ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) – ਪੰਜਾਬ ਸਰਕਾਰ ਨੇ ਸੋਸ਼ਲ ਮੀਡੀਆ ’ਤੇ ਪੰਜਾਬ ਵਿਚ ਦੁਬਾਰਾ ਤਾਲਾਬੰਦੀ ਲਾਏ ਜਾਣ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਸਖ਼ਤ ਨੋਟਿਸ ਲਿਆ ਹੈ। ਪੰਜਾਬ ਸਰਕਾਰ ਵਲੋਂ ਇਕ ਟਵੀਟ ਕਰ ਕੇ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਆਮ ਲੋਕ ਇਨ੍ਹਾਂ ਅਫਵਾਹਾਂ ਤੋਂ ਨਾ ਡਰਨ ਕਿਉਂਕਿ ਅਜਿਹੀਆਂ ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ਅਜਿਹੀਆਂ ਅਫ਼ਵਾਹਾਂ ਤੋਂ ਬਚਣ ਲਈ ਕਿਹਾ ਹੈ ਅਤੇ ਸਪੱਸ਼ਟ ਕੀਤਾ ਕਿ ਇਨ੍ਹਾਂ ਅਫ਼ਵਾਹਾਂ ਦਾ ਅੱਜ ਦੇ ਨਿਯਮਾਂ ਨਾਲ ਕੋਈ ਸਬੰਧ ਨਹੀਂ ਹੈ। ਖਾਸ ਗੱਲ ਇਹ ਹੈ ਕਿ ਪੰਜਾਬ ਸਰਕਾਰ ਦੇ ਇਸ ਟਵੀਟ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਰੀ-ਟਵੀਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਗੈਂਗਸਟਰਾਂ ਸਹਾਰੇ 2022 ਦੀਆਂ ਚੋਣਾਂ ਲੜਨਾ ਚਾਹੁੰਦੀ ਹੈ ਕਾਂਗਰਸ: ਮਜੀਠੀਆ
ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਜੋ ਵੀ ਸ਼ਰਾਰਤੀ ਅਨਸਰ ਅਜਿਹੀਆਂ ਅਫਵਾਹਾਂ ਫੈਲਾ ਕੇ ਜਨਤਾ ਵਿਚਾਲੇ ਅਫਰਾ-ਤਫਰੀ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਝੂਠੀਆਂ ਖ਼ਬਰਾਂ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਵਾਲਿਆਂ ’ਤੇ ਪੂਰੀ ਨਜ਼ਰ ਰੱਖ ਰਹੀ ਹੈ ਅਤੇ ਅਜਿਹੇ ਲੋਕਾਂ ’ਤੇ ਕਾਰਵਾਈ ਵੀ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਗੈਂਗਸਟਰਾਂ ਸਹਾਰੇ 2022 ਦੀਆਂ ਚੋਣਾਂ ਲੜਨਾ ਚਾਹੁੰਦੀ ਹੈ ਕਾਂਗਰਸ: ਮਜੀਠੀਆ
NEXT STORY