ਚੰਡੀਗੜ੍ਹ (ਬਿਊਰੋ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਟੋਕੀਓ ਓਲੰਪਿਕ ਵਿਚ ਹਿੱਸਾ ਲੈ ਰਹੇ ਸੂਬੇ ਦੇ ਹਾਕੀ ਖਿਡਾਰੀਆਂ ਨੂੰ ਸੋਨ ਤਮਗਾ ਜਿੱਤਣ 'ਤੇ 2.25-2.25 ਕਰੋੜ ਰੁਪਏ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਐਲਾਨ ਕੀਤਾ ਗਿਆ ਸੀ ਜੇਕਰ ਟੀਮ ਸੋਨ ਤਮਗਾ ਜਿੱਤਦੀ ਹੈ ਤਾਂ ਟੀਮ ਨੂੰ 2.25 ਕਰੋੜ ਰੁਪਏ ਦਿੱਤੇ ਜਾਣਗੇ।
ਇਹ ਖ਼ਬਰ ਪੜ੍ਹੋ- ਬਿੱਲ ਰਾਹੀਂ ਸਰਕਾਰੀ ਬੀਮਾ ਕੰਪਨੀਆਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਯਤਨ : ਸੀਤਾਰਮਨ
ਸੋਢੀ ਨੇ ਅਧਿਕਾਰਤ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਕੁੱਲ 20 ਖਿਡਾਰੀਆਂ 'ਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਦੇ ਲਈ ਟੋਕੀਓ ਓਲੰਪਿਕ ਵਿਚ ਆਪਣਾ ਸਰਵਸ੍ਰੇਸ਼ਠ ਦੇ ਰਹੇ ਹਨ। ਪੁਰਸ਼ ਟੀਮ ਨੇ ਪੰਜ ਵਿਚੋਂ ਚਾਰ ਲੀਗ ਮੈਚ ਜਿੱਤ ਕੇ ਟੋਕੀਓ ਵਿਚ ਕੁਆਰਟਰ ਫਾਈਨਲ ਵਿਚ ਪਹੁੰਚ ਕੇ ਤਮਗਾ ਜਿੱਤਣ ਦੀਆਂ ਉਮੀਦਾਂ ਵਧਾ ਦਿੱਤੀਆਂ ਹਨ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਪੰਜਾਬ ਦੀਆਂ ਵਿਰੋਧੀ ਪਾਰਟੀਆਂ ਕੁਰਸੀ ਦੀ ਲੜਾਈ ’ਚ ਜਨਤਾ ਦੇ ਮੁੱਦਿਆਂ ਨੂੰ ਭੁੱਲੀਆਂ : ਹਰਸਿਮਰਤ ਬਾਦਲ
NEXT STORY