ਲੁਧਿਆਣਾ (ਗੌਤਮ): ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਵਿਚ ਇਕ ਨੌਜਵਾਨ ਨੇ ਆਪਣੇ ਗਾਤਰੇ 'ਚੋਂ ਸ੍ਰੀ ਸਾਹਿਬ ਕੱਢ ਕੇ ਦੂਜੇ ਵਿਅਕਤੀ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜਦੋਂ ਲੋਕ ਉਸ ਦੀ ਮਦਦ ਲਈ ਆਏ ਤਾਂ ਹਮਲਾਵਰ ਮੌਕੇ ਤੋਂ ਭੱਜ ਗਿਆ। ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੀ ਪਛਾਣ ਸ਼ਿਮਲਾਪੁਰੀ ਦੇ ਮੁਹੱਲਾ ਸੁੰਦਰ ਨਗਰ ਦੇ ਰਹਿਣ ਵਾਲੇ ਅੰਗਰੇਜ਼ ਸਿੰਘ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 2 IAS ਅਫ਼ਸਰਾਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਥਾਣਾ ਮਾਡਲ ਟਾਊਨ ਪੁਲਸ ਨੇ ਅੰਗਰੇਜ਼ ਸਿੰਘ ਦੇ ਬਿਆਨ ਦੇ ਆਧਾਰ 'ਤੇ ਹਕੀਕਤ ਨਗਰ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਸ ਦੀ ਮੁਲਜ਼ਮ ਨਾਲ ਪੁਰਾਣੀ ਰੰਜਿਸ਼ ਹੈ। 12 ਨਵੰਬਰ ਨੂੰ ਉਹ ਬਾਥਰੂਮ ਦੀ ਵਰਤੋਂ ਕਰਨ ਲਈ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਦੀ ਛੱਤ 'ਤੇ ਗਿਆ ਸੀ। ਜਦੋਂ ਉਹ ਬਾਥਰੂਮ ਤੋਂ ਬਾਹਰ ਆਇਆ ਤਾਂ ਮੁਲਜ਼ਮ ਨੇ ਉਸ 'ਤੇ ਹਮਲਾ ਕਰ ਦਿੱਤਾ। ਮੁਲਜ਼ਮ ਨੇ ਆਪਣੇ ਗਾਤਰੇ ਵਿਚੋਂ ਸ੍ਰੀ ਸਾਹਿਬ ਕੱਢ ਕੇ ਉਸ 'ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂ ਲੋਕ ਦਖਲ ਦੇਣ ਆਏ ਤਾਂ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਭੱਜ ਗਿਆ। ਹੈੱਡ ਕਾਂਸਟੇਬਲ ਨੇ ਕਿਹਾ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਜੰਮੂ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਟਾਂਡਾ ਪਹੁੰਚਣ 'ਤੇ ਸੰਤ ਬਾਬਾ ਗੁਰਦਿਆਲ ਸਿੰਘ ਵੱਲੋਂ ਨਿੱਘਾ ਸਵਾਗਤ
NEXT STORY