ਚੰਡੀਗੜ੍ਹ : ਨਵੇਂ ਵਰ੍ਹੇ ਦੀ ਆਮਦ ’ਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ (ਏ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਵੱਖ-ਵੱਖ ਸ਼ਹਿਰਾਂ ਵਿਚ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਈ-ਨਿਲਾਮੀ ਵਿਚ ਖਰੀਦ ਲਈ ਉਪਲੱਬਧ ਜਾਇਦਾਦਾਂ ਵਿਚ 52 ਰਿਹਾਇਸ਼ੀ ਪਲਾਟ, 12 ਦੁਕਾਨਾਂ, 14 ਐੱਸ. ਸੀ. ਓਜ਼. ਅਤੇ ਇਕ ਸਕੂਲ ਦੀ ਸਾਈਟ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਈ-ਨਿਲਾਮੀ 2 ਜਨਵਰੀ, 2023 ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 12 ਜਨਵਰੀ, 2023 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਇਸ ਬੋਲੀ ਵਿਚ ਉਪਲੱਬਧ ਸਾਰੀਆਂ ਜਾਇਦਾਦਾਂ ਅਜਿਹੇ ਸਥਾਨਾਂ ’ਤੇ ਹਨ, ਜੋ ਰਿਹਾਇਸ਼ ਅਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਲਈ ਬਿਲਕੁਲ ਢੁਕਵੀਆਂ ਹਨ। ਬੁਲਾਰੇ ਨੇ ਦੱਸਿਆ ਕਿ ਰਿਹਾਇਸ਼ੀ ਪਲਾਟਾਂ ਦੀ ਕੀਮਤ 15.69 ਲੱਖ ਰੁਪਏ ਤੋਂ ਸ਼ੁਰੂ ਹੋਵੇਗੀ ਜਦੋਂਕਿ ਵਪਾਰਕ ਜਾਇਦਾਦਾਂ ਦੀ ਮੁੱਢਲੀ ਕੀਮਤ 47.40 ਲੱਖ ਰੁਪਏ ਤੋਂ ਸ਼ੁਰੂ ਹੋਵੇਗੀ। ਪੁੱਡਾ ਐਵੀਨਿਊ, ਗੁਰਦਾਸਪੁਰ ਵਿਖੇ ਸਥਿਤ ਸਕੂਲ ਦੀ ਸਾਈਟ ਦੀ ਕੀਮਤ 6.86 ਕਰੋੜ ਰੁਪਏ ਰੱਖੀ ਗਈ ਹੈ। ਇਹ ਸਕੂਲ ਸਾਈਟ ਦਾ ਖੇਤਰ 3440 ਵਰਗ ਮੀਟਰ ਹੈ।
ਇਹ ਵੀ ਪੜ੍ਹੋ : ਵਿਦੇਸ਼ੋਂ ਪਰਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਰਡਾਰ ’ਤੇ, ਵੱਡੀ ਤਿਆਰੀ ’ਚ ਪੰਜਾਬ ਸਰਕਾਰ
ਬੁਲਾਰੇ ਨੇ ਦੱਸਿਆ ਕਿ ਸਫ਼ਲ ਬੋਲੀਕਾਰਾਂ ਨੂੰ ਬੋਲੀ ਦੀ 25 ਫ਼ੀਸਦ ਰਕਮ ਦੀ ਅਦਾਇਗੀ ਕਰਨ ਉਤੇ ਜਾਇਦਾਦ ਦਾ ਕਬਜ਼ਾ ਮਿਲ ਜਾਵੇਗਾ ਅਤੇ ਬਾਕੀ ਰਕਮ 9.5 ਫ਼ੀਸਦੀ ਸਾਲਾਨਾ ਵਿਆਜ ਦਰ ਦੇ ਨਾਲ ਕਿਸ਼ਤਾਂ ਵਿਚ ਅਦਾ ਕਰਨੀ ਹੋਵੇਗੀ। ਈ-ਨਿਲਾਮੀ ਸ਼ੁਰੂ ਹੋਣ ਤੋਂ ਪਹਿਲਾਂ ਇਨ੍ਹਾਂ ਸਾਈਟਾਂ ਦੀ ਰਾਖਵੀਂ ਕੀਮਤ, ਲੋਕੇਸ਼ਨ ਪਲਾਨ, ਭੁਗਤਾਨ ਸਬੰਧੀ ਯੋਜਨਾ ਆਦਿ ਸਾਰੇ ਵੇਰਵੇ ਪੋਰਟਲ www.puda.e-auctions.in 'ਤੇ ਉਪਲਬਧ ਹੋਣਗੇ । ਬੁਲਾਰੇ ਨੇ ਕਿਹਾ ਕਿ ਚਾਹਵਾਨ ਬੋਲੀਕਾਰ ਇਸ ਪੋਰਟਲ ’ਤੇ ਆਪਣੀਆਂ ਮਨਪਸੰਦ ਸਾਈਟਾਂ ਲਈ ਬੋਲੀ ਲਗਾਉਣ ਤੋਂ ਪਹਿਲਾਂ ਪੂਰੀ ਜਾਣਕਾਰੀ ਲੈ ਸਕਦੇ ਹਨ।
ਇਹ ਵੀ ਪੜ੍ਹੋ : ਪਟਿਆਲਾ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਸਵੇਰੇ ਖੇਤਾਂ ’ਚ ਗਏ ਕਿਸਾਨ ਦੇ ਖੂਨ ਦੀਆਂ ਧਾਰਾਂ ਦੇਖ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬੀਓ ਗੱਡੀ ਹੌਲੀ ਚਲਾਓ, ਹਾਦਸਿਆਂ ਦੌਰਾਨ ਮਰਨ ਵਾਲੇ ਲੋਕਾਂ ਦੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
NEXT STORY