ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਯੂ. ਟੀ. ਚੰਡੀਗੜ੍ਹ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਲਈ ਜਾਰੀ ਕੀਤਾ ਗਿਆ ਸਲਾਨਾ ਚੋਣ ਸ਼ਡਿਊਲ ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਵਲੋਂ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ ਹੈ। ਬਾਰ ਕੌਂਸਲ ਵਲੋਂ ਐਲਾਨ ਕੀਤਾ ਗਿਆ ਹੈ ਕਿ ਇਕ ਨਵਾਂ ਚੋਣ ਸ਼ਡਿਊਲ ਬਾਅਦ 'ਚ ਜਾਰੀ ਕੀਤਾ ਜਾਵੇਗਾ। ਬਾਰ ਕੌਂਸਲ ਵਲੋਂ ਇਹ ਫ਼ੈਸਲਾ ਵੱਖ-ਵੱਖ ਐਸੋਸੀਏਸ਼ਨਾਂ ਵਲੋਂ ਮਿਲੀਆਂ ਸ਼ਿਕਾਇਤਾਂ ਅਤੇ ਬਾਰ ਕੌਂਸਲ ਆਫ ਇੰਡੀਆ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੁਲਾਜ਼ਮਾਂ ਦੀ TRANSFER ਨੂੰ ਲੈ ਕੇ ਨਵੇਂ ਹੁਕਮ ਜਾਰੀ, ਇਸ ਤਾਰੀਖ਼ ਤੋਂ ਬਾਅਦ...
ਪਹਿਲਾਂ ਬਣਾਏ ਗਏ ਪ੍ਰੋਗਰਾਮ ਮੁਤਾਬਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੀ ਚੋਣ ਇੱਕੋ ਸਮੇਂ ਕਰਵਾਉਣ ਦੀ ਯੋਜਨਾ ਸੀ। ਹੁਣ ਨਵੇਂ ਚੋਣ ਸ਼ਡਿਊਲ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਨਵੀਆਂ ਤਾਰੀਖ਼ਾਂ ਦਾ ਐਲਾਨ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : PUNJAB : ਹਾਜ਼ਰੀ ਨੂੰ ਲੈ ਕੇ ਅਧਿਆਪਕਾਂ ਲਈ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰਾ ਮਾਮਲਾ
ਇਹ ਪੱਤਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ, ਸਾਰੀਆਂ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ, ਟੈਕਸ ਬਾਰ, ਟ੍ਰਿਬੀਊਨਲ ਬਾਰ ਅਤੇ ਸਟੇਟ ਕੰਜ਼ਿਊਮਰ ਕਮਿਸ਼ਨ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਭੇਜਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
NEXT STORY