ਚੰਡੀਗੜ੍ਹ : ਵਸਤਾਂ ਅਤੇ ਸੇਵਾਵਾਂ ਕਰ (ਜੀ. ਐੱਸ. ਟੀ.) ਤੋਂ ਸਤੰਬਰ-2021 ਵਿੱਚ ਪੰਜਾਬ ਨੇ 1316.51 ਕਰੋੜ ਰੁਪਏ ਮਾਲੀਆ ਇੱਕਤਰ ਕੀਤਾ ਹੈ, ਜਦੋਂ ਕਿ ਪਿਛਲੇ ਸਾਲ ਸਤੰਬਰ-2020 ਦੌਰਾਨ 1055. 24 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਗਿਆ ਸੀ। ਇਹ 24.76 ਫ਼ੀਸਦੀ ਵਾਧਾ ਦਰਸਾਉਂਦਾ ਹੈ। ਇਹ ਵਾਧਾ ਕੋਵਿਡ-19 ਦੀ ਦੂਜੀ ਲਹਿਰ ਤੋਂ ਬਾਅਦ ਤੇਜ਼ੀ ਨਾਲ ਹੋ ਰਹੇ ਆਰਥਿਕ ਸੁਧਾਰ ਦਾ ਸੂਚਕ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੇ ਪੁੱਤ ਨੂੰ ਵਿਆਹ 'ਤੇ ਆਸ਼ੀਰਵਾਦ ਦੇਣ ਨਹੀਂ ਪੁੱਜੇ 'ਨਵਜੋਤ ਸਿੱਧੂ', ਗੈਰ ਮੌਜੂਦਗੀ ਸਭ ਨੂੰ ਰੜਕੀ
ਟੈਕਸੇਸ਼ਨ ਕਮਿਸ਼ਨਰੇਟ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਜੀ. ਐੱਸ. ਟੀ. ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਦਾ ਹੈ ਕਿ ਲੋਹਾ ਤੇ ਇਸਪਾਤ, ਆਟੋਮੋਬਾਈਲਜ਼, ਬੀਮਾ, ਟੈਲੀਕਾਮ, ਟਰਾਂਸਪੋਰਟ, ਬੈੰਕਿੰਗ ਅਤੇ ਨਾਨ-ਵੈਟ ਪੈਟਰੋਲੀਅਮ ਪ੍ਰੋਡਕਟਸ ਆਦਿ ਖੇਤਰਾਂ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ। ਜੀ. ਐੱਸ. ਟੀ. ਮਾਲੀਏ ਵਿੱਚ ਸਤੰਬਰ-2021 ਤੱਕ ਪਿਛਲੇ ਸਾਲ ਨਾਲੋਂ 67.55 ਫ਼ੀਸਦੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਮਹਾਮਾਰੀ ਤੋਂ ਪਿਛਲੇ ਵਿੱਤੀ ਸਾਲ 2019-20 ਦੇ ਮੁਕਾਬਲੇ ਮੌਜੂਦਾ ਸਾਲ ਦੀ ਪਹਿਲੀ ਛਿਮਾਹੀ ਦੌਰਾਨ 54 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਇਸ ਤਾਰੀਖ਼ ਤੱਕ ਲੱਗਣਗੇ 'ਬਿਜਲੀ ਕੱਟ', ਨਿੱਜੀ ਪਲਾਂਟਾਂ ਕੋਲ ਬਚਿਆ ਡੇਢ ਦਿਨ ਦਾ ਕੋਲਾ
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਟੈਕਸ ਚੋਰੀ ਦੀਆਂ ਗਤੀਵਿਧੀਆਂ ‘ਤੇ ਕੜੀ ਨਿਗਰਾਨੀ ਅਤੇ ਨਿਯੰਤਰਣ, ਕਰਦਾਤਾਵਾਂ ਵੱਲੋਂ ਜੀ. ਐੱਸ. ਟੀ. ਨਿਯਮਾਂ ਦੀ ਪਾਲਣਾ, ਮਸ਼ੀਨ ਲਰਨਿੰਗ ਆਧਾਰ ‘ਤੇ ਪ੍ਰਭਾਵਸ਼ਾਲੀ ਡਾਟਾ ਵਿਸ਼ਲੇਸ਼ਣ ਅਤੇ ਫਰਜ਼ੀ ਬਿਲਿੰਗ ਨੂੰ ਠੱਲ੍ਹ ਪਾਉਣ ਕਰਕੇ ਇਹ ਵਾਧਾ ਹੋਇਆ ਹੈ। ਬੁਲਾਰੇ ਨੇ ਕਿਹਾ ਕਿ ਹੁਣ ਤੱਕ ਦੇ ਮਾਲੀਏ ਵਿੱਚ ਹੋਣ ਵਾਲੇ ਵਾਧੇ ਦਾ ਰੁਝਾਨ ਆਉਣ ਵਾਲੇ ਮਹੀਨਿਆਂ ਵਿੱਚ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਹਾਈਕਮਾਨ ਦੀ ਘੁਰਕੀ ਦਾ ਅਸਰ : ਅਸਤੀਫ਼ਾ ਰੱਦ ਹੋਏ ਬਿਨਾਂ ਸਿੱਧੂ ਮਗਰੋਂ ਹੁਣ ਰਜ਼ੀਆ ਸੁਲਤਾਨਾ ਦੀ ਵੀ ਵਾਪਸੀ
ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਸਾਲ 2021-22 ਵਿੱਚ ਵੈਟ ਅਤੇ ਸੀ. ਐੱਸ. ਟੀ. ਮਾਲੀਆ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਇਸ ਸਾਲ 41.09 ਫ਼ੀਸਦ ਅਤੇ 18.68 ਫ਼ੀਸਦ ਵਾਧਾ ਹੋਇਆ ਹੈ। ਇਸ ਸਾਲ ਸਤੰਬਰ 'ਚ ਜੀ. ਐੱਸ. ਟੀ., ਵੈਟ ਅਤੇ ਸੀ. ਐੱਸ. ਟੀ. ਦੇ ਕੁੱਲ ਮਾਲੀਆ ਇੱਕਤਰ ਕਰਨ ਵਿੱਚ 29.47 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਸ ਸਾਲ ਸਤੰਬਰ ਵਿੱਚ 1965.99 ਰੁਪਏ ਕਰੋੜ ਮਾਲੀਆ ਇੱਕਤਰ ਹੋਇਆ, ਜਦੋਂਕਿ ਸਾਲ 2020-21 ਦੇ ਇਸ ਮਹੀਨੇ ਦੌਰਾਨ 1518.52 ਕਰੋੜ ਰੁਪਏ ਮਾਲੀਆ ਇੱਕਤਰ ਹੋਇਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਥਰਮਲ ਪਲਾਂਟ ਬੰਦ ਕਰਵਾਉਣ ਦਾ ਜ਼ੋਰ ਲਾਉਣ ਵਾਲਾ ਕੇਜਰੀਵਾਲ ਹੁਣ ਬਿਜਲੀ ਦੇ ਨਾਮ ’ਤੇ ਦੇ ਰਿਹੈ ਗਰੰਟੀਆ: ਸੁਖਬੀਰ
NEXT STORY