ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਦਾ ਗਠਨ ਕੀਤਾ ਗਿਆ, ਜਿਸ 'ਚ ਸੀਨੀਅਰ ਆਈ. ਪੀ. ਐੱਸ. ਅਧਿਕਾਰੀ ਸ਼ਾਮਲ ਰਹਿਣਗੇ। ਅਦਾਲਤ ਦੇ ਆਦੇਸ਼ਾਂ ਅਨੁਸਾਰ ਟੀਮ ਨੂੰ ਕੋਟਕਪੂਰਾ ਗੋਲੀਬਾਰੀ ਕਾਂਡ ਦੀ ਜਾਂਚ ਨੂੰ ਤਰਜੀਹੀ ਆਧਾਰ ‘ਤੇ ਛੇ ਮਹੀਨਿਆਂ 'ਚ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।
ਇਹ ਖ਼ਬਰ ਪੜ੍ਹੋ- ਕੋਰੋਨਾ ਨੂੰ ਲੈ ਕੇ ਹਾਲਾਤ ਚਿੰਤਾਜਨਕ : ਕੈ. ਅਮਰਿੰਦਰ ਸਿੰਘ
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੀਂ ਗਠਿਤ ਐੱਸ. ਆਈ. ਟੀ. 'ਚ ਏਡੀਜੀਪੀ/ਵਿਜੀਲੈਂਸ ਬਿਊਰੋ ਸ੍ਰੀ ਐਲ.ਕੇ. ਯਾਦਵ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਡੀਆਈਜੀ ਫਰੀਦਕੋਟ ਰੇਂਜ ਸ੍ਰੀ ਸੁਰਜੀਤ ਸਿੰਘ ਸ਼ਾਮਲ ਹਨ ਜੋ ਕੋਟਕਪੂਰਾ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਦਰਜ ਦੋ ਐੱਫ.ਆਈ.ਆਰਜ਼ (ਮਿਤੀ 14 ਅਕਤੂਬਰ 2015 ਅਤੇ 7 ਅਗਸਤ, 2018) ਦੀ ਜਾਂਚ ਕਰਨਗੇ। ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਐਸ.ਆਈ.ਟੀ. ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਏਗੀ ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਜਾਂਚ ਵਿੱਚ ਕੋਈ ਵੀ ਅੰਦਰੂਨੀ ਜਾਂ ਬਾਹਰੀ ਤੌਰ ‘ਤੇ ਦਖਲ ਨਹੀਂ ਦਿੱਤਾ ਜਾਣਾ ਚਾਹੀਦਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
ਕੋਰੋਨਾ ਨੂੰ ਲੈ ਕੇ ਹਾਲਾਤ ਚਿੰਤਾਜਨਕ : ਕੈ. ਅਮਰਿੰਦਰ ਸਿੰਘ
NEXT STORY