇਅਰ ਬੋਰਡ, ਬਾਜ਼ੀਗਰ ਤੇ ਟੱਪਰੀਵਾਸ ਵੈੱਲਫੇਅਰ ਬੋਰਡ, ਬ੍ਰਾਹਮਣ ਵੈੱਲਫੇਅਰ ਬੋਰਡ, ਖੱਤਰੀ ਅਰੋੜਾ ਵੈੱਲਫੇਅਰ ਬੋਰਡ, ਦਲਿਤ ਵੈੱਲਫੇਅਰ ਬੋਰਡ, ਰਾਏ ਸਿੱਖ ਵੈੱਲਫੇਅਰ ਬੋਰਡ, ਰਾਜਪੂਤ ਕਲਿਆਣ ਭਲਾਈ ਬੋਰਡ, ਵਿਮੁਕਤ ਜਾਤੀ ਵੈੱਲਫੇਅਰ ਬੋਰਡ, ਪ੍ਰਜਾਪਤ ਵੈੱਲਫੇਅਰ ਬੋਰਡ, ਸੈਣੀ ਵੈੱਲਫੇਅਰ ਬੋਰਡ, ਰਾਮਗੜ੍ਹੀਆ ਵੈੱਲਫੇਅਰ ਬੋਰਡ, ਅਗਰਵਾਲ ਵੈੱਲਫੇਅਰ ਬੋਰਡ, ਗੁੱਜਰ ਵੈੱਲਫੇਅਰ ਬੋਰਡ, ਬੈਰਾਗੀ ਵੈੱਲਫੇਅਰ ਬੋਰਡ, ਸਵਰਨਕਾਰ ਵੈੱਲਫੇਅਰ ਬੋਰਡ, ਸੈਣ ਵੈੱਲਫੇਅਰ ਬੋਰਡ, ਪੰਜਾਬ ਮੁਸਲਿਮ ਵੈੱਲਫੇਅਰ ਬੋਰਡ, ਪਰਵਾਸੀ ਵੈੱਲਫੇਅਰ ਬੋਰਡ, ਕਨੌਜੀਆ ਵੈੱਲਫੇਅਰ ਬੋਰਡ ਅਤੇ ਮਸੀਹ ਭਲਾਈ ਬੋਰਡ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਭਾਜਪਾ ਨੇ ਕੈਪਟਨ ਅਮਰਿੰਦਰ ਤੋਂ ਕੀਤਾ ਕਿਨਾਰਾ, ਨਗਰ ਨਿਗਮ ਚੋਣਾਂ ਇਕੱਲੇ ਲੜਨ ਦੀ ਤਿਆਰੀ 'ਚ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
CM ਮਾਨ ਨੇ ਆਪਣੀ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕਰ ਲਈ ਇਹ ਰਿਪੋਰਟ
NEXT STORY