ਫਾਜ਼ਿਲਕਾ (ਸੁਨੀਲ ਨਾਗਪਾਲ): ਫਾਜ਼ਿਲਕਾ ਦੇ ਸ਼੍ਰੋਮਣੀ ਭਗਤ ਨਾਮਦੇਵ ਗੁਰਦੁਆਰਾ ਸਾਹਿਬ ਵਿਚ ਦੋ ਧਿਰਾਂ ਆਪਸ ਵਿਚ ਭਿੜ ਗਈਆਂ। ਵੀਡੀਓ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਈ ਹੈ। ਹਾਲਾਂਕਿ ਇਸ ਦੌਰਾਨ ਕੁਝ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਵਿਵਾਦ ਵਿਚ ਆਇਆ ਹੈ। ਮੌਕੇ 'ਤੇ ਪੁਲਸ ਪਹੁੰਚੀ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣੇ ਦੀ ਕੁੜੀ ਦੀ 'ਇਤਰਾਜ਼ਯੋਗ' ਵੀਡੀਓ ਵਾਇਰਲ! ਹੋਟਲ ਦੇ ਬਾਹਰ ਹੀ...
ਗੁਰਦੁਆਰਾ ਸਾਹਿਬ ਵਿਚ ਪਹੁੰਚੇ ਰਣਜੀਤ ਸਿੰਘ ਜੱਸਲ ਨੇ ਦੱਸਿਆ ਕਿ ਉਹ ਗੁਰੂ ਘਰ ਵਿਚ ਮੱਥਾ ਟੇਕਣ ਲਈ ਆਏ ਸਨ। ਇੰਨੇ ਨੂੰ ਕੁਝ ਸ਼ਰਾਰਤੀ ਅਨਸਰ ਅੰਦਰ ਆ ਕੇ ਬਹਿ ਗਏ, ਜਿਨ੍ਹਾਂ ਨੂੰ ਬਾਹਰ ਆ ਕੇ ਗੱਲ ਕਰਨ ਲਈ ਕਿਹਾ ਤਾਂ ਬਾਹਰ ਆਉਂਦਿਆਂ ਹੀ ਉਨਹਾਂ ਨੇ ਤਲਵਾਰਾਂ ਨਾਲ ਹਮਲਾ ਬੋਲ ਦਿੱਤਾ। ਉਨ੍ਹਾਂ ਕਿਹਾ ਕਿ ਉਕਤ ਲੋਕ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਤੇ ਹੋਰ ਅਹੁਦੇ ਹਾਸਲ ਕਰਨਾ ਚਾਹੁੰਦੇ ਹਨ, ਜਿਸ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ-ਤਿੰਨ ਲੋਕਾਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਕਰਵਾ ਚੌਥ ਵਾਲੇ ਦਿਨ ਹੀ ਪਿਆ ਖਿਲਾਰਾ! ਪਹਿਲੀ ਘਰਵਾਲੀ ਨੇ ਗੁੱਤੋਂ ਫੜ੍ਹ ਦੂਜੀ ਕੱਢ ਲਈ ਘਰੋਂ ਬਾਹਰ
NEXT STORY