ਜਲੰਧਰ(ਗੁਲਸ਼ਨ)- ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ’ਚ ਘਟਾਉਂਦਿਆਂ ਡੀਜ਼ਲ ’ਤੇ 10 ਰੁਪਏ ਦੀ ਕਟੌਤੀ ਕੀਤੀ ਗਈ ਸੀ ਤਾਂ ਕਿ ਕਿਸਾਨਾਂ ਨੂੰ ਇਸ ਦਾ ਵਿਸ਼ੇਸ਼ ਲਾਭ ਮਿਲੇ। ਇਸੇ ਤਰ੍ਹਾਂ ਸੂਬਿਆਂ ਤੋਂ ਵੀ ਇਹੀ ਉਮੀਦ ਲਾਈ ਜਾ ਰਹੀ ਸੀ ਕਿ ਇਸੇ ਅਨੁਪਾਤ ਨਾਲ ਉਹ ਵੀ ਤੇਲ ਦੀਆਂ ਕੀਮਤਾਂ ’ਚ ਕਟੌਤੀ ਕਰਨਗੇ ਪਰ ਅੱਜ ਖੁਦ ਨੂੰ ਕਿਸਾਨਾਂ ਦੀ ਹਿਤੈਸ਼ੀ ਦੱਸਣ ਵਾਲੀ ਕਾਂਗਰਸ ਦੀ ਪੰਜਾਬ ਸਰਕਾਰ ਨੇ ਡੀਜ਼ਲ ਦੀ ਕੀਮਤ ਸਿਰਫ 5 ਰੁਪਏ ਘੱਟ ਕਰ ਕੇ ਸੂਬੇ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ।
ਉਕਤ ਿਬਆਨ ਜਾਰੀ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਦੀਵਾਨ ਅਮਿਤ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਹਰ ਸਮੇਂ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਵਹਾਉਂਦੀ ਹੈ, ਦੀ ਅਸਲੀਅਤ ਅੱਜ ਉਜਾਗਰ ਹੋ ਗਈ ਹੈ। ਉਨ੍ਹਾਂ ਿਕਹਾ ਿਕ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਡੀਜ਼ਲ ’ਤੇ ਕੇਂਦਰ ਸਰਕਾਰ ਵਾਂਗ 10 ਰੁਪਏ ਦੀ ਕਟੌਤੀ ਕਰ ਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ।
ਕੀਮਤਾਂ ਘਟਾ ਕੇ ਸਰਕਾਰ ਨੇ ਲੋਕ ਹਿਤੈਸ਼ੀ ਹੋਣ ਦੀ ਵਚਨਬੱਧਤਾ ਦੁਹਰਾਈ : ਵਿਜੈ ਇੰਦਰ ਸਿੰਗਲਾ
NEXT STORY