ਚੰਡੀਗੜ੍ਹ (ਰਿਸ਼ੂ) : ਪੰਜਾਬ 'ਚ ਬਰਗਾੜੀ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਾਉਣ ਸਬੰਧੀ ਸੋਮਵਾਰ ਨੂੰ ਇਕ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਾਇਰ ਕੀਤੀ ਗਈ। ਜਸਟਿਸ ਰਾਜਨ ਗੁਪਤਾ ਦੀ ਅਦਾਲਤ 'ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਸੀ. ਬੀ. ਆਈ., ਪੰਜਾਬ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਸਲ 'ਚ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸਿੰਘ ਨੇ ਬਰਗਾੜੀ ਮਾਮਲੇ ਦੀ ਜਾਂਚ ਲਈ ਗਠਿਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਚੁਣੌਤੀ ਦਿੱਤੀ ਹੋਈ ਹੈ, ਜਿਸ 'ਚ ਅਦਾਲਤ ਵਲੋਂ ਉਨ੍ਹਾਂ 'ਤੇ ਚੱਲ ਰਹੀ ਜਾਂਚ 'ਤੇ ਰੋਕ ਲਾਈ ਗਈ ਹੈ।
ਅੰਮ੍ਰਿਤਸਰ ਰੇਲ ਹਾਦਸੇ ਨੇ ਪੂਰਾ ਟੱਬਰ ਕੀਤਾ ਤਬਾਹ, ਦੇਖੋ ਦਰਦਨਾਕ ਤਸਵੀਰਾਂ
NEXT STORY