ਚੰਡੀਗੜ੍ਹ(ਅਸ਼ਵਨੀ)- ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਸਹਿਕਾਰੀ ਖੰਡ ਮਿੱਲਾਂ ਵੱਲ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 100 ਕਰੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਕੀਤਾ। ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵਲੋਂ ਗੰਨਾਂ ਕਾਸ਼ਤਕਾਰਾਂ ਦੀ 2019-20 ਅਤੇ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵਲੋਂ 100 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਤਬਦੀਲ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਪ੍ਰੀਖਿਆਵਾਂ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦਾ ਟੀਕਾਕਰਨ ਯਕੀਨੀ ਬਣਾਉਣਾ ਚਾਹੀਦੈ : ਸਿੰਗਲਾ
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਦੀ ਲਗਭਗ 31 ਕਰੋੜ ਰੁਪਏ ਅਤੇ ਬਫਰ ਸਟਾਕ ਸਬਸਿਡੀ ਦੀ ਲਗਭਗ 10 ਕਰੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਝੋਨੇ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਆਪਣੇ ਪੱਧਰ ’ਤੇ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- PF ਅਕਾਊਂਟ ਹੋਲਡਰ ਦੀ ਮੌਤ ’ਤੇ ਪਰਿਵਾਰ, ਨੋਮਿਨੀ ਨੂੰ ਮਿਲੇਗਾ 7 ਲੱਖ ਰੁਪਏ ਦਾ ਡੈੱਥ ਕਲੇਮ
ਰੰਧਾਵਾ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵਲੋਂ ਸਾਲ 2021-22 ਦੇ ਬਜਟ ਵਿਚ 300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਸਹਿਕਾਰੀ ਖੰਡ ਮਿੱਲਾਂ ਦੀ ਖੰਡ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋਂ ਬਣਦੀ ਲਗਭਗ 41 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।
PF ਅਕਾਊਂਟ ਹੋਲਡਰ ਦੀ ਮੌਤ ’ਤੇ ਪਰਿਵਾਰ, ਨੋਮਿਨੀ ਨੂੰ ਮਿਲੇਗਾ 7 ਲੱਖ ਰੁਪਏ ਦਾ ਡੈੱਥ ਕਲੇਮ
NEXT STORY