ਚੰਡੀਗੜ੍ਹ : ਫਿਰਜ਼ੋਪੁਰ ਵਿਖੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਅਣਗਹਿਲੀ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ, ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਇਨ੍ਹਾਂ 2 ਜ਼ਿਲ੍ਹਿਆਂ 'ਚ 'ਓਮੀਕ੍ਰੋਨ' ਦੀ ਦਸਤਕ, 4 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ
ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਦੱਸਣਯੋਗ ਹੈ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਵਿਖੇ ਰੱਖੀ ਗਈ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਸੁਰੱਖਿਆ 'ਚ ਅਣਗਹਿਲੀ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਦਾ ਦੌਰਾ ਰੱਦ ਕਰ ਦਿੱਤਾ ਅਤੇ ਪ੍ਰਧਾਨ ਮੰਤਰੀ ਬਿਨਾਂ ਰੈਲੀ ਵਾਲੀ ਥਾਂ 'ਤੇ ਪੁੱਜੇ ਹੀ ਵਾਪਸ ਦਿੱਲੀ ਪਰਤ ਗਏ ਸਨ।
ਇਹ ਵੀ ਪੜ੍ਹੋ : PM ਮੋਦੀ ਦੀ ਰੈਲੀ ਰੱਦ ਹੋਣ 'ਤੇ CM ਚੰਨੀ ਦਾ ਕੇਂਦਰ ਨੂੰ ਜਵਾਬ, ਬੋਲੇ-ਸੁਰੱਖਿਆ 'ਚ ਕੋਈ ਅਣਗਹਿਲੀ ਨਹੀਂ ਹੋਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਾਭਾ ’ਚ ਦਿਨ-ਦਿਹਾੜੇ ਨੌਜਵਾਨ ’ਤੇ ਕਾਤਲਾਨਾ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
NEXT STORY